ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਰਹਿਣ ਵਾਲੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਸੁਖਜਿੰਦਰ ਸਿੰਘ ਉਮਰ 23 ਸਾਲ ਅਤੇ ਸਿਮਰਨਜੀਤ ਸਿੰਘ ਵਾਸੀ ਪਿੰਡ ਟੇਰਕਿਆਣਾ ਦੇ ਰੂਪ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ 2 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਸਨ।
ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲਾ ਚਲਾਉਂਦੇ ਸਨ। ਹਾਲ ਹੀ ਵਿਚ ਦੋਵੇਂ ਨੌਜਵਾਨ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 ਉਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰਹੇ ਇਕ ਟਰਾਲੇ ਨੇ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਭਿ-ਆ-ਨ-ਕ ਸੀ ਕਿ ਕਰੀਬ ਛੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਇਨ੍ਹਾਂ ਨੂੰ ਬਾਹਰ ਕੱਢਿਆ ਜਾ ਸਕਿਆ ਅਤੇ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
3 ਭੈਣਾਂ ਦਾ ਇਕ-ਲੌਤਾ ਭਰਾ ਸੀ ਮ੍ਰਿਤਕ ਸੁਖਜਿੰਦਰ ਸਿੰਘ
ਮ੍ਰਿਤਕ ਸੁਖਜਿੰਦਰ ਸਿੰਘ ਉਮਰ 23 ਸਾਲ ਪੁੱਤਰ ਸਰੂਪ ਸਿੰਘ ਇਹ ਨੌਜਵਾਨ ਤਿੰਨ ਭੈਣਾਂ ਦਾ ਇਕ-ਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਕਿਸਾਨ ਹਨ। ਦੂਜੇ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਜੋ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਆਪਣੇ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ। ਸਿਮਰਨਜੀਤ ਸਿੰਘ ਦੇ ਪਿਤਾ ਕਿਸਾਨ ਹਨ।
ਮ੍ਰਿਤਕਾ ਦੀਆਂ ਦੇਹਾਂ ਜੱਦੀ ਪਿੰਡ ਲਿਆਉਣ ਦੀ ਕੀਤੀ ਗਈ ਮੰਗ
ਇਸ ਮਾਮਲੇ ਵਿਚ ਪਰਿਵਾਰ ਦੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਹਾਦਸੇ ਵਿੱਚ ਮੌ-ਤ ਹੋ ਗਈ ਹੈ, ਜਿਸ ਤੋਂ ਬਾਅਦ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।
ਹੁਣ ਪਰਿਵਾਰ ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰਾਂ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾ ਸਕੇ।