ਜਿਲ੍ਹਾ ਜਲੰਧਰ (ਪੰਜਾਬ) ਵਿੱਚ ਆਪਣੇ ਸਹੁਰਿਆਂ ਤੋਂ ਤੰ-ਗ ਆਕੇ ਨੌਜਵਾਨ ਵਲੋਂ ਖੁ-ਦ-ਕੁ-ਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਨੌਜਵਾਨ ਨੇ ਮਿੱ-ਟੀ ਦਾ ਤੇ-ਲ ਪਾਕੇ ਆਪਣੇ ਆਪ ਨੂੰ ਅੱ-ਗ ਲਾ ਲਈ। ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਝੁ-ਲ-ਸ ਗਿਆ। ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਸ-ਰੀ-ਰ ਦਾ ਲਗਭਗ 95 ਫੀਸਦੀ ਹਿੱ-ਸਾ ਝੁ(ਲ-ਸ ਗਿਆ ਹੈ।
ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਹੁਸ਼ਿਆਰਪੁਰ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਉਮਰ 37 ਸਾਲ ਨੇ ਆਪਣੇ ਸਹੁਰਿਆਂ ਤੋਂ ਤੰ-ਗ ਆ ਖੁਦ ਉਤੇ ਤੇ-ਲ ਪਾ-ਕੇ ਅੱ-ਗ ਲਾ ਲਈ। ਜਿਸ ਤੋਂ ਬਾਅਦ ਉਸ ਦਾ ਹਾਲ ਨਾ-ਜ਼ੁ-ਕ ਬਣਿਆ ਹੋਇਆ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਹੈ ਕਿ ਇਸ ਸਭ ਦੇ ਬਾਅਦ ਵੀ ਜਸਵਿੰਦਰ ਦੀ ਪਤਨੀ ਉਸ ਨੂੰ ਮਿਲਣ ਲਈ ਨਹੀਂ ਆਈ।
ਪਰਿਵਾਰ ਨੇ ਕੀਤੀ ਇਨਸਾਫ ਦੀ ਅਪੀਲ
ਇਸ ਮੌਕੇ ਜਾਣਕਾਰੀ ਦਿੰਦਿਆਂ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾਦਲ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਰਿਸ਼ਤੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਜਸਵਿੰਦਰ ਨੂੰ ਇਨਸਾਫ ਨਹੀਂ ਮਿਲਿਆ। ਆਪਣੇ ਸਹੁਰਿਆਂ ਤੋਂ ਨਾਰਾਜ਼ ਹੋਣ ਕਾਰਨ ਉਸ ਨੇ ਇਹ ਕ-ਦ-ਮ ਚੱਕਿਆ ਹੈ। ਉਸ ਨੇ ਦੱਸਿਆ ਕਿ ਕਰੀਬ ਸੱਤ ਸਾਲ ਪਹਿਲਾਂ ਜਸਵਿੰਦਰ ਦਾ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਉਸ ਦੀ ਇੱਕ 6 ਸਾਲ ਦੀ ਧੀ ਅਤੇ 4 ਸਾਲ ਦਾ ਪੁੱਤਰ ਹੈ। ਉਹ ਪਿੰਡ ਬਾਦਲ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ।
ਅੱਗੇ ਮਨਦੀਪ ਨੇ ਦੱਸਿਆ ਕਿ ਜਸਵਿੰਦਰ ਅਕਸਰ ਜੁਆਕਾਂ ਨੂੰ ਮਿਲਣ ਲਈ ਅਕਸਰ ਆਪਣੀ ਪਤਨੀ ਦੇ ਘਰ ਜਾਂਦਾ ਸੀ। ਪਰ ਉਸ ਦੇ ਸਹੁਰਿਆਂ ਵਲੋਂ ਉਸ ਨੂੰ ਆਪਣੇ ਜੁਆਕਾਂ ਨੂੰ ਮਿਲਣ ਨਹੀਂ ਦਿੱਤਾ ਜਾਂਦਾ ਸੀ। ਜਿਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇ-ਸ਼ਾ-ਨ ਰਹਿੰਦਾ ਸੀ।
ਮਨਦੀਪ ਸਿੰਘ ਨੇ ਦੱਸਿਆ ਹੈ ਕਿ ਇਹ ਸਾਰੀ ਘਟਨਾ 17 ਮਾਰਚ (ਐਤਵਾਰ) ਦੀ ਹੈ। ਦੇਰ ਰਾਤ ਨੂੰ ਜਸਵਿੰਦਰ ਸਿੰਘ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਜਿੱਥੋਂ ਉਸ ਨੂੰ ਫਗਵਾੜਾ ਲਈ ਰੈਫਰ ਕਰ ਦਿੱਤਾ ਗਿਆ। ਜਸਵਿੰਦਰ ਸਿੰਘ ਦਾ ਨਾ-ਜ਼ੁ-ਕ ਹਾਲ ਦੇਖਦੇ ਹੋਏ ਦੇਰ ਰਾਤ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਜਿੱਥੇ ਡਾਕਟਰਾਂ ਨੇ ਜਸਵਿੰਦਰ ਸਿੰਘ ਨੂੰ ਵੈਂਟੀ-ਲੇਟਰ ਉਤੇ ਪਾ ਦਿੱਤਾ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਪੁਲਿਸ ਦੇ ਐਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਫਿਲਹਾਲ ਜਸਵਿੰਦਰ ਸਿੰਘ ਦੇ ਬਿਆਨ ਦਰਜ ਨਹੀਂ ਕੀਤੇ ਗਏ। ਉਸ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।