ਪੰਜਾਬ ਵਿਚ ਤਾਇਨਾਤ, ਏਅਰਫੋਰਸ ਦੇ ਜਵਾਨ ਨੇ, ਜਿੰਦਗੀ ਨੂੰ ਆਖੀ ਅਲਵਿਦਾ, 11 ਮਾਰਚ ਨੂੰ ਹੀ ਹੋਇਆ ਸੀ ਵਿਆਹ

Punjab

ਜਿਲ੍ਹਾ ਜਲੰਧਰ (ਪੰਜਾਬ) ਵਿਚ ਤਾਇਨਾਤ ਏਅਰ ਫੋਰਸ ਦੇ ਜਵਾਨ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਦੀਪਕ ਕੁਮਾਰ ਯਾਦਵ ਉਮਰ 26 ਸਾਲ ਦੇ ਰੂਪ ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਹੰਡਿਆਇਆ ਦੇ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਜਲੰਧਰ ਦੇ ਆਦਮਪੁਰ ਏਅਰਬੇਸ ਉਤੇ ਤਾਇਨਾਤ ਸੀ। ਕੁਝ ਦਿਨ ਪਹਿਲਾਂ ਹੀ ਉਹ ਛੁੱਟੀ ਲੈ ਕੇ ਆਪਣੇ ਘਰ ਗਿਆ ਸੀ। ਆਪਣੇ ਘਰ ਵਿਚ ਉਸ ਨੇ ਖੁ-ਦ-ਕੁ-ਸ਼ੀ ਕਰ ਲਈ ਹੈ।

ਕਮਰੇ ਵਿਚ ਲਟਕਦੀ ਮਿਲੀ, ਦੀਪਕ ਦੀ ਦੇਹ

ਇਸ ਮਾਮਲੇ ਸਬੰਧੀ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਦੀਪਕ ਕੁਮਾਰ ਯਾਦਵ ਰੋਜ਼ਾਨਾ ਦੀ ਤਰ੍ਹਾਂ ਆਪਣੇ ਕਮਰੇ ਵਿਚ ਸੌਂ ਗਿਆ ਸੀ। ਉਹ ਹਰ ਰੋਜ਼ ਸਵੇਰੇ ਜਲਦੀ ਉੱਠਦਾ ਸੀ। ਪਰ ਅੱਜ ਕਾਫੀ ਸਮਾਂ ਬੀਤ ਜਾਣ ਦੇ ਬਾਅਦ ਵੀ ਉਹ ਨਹੀਂ ਉਠਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਜਗਾਉਣ ਲਈ ਉਸ ਦੇ ਕਮਰੇ ਵਿਚ ਗਏ। ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਦੀਪਕ ਕੁਮਾਰ ਫਾ-ਹੇ ਤੇ ਲ-ਟ-ਕ ਰਿਹਾ ਸੀ।

ਹਸਪਤਾਲ ਪਹੁੰਚੇ ਤਾਂ ਪੁਲਿਸ ਨੂੰ ਸੂਚਨਾ ਮਿਲੀ

ਉਸ ਤੋਂ ਬਾਅਦ ਪਰਿਵਾਰ ਵਲੋਂ ਦੀਪਕ ਨੂੰ ਤੁਰੰਤ ਹੇਠਾਂ ਉਤਾਰ ਕੇ ਪ੍ਰਯਾਗਰਾਜ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਇਸ ਮਾਮਲੇ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ। ਦੀਪਕ ਆਪਣੇ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ। ਉਸ ਦਾ ਛੋਟਾ ਭਰਾ ਅਨਿਲ ਪਰਿਵਾਰ ਨਾਲ ਰਹਿੰਦਾ ਸੀ। ਦੀਪਕ ਦੀ ਇੱਕ ਛੋਟੀ ਭੈਣ ਹੈ।

11 ਮਾਰਚ ਨੂੰ ਹੋਇਆ ਸੀ ਵਿਆਹ

ਦੱਸਿਆ ਜਾ ਰਿਹਾ ਹੈ ਕਿ ਦੀਪਕ ਦਾ ਵਿਆਹ 11 ਮਾਰਚ ਨੂੰ ਹੀ ਹੋਇਆ ਸੀ। ਉਹ 2 ਮਾਰਚ ਨੂੰ ਵਿਆਹ ਲਈ ਹੀ ਛੁੱਟੀ ਉਤੇ ਆਪਣੇ ਘਰ ਆਇਆ ਸੀ। ਘਰ ਵਿੱਚ ਵਿਆਹ ਦੀਆਂ ਖੁਸ਼ੀਆਂ ਗਮੀ ਵਿੱਚ ਬਦਲ ਗਈਆਂ। ਪੁਲਿਸ ਨੂੰ ਫਿਲਹਾਲ ਕੋਈ ਸੁ-ਸਾ-ਈ-ਡ ਨੋਟ ਨਹੀਂ ਮਿਲਿਆ ਅਤੇ ਨਾ ਹੀ ਪਰਿਵਾਰ ਨੇ ਕਿਸੇ ਉਤੇ ਸ਼ੱ-ਕ ਪ੍ਰਗਟਾਇਆ ਹੈ। ਜਿਸ ਕਾਰਨ ਪੁਲਿਸ ਵਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਇਤਫਾਕੀਆ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *