ਫਾਜ਼ਿਲਕਾ (ਪੰਜਾਬ) ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਫਾਜਿਲਕਾ ਦੇ ਪਿੰਡ ਲਾਲੋ ਵਾਲੀ ਨੇੜੇ ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ਉਤੇ ਵਾਪਰੇ ਦਰਦ-ਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਾਰ ਵਿਚ 3 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 2 ਲੋਕਾਂ ਦੀ ਮੌ-ਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਫਾਜਿਲਕਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ।
ਉਥੇ ਉਸ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ। ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਅਨੁਸਾਰ ਵੈਗਨਰ ਕਾਰ ਅਤੇ ਟਰੱਕ ਦੇ ਵਿਚਾਲੇ ਜ਼ਬਰ-ਦਸਤ ਟੱ-ਕ-ਰ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸੇ ਥਾਂ ਉਤੇ ਵਾਪਰਿਆ ਹੈ ਜਿੱਥੇ ਕੱਲ੍ਹ ਸਵੇਰੇ ਇਕ ਟਰੱਕ ਦੇ ਦਰੱਖਤ ਨਾਲ ਟਕਰਾਉਣ ਕਾਰਨ ਟਰੱਕ ਡਰਾਈਵਰ ਦੀ ਮੌ-ਤ ਹੋ ਗਈ ਸੀ। ਉਸ ਥਾਂ ਦੇ ਬਿਲ-ਕੁਲ ਸਾਹਮਣੇ ਹੀ ਇਕ ਕਾਰ ਅਤੇ ਟਰੱਕ ਵਿਚ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌ-ਤ ਹੋ ਗਈ।
ਦੋ ਨੌਜਵਾਨਾਂ ਦੀ ਹੋਈ ਮੌ-ਤ, ਇਕ ਜਖਮੀ
ਮ੍ਰਿਤਕਾ ਵਿੱਚ ਇੱਕ ਜਸਕਰਨ ਕੰਬੋਜ ਪਿੰਡ ਜੰਡਵਾਲਾ ਭੀਮੇ ਸ਼ਾਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਦੂਜਾ ਗੁਰਪ੍ਰੀਤ ਕੰਬੋਜ ਪਿੰਡ ਝੋਟਿਆਂਵਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦਾ ਤੀਜਾ ਸਾਥੀ ਵਿਅਕਤੀ ਜੋ ਜ਼ਖਮੀ ਹੈ, ਨੂੰ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ ਹੈ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਗੁਰਪ੍ਰੀਤ ਕੰਬੋਜ ਦੀ ਮਾਂ, ਦਾਦੀ ਅਤੇ ਪਿਤਾ ਬਿਮਾਰ ਰਹਿੰਦੇ ਹਨ ਅਤੇ ਮ੍ਰਿਤਕ ਮਿਹਨਤ ਮਜ਼ਦੂਰੀ ਕਰਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਨੌਜਵਾਨ ਗੁਰਪ੍ਰੀਤ ਕੰਬੋਜ ਦੀ ਮੌ-ਤ ਦੇ ਕਾਰਨ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।