ਜਿਲ੍ਹਾ ਅੰਮ੍ਰਿਤਸਰ (ਪੰਜਾਬ) ਦੇ ਅਜਨਾਲਾ ਥਾਣੇ ਨੇੜੇ ਪਿੰਡ ਭਿੰਡੀ ਸੈਦਾਂ ਵਿੱਚ ਨੌਜਵਾਨ ਅਮਰਜੀਤ ਸਿੰਘ ਉਮਰ 35 ਸਾਲ ਦਾ ਤੇ-ਜ਼-ਧਾ-ਰ ਚੀਜ ਨਾਲ ਕ-ਤ-ਲ ਕਰ ਦਿੱਤਾ ਗਿਆ ਅਤੇ ਉਸ ਦੀ ਦੇਹ 3 ਕਿਲੋਮੀਟਰ ਦੂਰ ਕਣਕ ਦੇ ਖੇਤ ਵਿੱਚ ਸੁੱ-ਟ ਦਿੱਤੀ ਗਈ। ਇਹ ਘਟਨਾ ਵੀਰਵਾਰ ਰਾਤ 11:30 ਵਜੇ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਦੇ ਵਿਚ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ।
ਇਸ ਮਾਮਲੇ ਵਿਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਅਣ-ਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੌਕੇ ਸਿਵਲ ਹਸਪਤਾਲ ਪੁੱਜੇ ਮ੍ਰਿਤਕ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਵੀਰਵਾਰ ਸ਼ਾਮ 4 ਵਜੇ ਉਸ ਦਾ ਭਰਾ ਮੋਟਰਸਾਈਕਲ ਉਤੇ ਪਿੰਡ ਸਾਹੋਵਾਲ ਮੰਡ ਸਥਿਤ ਆਪਣੇ ਸਹੁਰੇ ਘਰ ਗਿਆ ਸੀ। ਇਸ ਤੋਂ ਬਾਅਦ ਉਹ ਬਾਬਾ ਬੋਹੜੀ ਸ਼ਾਹ ਮੱਥਾ ਟੇਕਣ ਚਲਿਆ ਗਿਆ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ।
ਉਨ੍ਹਾਂ ਨੂੰ ਰਾਤ ਨੂੰ ਪੁਲਿਸ ਨੇ ਸੂਚਨਾ ਦਿੱਤੀ ਕਿ ਉਸ ਦੇ ਭਰਾ ਦੀ ਦੇਹ ਖੇਤ ਵਿਚੋਂ ਬਰਾ-ਮਦ ਹੋਈ ਹੈ। ਅੱਗੇ ਉਸ ਨੇ ਦੱਸਿਆ ਕਿ ਉਸ ਦੇ ਭਰਾ ਦੇ ਸਰੀਰ ਉਤੇ 30 ਤੋਂ 35 ਡੂੰਘੇ ਜ਼-ਖ਼-ਮਾਂ ਦੇ ਨਿਸ਼ਾਨ ਸਨ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਮਿਹਨਤ ਮਜ਼ਦੂਰੀ ਕਰਦਾ ਸੀ। ਮ੍ਰਿਤਕ ਨੌਜਵਾਨ 2 ਜੁਆਕ ਦਾ ਪਿਤਾ ਸੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸ. ਐਚ. ਓ. ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਬੀਤੀ ਰਾਤ ਬਾਬਾ ਬੋਹੜੀ ਸ਼ਾਹ ਤੋਂ 3 ਕਿਲੋਮੀਟਰ ਦੂਰ ਸੜਕ ਕਿਨਾਰੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਦੇਹ ਮੋਟਰਸਾਈਕਲ ਤੋਂ 50 ਮੀਟਰ ਦੂਰ ਕਣਕ ਦੇ ਖੇਤ ਵਿੱਚੋਂ ਮਿਲੀ। ਉਸ ਦੇ ਸਰੀਰ ਉਤੇ ਕਿਸੇ ਤੇ-ਜ਼-ਧਾ-ਰ ਚੀਜ ਨਾਲ ਵਾਰ ਦੇ ਨਿਸ਼ਾਨ ਹਨ। ਉਸ ਦਾ ਅਣ-ਪਛਾਤੇ ਨੌਜਵਾਨਾਂ ਵੱਲੋਂ ਕ-ਤ-ਲ ਕਰ ਦਿੱਤਾ ਗਿਆ ਹੈ।