ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਹੇ, ਨੌਜਵਾਨ ਉਤੇ ਅਣ-ਪਛਾਤਿਆਂ ਨੇ ਕੀਤਾ ਵਾਰ, ਜਖਮੀਂ ਨੇ ਤੋੜਿਆ ਦਮ, ਪਿਤਾ ਨੇ ਦੱਸਿਆ ਇਹ ਕਾਰਨ

Punjab

ਬਟਾਲਾ (ਪੰਜਾਬ) ਦੇ ਗੁਰੂ ਨਾਨਕ ਨਗਰ ਭੁੱਲਰ ਰੋਡ ਦੇ ਰਹਿਣ ਵਾਲੇ 22 ਸਾਲ ਉਮਰ ਦੇ ਨੌਜਵਾਨ ਦਾ ਕਿਸੇ ਤਿੱ-ਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘ-ਟ-ਨਾ ਵੀਰਵਾਰ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਆਪਣੇ ਘਰ ਦੇ ਬਾਹਰ ਕੁੱਤਿਆਂ ਨੂੰ ਹਰ ਰੋਜ਼ ਦੀ ਤਰ੍ਹਾਂ ਰੋਟੀ ਪਾਉਣ ਆਇਆ ਹੋਇਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੇ ਮੁਹੱਲੇ ਵਿਚ ਨ-ਸ਼ੇ ਕਰਨ ਵਾਲਿਆਂ ਨੂੰ ਰੋਕਿਆ ਸੀ ਅਤੇ ਉਨ੍ਹਾਂ ਨੇ ਹੀ ਇਸ ਘ-ਟ-ਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਹਸਨਦੀਪ ਸਿੰਘ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਹੋਟਲ ਮੈਨੇਜਮੈਂਟ ਦੀ ਡਿਗਰੀ ਲਈ ਕੋਰਸ ਕਰ ਰਿਹਾ ਸੀ ਅਤੇ ਪੜ੍ਹਾਈ ਵਿਚ ਦਿਲਚਸਪੀ ਰੱਖਣ ਵਾਲਾ ਸੀ। ਹਰ ਰੋਜ਼ ਦੀ ਤਰ੍ਹਾਂ ਵੀਰਵਾਰ ਦੇਰ ਰਾਤ ਨੂੰ ਜਦੋਂ ਹਸਨਦੀਪ ਸਿੰਘ ਆਪਣੇ ਘਰ ਦੇ ਬਾਹਰ ਕੁੱਤਿਆਂ ਨੂੰ ਰੋਟੀ ਪਾਉਣ ਆਇਆ ਤਾਂ ਕੁਝ ਲੋਕਾਂ ਨੇ ਉਸ ਉਤੇ ਤੇ-ਜ਼-ਧਾ-ਰ ਚੀਜ਼ਾਂ ਨਾਲ ਵਾਰ ਕਰ ਕੇ ਉਸ ਦਾ ਕ-ਤ-ਲ ਕਰ ਦਿੱਤਾ।

ਨ-ਸ਼ੇ ਕਰਨੋਂ ਰੋਕਿਆ ਤਾਂ ਕੀਤਾ ਵਾਰ

ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਘਰ ਨੇੜੇ ਕੁਝ ਲੋਕ ਨ-ਸ਼ੇ ਆਦਿ ਦਾ ਸੇਵਨ ਕਰਨ ਲਈ ਆਉਂਦੇ ਸਨ। ਜਦੋਂ ਹਸਨਦੀਪ ਸਿੰਘ ਨੇ ਉਕਤ ਵਿਅਕਤੀਆਂ ਨੂੰ ਇੱਥੇ ਨ-ਸ਼ਾ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨਾਂ ਨੇ ਉਸ ਨੂੰ ਦੇਖ ਲੈਣ ਦੀ ਧ-ਮ-ਕੀ ਦਿੱਤੀ ਸੀ। ਉਸ ਨੇ ਪੁਲਿਸ ਅੱਗੇ ਖ-ਦ-ਸ਼ਾ ਪ੍ਰਗਟਾਇਆ ਹੈ ਕਿ ਹਸਨਦੀਪ ਸਿੰਘ ਦਾ ਕ-ਤ-ਲ ਉਨ੍ਹਾਂ ਹੀ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਨੂੰ ਨ-ਸ਼ੇ ਦਾ ਸੇਵਨ ਕਰਨ ਤੋਂ ਰੋਕਿਆ ਗਿਆ ਸੀ, ਇਸ ਲਈ ਉਸ ਨੇ ਪੁਲਿਸ ਤੋਂ ਮੰਗ ਕੀਤੀ ਕਿ ਉਸ ਦੇ ਪੁੱਤਰ ਦੇ ਕਾ-ਤ-ਲਾਂ ਨੂੰ ਤੁਰੰਤ ਫ-ੜ ਕੇ ਸਖ਼ਤ ਸਜ਼ਾ ਦਿੱਤੀ ਜਾਵੇ।

ਪੁਲਿਸ ਨੇ ਦੇਹ ਨੂੰ ਮੋਰਚਰੀ ਵਿਚ ਰਖਵਾਇਆ

ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਣਕਾਰੀ ਲਈ ਗਈ ਅਤੇ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ। ਪੁਲਿਸ ਦੇ ਦੱਸਣ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *