ਜਿਲ੍ਹਾ ਕਪੂਰਥਲਾ (ਪੰਜਾਬ) ਦੇ ਰੇਲਵੇ ਸਟੇਸ਼ਨ ਤੋਂ ਆਰ. ਸੀ. ਐਫ. ਵੱਲ ਨਕੋਦਰ ਰੇਲਵੇ ਫਾਟਕ ਨੇੜੇ ਦੇਰ ਰਾਤ ਰੇਲਵੇ ਲਾ-ਈ-ਨ ਪਾਰ ਕਰਦੇ ਸਮੇਂ ਇੱਕ ਨੌਜਵਾਨ ਰੇ-ਲ ਗੱਡੀ ਦੀ ਲ-ਪੇ-ਟ ਵਿੱਚ ਆ ਗਿਆ। ਉਸ ਨੂੰ ਗੰਭੀਰ ਜ਼ਖ਼ਮੀ ਹਾਲ ਵਿੱਚ ਜੀ. ਆਰ. ਪੀ. ਦੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਾਇਆ ਗਿਆ। ਜਿੱਥੇ ਇਲਾਜ ਦੌਰਾਨ ਉਕਤ ਨੌਜਵਾਨ ਦੀ ਮੌ-ਤ ਹੋ ਗਈ।
ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਪੂਰਥਲਾ ਜੀ. ਆਰ. ਪੀ. ਚੌਕੀ ਦੇ ਇੰਚਾਰਜ ਏ. ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਉਮਰ 24 ਸਾਲ ਪੁੱਤਰ ਮੰਗਾ ਵਾਸੀ ਪਿੰਡ ਤਲਵੰਡੀ ਮਹਿਮਾ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਬਾਰੇ ਜੀ. ਆਰ. ਪੀ. ਇੰਚਾਰਜ ਏ. ਐਸ. ਆਈ. ਪਰਮਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਹਿਮਦਾਬਾਦ ਤੋਂ ਜੰਮੂ ਜਾ ਰਹੀ ਟਰੇਨ ਦੇ ਡਰਾਈਵਰ ਨੇ ਦੇਰ ਰਾਤ 11 ਵਜੇ ਦੇ ਕਰੀਬ ਜੀ. ਆਰ. ਪੀ. ਨੂੰ ਦੱਸਿਆ ਕਿ ਕਪੂਰਥਲਾ ਰੇਲਵੇ ਸਟੇਸ਼ਨ ਦੇ ਆਰ. ਸੀ. ਐਫ. ਵਾਲੇ ਪਾਸੇ ਪਿੰਡ ਸ਼ੇਖੂਪੁਰ ਨੇੜੇ ਕਿਲੋਮੀਟਰ ਨੰ. 22-10/12 ਅਤੇ ਗੇਟ ਨੰ. ਸੀ.-24 ਉਤੇ ਇਕ ਨੌਜਵਾਨ ਜ਼ਖਮੀ ਹਾਲ ਵਿਚ ਪਿਆ ਹੈ।
ਇਸ ਸੂਚਨਾ ਦੇ ਮਿਲਣ ਤੋਂ ਬਾਅਦ ਸੀਨੀਅਰ ਕਾਂਸਟੇਬਲ ਜਸਕੀਰਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਦੇਹ ਨੂੰ ਪੋਸਟ ਮਾਰਟਮ ਲਈ ਭੇਜਿਆ
ਜਿਸ ਤੋਂ ਬਾਅਦ ਦੇਹ ਨੂੰ ਪੋਸਟ ਮਾਰਟਮ ਲਈ ਮੋਰਚਰੀ ਵਿਚ ਰਖਵਾਇਆ ਗਿਆ ਅਤੇ ਪੁਲਿਸ ਮ੍ਰਿਤਕ ਦੇ ਪਿਤਾ ਮੰਗਾ ਵਾਸੀ ਤਲਵੰਡੀ ਮਹਿਮਾ ਦੇ ਬਿਆਨ ਦਰਜ ਕਰ ਰਹੀ ਹੈ। ਬਿਆਨਾਂ ਦੇ ਆਧਾਰ ਉਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਏ. ਐਸ. ਆਈ ਪਰਮਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਘ-ਟ-ਨਾ ਵਾਲੀ ਥਾਂ ਦੇ ਨੇੜੇ ਇੱਕ ਖਾਲੀ ਸ਼-ਰਾ-ਬ ਦੀ ਅਤੇ ਇਕ ਸੋਡੇ ਦੀ ਬੋਤਲ ਵੀ ਪਈ ਮਿਲੀ ਹੈ।