ਵਿਦੇਸ਼ੀ ਧਰਤੀ ਤੋਂ ਪੰਜਾਬੀ ਭਾਈਚਾਰੇ ਲਈ ਇੱਕ ਹੋਰ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਅਰਮੀਨੀਆ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਵਿਚ ਪੈਂਦੇ ਮੁਹੱਲਾ ਕੈਂਥਾ ਦੇ ਰਹਿਣ ਵਾਲੇ ਨੌਜਵਾਨ ਮੰਗਤ ਰਾਮ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਲੜਕਾ 13 ਫਰਵਰੀ ਨੂੰ ਰੁਜ਼ਗਾਰ ਦੀ ਭਾਲ ਵਿੱਚ ਅਰਮੀਨੀਆ ਗਿਆ ਸੀ, ਜਿੱਥੇ ਉਹ ਮਿਹਨਤ ਮਜ਼ਦੂਰੀ ਕਰਦਾ ਸੀ।
ਉਨ੍ਹਾਂ ਨੇ ਦੱਸਿਆ ਕਿ ਅੱਜ ਉਥੋਂ ਫੋਨ ਆਇਆ ਕਿ ਲੜਕੇ ਨੇ ਖੁ-ਦ-ਕੁ-ਸ਼ੀ ਕਰ ਲਈ ਹੈ। ਇਸ ਦੁਖ-ਦਾਈ ਸੂਚਨਾ ਮਿਲਣ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿਚ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮੰਗਤ ਰਾਮ ਆਪਣੇ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ। ਉਸ ਦੀ ਵੱਡੀ ਭੈਣ ਦਾ ਵਿਆਹ ਹੋ ਚੁੱਕਿਆ ਸੀ ਅਤੇ ਮੰਗਤ ਰਾਮ ਪਰਿਵਾਰ ਦੇ ਮਾੜੇ ਹਾਲ ਵਿਚ ਸੁਧਾਰ ਕਰਨ ਦੇ ਲਈ ਵਿਦੇਸ਼ ਚਲਿਆ ਗਿਆ ਸੀ। ਉਹ ਘਰ ਦੇ ਹਾ-ਲਾ-ਤ ਸੁਧਾਰਨ ਦੇ ਲਈ ਕੰਮ ਦੀ ਤ-ਲਾ-ਸ਼ ਕਰ ਰਿਹਾ ਸੀ।
ਮਜ਼ਦੂਰੀ ਦਾ ਕੰਮ ਕਰਦਾ ਸੀ, ਮ੍ਰਿਤਕ ਮੰਗਤ ਰਾਮ
ਅੱਗੇ ਉਸ ਦੇ ਪਿਤਾ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਨੂੰ ਇਸ ਲਈ ਵਿਦੇਸ਼ ਭੇਜਿਆ ਸੀ ਤਾਂ ਜੋ ਉਹ ਆਪਣੇ ਘਰ ਦਾ ਹਾਲ ਸੁਧਾਰ ਸਕੇ ਅਤੇ ਜ਼ਿੰਦਗੀ ਵਿੱਚ ਕਾਮਯਾਬ ਹੋ ਸਕੇ। ਪਰ ਉਨ੍ਹਾਂ ਇਹ ਉਮੀਦ ਨਹੀਂ ਸੀ ਕਿ ਉਹ ਇਸ ਤਰ੍ਹਾਂ ਹੀ ਆਪਣੀ ਜਾ-ਨ ਗੁ-ਆ ਲਵੇਗਾ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੀ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਉਣ ਦੇ ਲਈ ਮਦਦ ਦੀ ਅਪੀਲ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਦੇ ਆਰਥਿਕ ਹਾ-ਲ ਠੀਕ ਨਹੀਂ ਹਨ, ਕਿ ਉਹ ਇੰਨਾ ਖਰਚ ਕਰਕੇ ਆਪਣੇ ਪੁੱਤਰ ਦੀ ਦੇਹ ਨੂੰ ਭਾਰਤ (ਪੰਜਾਬ) ਲਿਆ ਸਕਣ।