ਜਿਲ੍ਹਾ ਕਪੂਰਥਲਾ (ਪੰਜਾਬ) ਦੀ ਫਗਵਾੜਾ ਤਹਿਸੀਲ ਦੇ ਪਿੰਡ ਭੁੱਲਾਰਾਈ ਵਿਚ ਇਕ ਅਣ-ਵਿਆਹੇ ਨੌਜਵਾਨ ਦੀ ਦੇਹ ਉਸ ਦੇ ਹੀ ਘਰ ਵਿਚੋਂ ਮਿਲੀ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਫਗਵਾੜਾ ਦੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੇ ਭਰਾ ਦੇ ਬਿਆਨਾਂ ਉਤੇ ਅਣ-ਪਛਾਤੇ ਵਿਅਕਤੀਆਂ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਭੁੱਲਾਰਾਈ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਹ ਆਪਣੇ ਨਾਨਕੇ ਘਰ ਰਹਿੰਦਾ ਹੈ। ਉਸ ਦਾ ਭਰਾ ਗੁਰਪ੍ਰੀਤ ਸਿੰਘ ਉਮਰ 34 ਸਾਲ ਪਿੰਡ ਭੁੱਲਾਰਾਈ ਵਿਖੇ ਆਪਣੇ ਘਰ ਇਕੱਲਾ ਰਹਿੰਦਾ ਸੀ। ਬੀਤੇ ਦਿਨ ਜਦੋਂ ਉਹ ਆਪਣੇ ਭਰਾ ਦੇ ਘਰ ਗਿਆ ਤਾਂ ਉਸ ਦੀ ਦੇਹ ਘਰ ਦੇ ਵਰਾਂਡੇ ਵਿੱਚ ਪਈ ਮਿਲੀ। ਜਿਸ ਦਾ ਹਾਲ ਦੇਖਣ ਉਤੇ ਦੇਹ ਦੋ-ਤਿੰਨ ਦਿਨ ਪੁਰਾਣੀ ਲੱਗ ਰਹੀ ਸੀ। ਇੰਜ ਜਾਪਦਾ ਸੀ ਜਿਵੇਂ ਕਿਸੇ ਨੇ ਉਸ ਦੇ ਭਰਾ ਨੂੰ ਉੱਪਰੋਂ ਤੋਂ ਹੇ-ਠਾਂ ਸੁੱਟ ਦਿੱਤਾ ਹੋਵੇ। ਉਸ ਦੀ ਪਿੱਠ ਅਤੇ ਹੱਥਾਂ ਉਤੇ ਵੀ ਸੱ-ਟਾਂ ਦੇ ਨਿਸ਼ਾਨ ਹਨ।
ਪੋਸਟ ਮਾਰਟਮ ਰਿਪੋਰਟ ਵਿਚ ਹੋਵੇਗਾ ਮੌ-ਤ ਦੇ ਕਾਰਨਾਂ ਦਾ ਖੁ-ਲਾਸਾ
ਇਸ ਮੌਕੇ ਜਾਣਕਾਰੀ ਦਿੰਦਿਆਂ ਸਦਰ ਥਾਣੇ ਦੇ ਐਸ. ਐਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਸ਼-ਰਾ-ਬ ਪੀਣ ਦਾ ਆਦੀ ਸੀ ਅਤੇ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੇ ਮਾਪਿਆਂ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਹੈ। ਮ੍ਰਿਤਕ ਦੇ ਭਰਾ ਅਵਤਾਰ ਸਿੰਘ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਅਵਤਾਰ ਸਿੰਘ ਦੇ ਬਿਆਨਾਂ ਉਤੇ ਅਣ-ਪਛਾਤੇ ਵਿਅਕਤੀ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਹੈ।
ਅੱਗੇ ਐਸ. ਐਚ. ਓ. ਬਲਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟ ਮਾਰਟਮ ਦੀ ਰਿਪੋਰਟ ਆਉਣ ਉਤੇ ਕ-ਤ-ਲ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਦੇਹ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਜਾਵੇਗਾ।