ਜਿਲ੍ਹਾ ਕਪੂਰਥਲਾ (ਪੰਜਾਬ) ਦੇ ਪਿੰਡ ਕੋਲਿਆਂਵਾਲੀ ਵਿਚ ਬਿਜਲੀ ਦੀ ਲਾਈਨ ਠੀਕ ਕਰਨ ਗਏ ਦੋ ਚਚੇਰੇ ਭ-ਰਾ-ਵਾਂ ਨੂੰ ਕ-ਰੰ-ਟ ਲੱਗਣ ਕਾਰਨ ਇਕ ਨੌਜਵਾਨ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦਾ ਕ-ਰੰ-ਟ ਲੱਗਣ ਤੋਂ ਬਾਅਦ ਜ਼ਖਮੀ ਹੋਏ ਦੋਵੇਂ ਭਰਾਵਾਂ ਨੂੰ ਇਲਾਜ ਲਈ ਕਪੂਰਥਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਇਕ ਨੌਜਵਾਨ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਇਸ ਮਾਮਲੇ ਸਬੰਧੀ ਹਸਪਤਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੱਤੂਢੀਂਗਾ ਦੀ ਪੁਲਿਸ ਵਲੋਂ ਮਿ੍ਤਕ ਨੌਜਵਾਨ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ|
ਮ੍ਰਿਤਕ ਨੌਜਵਾਨ ਦੀ ਪਹਿਚਾਣ ਰਜਿੰਦਰ ਸਿੰਘ ਉਮਰ 22 ਸਾਲ ਪਿੰਡ ਮਹਿਮਦਵਾਲ ਦੇ ਰਹਿਣ ਵਾਲੇ ਦੇ ਰੂਪ ਵਜੋਂ ਹੋਈ ਹੈ। ਜਦੋਂ ਕਿ ਜ਼ਖਮੀ ਨੌਜਵਾਨ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪਿੰਡ ਮਹਿਮਦਵਾਲ ਦੇ ਰੂਪ ਵਜੋਂ ਹੋਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਐਸ. ਐਚ. ਓ. ਕੰਵਰਜੀਤ ਸਿੰਘ ਨੇ ਦੱਸਿਆ ਹੈ ਕਿ ਜ਼ਖ਼ਮੀ ਨੌਜਵਾਨ ਰਣਜੀਤ ਸਿੰਘ ਪਾਵਰ ਕਾਮ ਵਿੱਚ ਠੇਕੇ ਉਤੇ ਕੰਮ ਕਰਦਾ ਹੈ ਅਤੇ ਉਹ ਦਿਹਾੜੀਦਾਰ ਵਜੋਂ ਆਪਣੇ ਚਚੇਰੇ ਭਰਾ ਨੂੰ ਵੀ ਆਪਣੇ ਨਾਲ ਲੈ ਗਿਆ ਸੀ।
ਬਿਜਲੀ ਸਪਲਾਈ ਠੀਕ ਕਰਦੇ ਸਮੇਂ ਲੱਗਿਆ ਕ-ਰੰ-ਟ
ਇਸ ਮਾਮਲੇ ਵਿਚ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵੰਤ ਲਾਲ ਨੇ ਦੱਸਿਆ ਕਿ ਸੋਮਵਾਰ ਸਵੇਰੇ 11 ਵਜੇ ਦੇ ਕਰੀਬ ਉਸ ਦਾ ਲੜਕਾ ਆਪਣੇ ਚਚੇਰੇ ਭਰਾ ਰਣਜੀਤ ਸਿੰਘ ਨਾਲ ਪਿੰਡ ਕੋਲਿਆਂਵਾਲ ਵਿੱਚ ਬੰਦ ਪਈ ਬਿਜਲੀ ਸਪਲਾਈ ਠੀਕ ਕਰਨ ਲਈ ਗਿਆ ਸੀ। ਜਦੋਂ ਉਹ ਬਿਜਲੀ ਦੀ ਲਾਈਨ ਦੀ ਮੁਰੰਮਤ ਕਰ ਰਹੇ ਸਨ ਕਿ ਅਚਾ-ਨਕ ਹੀ ਉਨ੍ਹਾਂ ਨੂੰ ਕਰੰਟ ਲੱਗ ਗਿਆ ਅਤੇ ਦੋਵੇਂ ਝੁ-ਲ-ਸੇ ਗਏ।
ਇਸ ਤੋਂ ਬਾਅਦ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਕਪੂਰਥਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਰਜਿੰਦਰ ਸਿੰਘ ਦੇ ਹਾਲ ਨੂੰ ਗੰਭੀਰ ਦੱਸਦੇ ਹੋਏ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੇ ਦੌਰਾਨ ਉਸ ਦੀ ਮੌ-ਤ ਹੋ ਗਈ। ਜਦੋਂ ਕਿ ਜਖਮੀਂ ਰਣਜੀਤ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਪੋਸਟ ਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕੀਤੀ ਦੇਹ
ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਐਸ. ਐਚ. ਓ. ਕੰਵਰਜੀਤ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਹਸਪਤਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵੰਤ ਲਾਲ ਦੇ ਬਿਆਨਾਂ ਦੇ ਆਧਾਰ ਉਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਮ੍ਰਿਤਕ ਨੌਜਵਾਨ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।