ਜਿਲ੍ਹਾ ਮਾਨਸਾ (ਪੰਜਾਬ) ਦੇ ਸਥਾਨਕ ਕਸਬਾ ਬੁਢਲਾਡਾ ਤੋਂ ਹੋਲੇ ਮੁਹੱਲੇ ਉਤੇ ਗਏ ਦੋ ਨੌਜਵਾਨਾਂ ਨਾਲ ਦਰਦ-ਨਾਕ ਹਾਦਸਾ ਵਾਪਰ ਗਿਆ, ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਉਨ੍ਹਾਂ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਹੋਲਾ ਮੁਹੱਲਾ ਵਿਖੇ ਮੋਟਰਸਾਈਕਲ ਉਤੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ। ਜਦੋਂ ਉਹ ਚੀਮਾ ਮੰਡੀ ਨੇੜੇ ਪਹੁੰਚੇ ਤਾਂ ਅਚਾ-ਨਕ ਟ੍ਰੈਕਟਰ ਟ੍ਰਾਲੀ ਨਾਲ ਟਕਰਾ-ਉਣ ਕਾਰਨ ਉਨ੍ਹਾਂ ਦੀ ਮੌ-ਤ ਹੋ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਮਾਸਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੁਢਲਾਡਾ ਇਲਾਕੇ ਨਾਲ ਸਬੰਧਤ 6 ਨੌਜਵਾਨ ਮੋਟਰਸਾਈਕਲਾਂ ਉਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸਨ ਤਾਂ ਚੀਮਾ ਮੰਡੀ ਨੇੜੇ ਉਨ੍ਹਾਂ ਵਿਚੋਂ 2 ਦੀ ਟ੍ਰੈਕਟਰ-ਟ੍ਰਾਲੀ ਨਾਲ ਟੱ-ਕ-ਰ ਹੋ ਗਈ। ਇਸ ਦੁਖ-ਦਾਈ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕ ਨੌਜਵਾਨ ਦੀ ਪਹਿਚਾਣ ਗੋਪਾਲ ਸਿੰਘ ਉਮਰ 22 ਸਾਲ ਪੁੱਤਰ ਨੱਥਾ ਸਿੰਘ ਵਾਸੀ ਬੁਢਲਾਡਾ ਅਤੇ ਅਕਾਸ਼ਦੀਪ ਸਿੰਘ ਉਮਰ 19 ਸਾਲ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬਰ੍ਹੇ ਦੇ ਰੂਪ ਵਜੋਂ ਹੋਈ ਹੈ।
ਇਸ ਹਾਦਸੇ ਤੋਂ ਬਾਅਦ ਥਾਣਾ ਚੀਮਾ ਦੀ ਪੁਲਿਸ ਵੱਲੋਂ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਪਹੁੰਚਾਇਆ ਗਿਆ। ਥਾਣਾ ਚੀਮਾ ਦੀ ਪੁਲਿਸ ਵਲੋਂ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਤਿਉਹਾਰ ਵਾਲੇ ਦਿਨ ਇੱਕ ਸਮਾਜ ਸੇਵੀ ਨੌਜਵਾਨ ਦਾ ਚਲਾਣਾ ਕਰ ਜਾਣਾ ਬਹੁਤ ਹੀ ਮੰਦ-ਭਾਗੀ ਘ-ਟ-ਨਾ ਹੈ। ਇਸ ਘ-ਟ-ਨਾ ਕਾਰਨ ਸ਼ਹਿਰ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।