ਝੱਜਰ (ਹਰਿਆਣਾ) ਦੇ ਪਿੰਡ ਖਾਟੀਵਾਸ ਨੇੜੇ ਮੋਟਰਸਾਈਕਲ ਅਤੇ ਟਰੱਕ ਦੀ ਆਹਮੋ ਸਾਹਮਣੇ ਤੋਂ ਟੱ-ਕ-ਰ ਹੋ ਗਈ। ਇਸ ਹਾਦਸੇ ਦੌਰਾਨ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਹ ਆਪਣੇ ਮਾਪਿਆਂ ਦੇ ਇਕ-ਲੌਤੇ ਪੁੱਤਰ ਸੀ। ਮ੍ਰਿਤਕਾਂ ਦੀਆਂ ਦੇਹਾਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਇਸ ਦੁਖ-ਦਾਈ ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਹੌਲ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੋਹਿਤ ਉਮਰ 27 ਸਾਲ ਪੁੱਤਰ ਦਯਾਕਿਸ਼ਨ ਅਤੇ ਪਵਨ ਉਮਰ 26 ਸਾਲ ਪੁੱਤਰ ਰਾਜਪਾਲ ਦੋਵੇਂ ਝੱਜਰ ਦੇ ਪਿੰਡ ਐਮਪੀ ਮਾਜਰਾ ਦੇ ਰਹਿਣ ਵਾਲੇ ਸਨ। ਦੋਵੇਂ ਝੱਜਰ ਦੇ ਪਿੰਡ ਯਾਕੂਪੁਰ ਨੇੜੇ ਫਲਿੱਪਕਾਰਟ ਕੰਪਨੀ ਵਿੱਚ ਕਰੀਬ ਇੱਕ ਸਾਲ ਤੋਂ ਕੰਮ ਕਰ ਰਹੇ ਸਨ। ਦੋਵੇਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇਕ-ਲੌਤੇ ਜੁਆਕ ਸਨ। ਮੋਹਿਤ ਵਿਆਹਿਆ ਹੋਇਆ ਸੀ ਅਤੇ ਇੱਕ ਪੁੱਤਰ ਦਾ ਪਿਤਾ ਸੀ। ਦੂਜਾ ਨੌਜਵਾਨ ਪਵਨ ਅਜੇ ਅਣ-ਵਿਆਹਿਆ ਸੀ।
ਜਾਣਕਾਰੀ ਦਿੰਦਿਆਂ ਪਿੰਡ ਵਾਲਿਆਂ ਨੇ ਦੱਸਿਆ ਕਿ ਮੋਹਿਤ ਅਤੇ ਪਵਨ ਦੋਵੇਂ ਚੰਗੇ ਦੋਸਤ ਸਨ। ਉਹ ਕੰਪਨੀ ਵਿਚ ਰਾਤ ਦੀ ਡਿਊਟੀ ਖਤਮ ਕਰਕੇ ਸਵੇਰੇ ਆਪਣੇ ਮੋਟਰਸਾਈਕਲ ਉਤੇ ਘਰ ਨੂੰ ਆ ਰਹੇ ਸਨ। ਰਸਤੇ ਵਿਚ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਟੱ-ਕ-ਰ ਮਾ-ਰ ਦਿੱਤੀ। ਇਸ ਮੌਕੇ ਦੁਜਾਨਾ ਥਾਣੇ ਦੇ ਏ. ਐਸ. ਆਈ. ਸੰਜੇ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਾਟੀਵਾਸ ਨੇੜੇ ਮੋਟਰਸਾਈਕਲ ਅਤੇ ਟਰੱਕ ਦੀ ਟੱ-ਕ-ਰ ਹੋ ਗਈ ਹੈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਮੋਹਿਤ ਅਤੇ ਪਵਨ ਦੀ ਮੌ-ਤ ਹੋ ਗਈ।
ਇਸ ਮਾਮਲੇ ਦੀ ਸੂਚਨਾ ਮਿਲਣ ਉਤੇ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ। ਮ੍ਰਿਤਕਾਂ ਦੀਆਂ ਦੇਹਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਭੇਜ ਦਿੱਤਾ। ਇਸ ਮਾਮਲੇ ਵਿੱਚ ਮ੍ਰਿਤਕ ਪਵਨ ਦੇ ਪਿਤਾ ਦੇ ਬਿਆਨਾਂ ਉਤੇ ਪੁਲਿਸ ਨੇ ਟਰੱਕ ਡਰਾਈਵਰ ਖ਼ਿਲਾਫ਼ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਦੋਵਾਂ ਮ੍ਰਿਤਕਾਂ ਦਾ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਦੇਹਾਂ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।