ਕੈਨੇਡਾ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਕੈਨੇਡਾ ਦੇ ਸ਼ਹਿਰ ਐਬਟਸਫੋਰਡ ਬੀ. ਸੀ. ਵਿਚ ਜਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਵਿੱਚ ਜੰ-ਮੀ ਇੱਕ ਲੜਕੀ ਨੂੰ ਉਸ ਦੇ ਪਤੀ ਨੇ ਚਾ-ਕੂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਹੈ। ਇਸ ਮਾਮਲੇ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲੜਕੀ ਬਲਵਿੰਦਰ ਕੌਰ ਉਮਰ 41 ਸਾਲ ਦੇ ਪਿਤਾ ਹਿੰਮਤ ਸਿੰਘ ਵਾਸੀ ਮੱਲਾ ਨੇ ਦੱਸਿਆ ਕਿ ਉਸ ਦੀ ਲੜਕੀ ਬਲਵਿੰਦਰ ਕੌਰ ਦਾ ਵਿਆਹ ਜਗਪ੍ਰੀਤ ਸਿੰਘ ਉਰਫ਼ ਰਾਜੂ ਵਾਸੀ ਪੱਖੋਵਾਲ ਰੋਡ ਲੁਧਿਆਣਾ ਨਾਲ ਸਾਲ 2000 ਦੇ ਵਿੱਚ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਸਹੁਰੇ ਦਾ-ਜ ਦੀ ਮੰਗ ਕਰਦੇ ਰਹੇ ਅਤੇ ਉਸ ਦੀ ਲੜਕੀ ਨਾਲ ਕਈ ਵਾਰ ਕੁੱ-ਟ-ਮਾ-ਰ ਵੀ ਕੀਤੀ ਗਈ। ਲੜਕੀ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਉਹ ਚਾਰ ਧੀਆਂ ਦਾ ਪਿਤਾ ਹੈ, ਜਿਸ ਕਾਰਨ ਉਹ ਮਜ-ਬੂਰਨ ਧੀ ਦੇ ਸਹੁਰਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਵਾ ਸਕਿਆ।
ਅੱਗੇ ਪਿਤਾ ਨੇ ਦੱਸਿਆ ਕਿ ਉਸ ਦੀ ਦੋਹਤੀ ਹਰਨੂਰਪ੍ਰੀਤ ਕੌਰ ਆਈਲੈਟਸ ਦੀ ਪੜ੍ਹਾਈ ਕਰਨ ਕੈਨੇਡਾ ਗਈ ਹੋਈ ਸੀ। ਜਿਸ ਨੂੰ ਬਲਵਿੰਦਰ ਕੌਰ ਜਨਵਰੀ 2022 ਵਿੱਚ ਮਿਲਣ ਗਈ ਸੀ। ਪਰ ਉਸ ਦਾ ਜਵਾਈ ਵੀ ਵਾਰ-ਵਾਰ ਫੋਨ ਕਰਨ ਲੱਗਾ ਅਤੇ ਆਪਣੇ ਆਪ ਨੂੰ ਕੈਨੇਡਾ ਬੁਲਾਉਣ ਲਈ ਜ਼ੋਰ ਪਾਉਣ ਲੱਗਾ। ਜਿਸ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ 11 ਮਾਰਚ ਨੂੰ ਹੀ ਜਗਪ੍ਰੀਤ ਸਿੰਘ ਨੂੰ ਕੈਨੇਡਾ ਬੁਲਾਇਆ ਗਿਆ ਸੀ। ਪਰ ਕੈਨੇਡਾ ਪਹੁੰਚਣ ਦੇ 5 ਦਿਨਾਂ ਬਾਅਦ ਹੀ ਉਸ ਨੇ ਬਲਵਿੰਦਰ ਕੌਰ ਦਾ ਚਾ-ਕੂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ।
ਭਰੇ ਮਨ ਨਾਲ ਪਿਤਾ ਹਿੰਮਤ ਸਿੰਘ ਨੇ ਕਿਹਾ ਕਿ ਬਲਵਿੰਦਰ ਕੌਰ ਦੇ ਕਾ-ਤ-ਲ ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੁਖ-ਦਾਈ ਖਬਰ ਨਾਲ ਹਰ ਕੋਈ ਦੁ-ਖੀ ਹੈ ਅਤੇ ਕੈਨੇਡਾ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਦੋਸ਼ੀ ਜਗਪ੍ਰੀਤ ਸਿੰਘ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਮ੍ਰਿਤਕ ਬਲਵਿੰਦਰ ਕੌਰ ਦੀ ਮ੍ਰਿਤਕ ਦੇਹ ਨੂੰ ਪਿੰਡ ਮੱਲ੍ਹਾ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਅੰਤਿਮ ਸੰਸਕਾਰ ਕੀਤਾ ਜਾ ਸਕੇ।