ਜ਼ਿਲ੍ਹਾ ਲੁਧਿਆਣਾ (ਪੰਜਾਬ) ਦੇ ਰਾਏਕੋਟ ਵਿੱਚ ਇੱਕ ਵਿਅਕਤੀ ਦਾ ਕ-ਤ-ਲ ਕਰ ਦੇਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਜਲਾਲਦੀਵਾਲ ਵਿੱਚ ਇੱਕ ਨੌਜਵਾਨ ਨੇ ਉਧਾਰ ਦਿੱਤੇ 1500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ 40 ਸਾਲ ਉਮਰ ਦੇ ਵਿਅਕਤੀ ਦਾ ਕ-ਤ-ਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਜਸਵੰਤ ਸਿੰਘ ਉਮਰ 40 ਸਾਲ ਪੁੱਤਰ ਗੁਰਦੇਵ ਸਿੰਘ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ, ਭਰਾ ਜੋਗਿੰਦਰ ਸਿੰਘ ਅਤੇ ਹੋਰ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦੱਸਿਆ ਕਿ ਜਸਵੰਤ ਸਿੰਘ ਨੇ ਇਸੇ ਪਿੰਡ ਦੇ ਹੀ ਰਹਿਣ ਵਾਲੇ ਸੁਸ਼ੀਲ ਕੁਮਾਰ ਤੋਂ 1500 ਰੁਪਏ ਉਧਾਰ ਲਏ ਸਨ, ਜਿਸ ਕਾਰਨ ਉਨ੍ਹਾਂ ਦਾ ਅਕਸਰ ਝ-ਗ-ੜਾ ਰਹਿੰਦਾ ਸੀ।
ਵਿਆਹ ਦੇ ਪ੍ਰੋਗਰਾਮ ਤੋਂ ਵਾਪਿਸ ਆ ਰਿਹਾ ਸੀ ਮ੍ਰਿਤਕ
ਉਨ੍ਹਾਂ ਨੇ ਦੱਸਿਆ ਕਿ ਜਸਵੰਤ ਸਿੰਘ ਤੰਦੂਰ ਉਤੇ ਰੋਟੀਆਂ ਲਾਉਣ ਦਾ ਕੰਮ ਕਰਦਾ ਸੀ। ਬੀਤੀ ਰਾਤ ਜਦੋਂ ਉਹ ਇਕ ਪੈਲੇਸ ਵਿਚ ਵਿਆਹ ਦੇ ਪ੍ਰੋਗਰਾਮ ਤੋਂ ਵਾਪਸ ਪਿੰਡ ਆ ਰਿਹਾ ਸੀ ਤਾਂ ਉਕਤ ਵਿਅਕਤੀ ਨੇ ਉਸ ਦੇ ਸਿ-ਰ ਉਤੇ ਕਿਸੇ ਚੀਜ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਮ੍ਰਿਤਕ ਆਪਣੀਆਂ ਤਿੰਨ ਧੀਆਂ, ਇੱਕ ਪੁੱਤਰ ਅਤੇ ਪਤਨੀ ਦਾ ਇੱਕੋ ਇੱਕ ਸਹਾਰਾ ਸੀ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।
ਪਿੰਡ ਵਾਸੀਆਂ ਨੇ ਕੀਤੀ, ਸ਼ਖਤ ਕਾਰਵਾਈ ਦੀ ਮੰਗ
ਇਸ ਮੌਕੇ ਪਿੰਡ ਵਾਲਿਆਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਥਾਣਾ ਸਦਰ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਜੋਗਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਦੋਸ਼ੀ ਵਿਅਕਤੀ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।