ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਬੀਤੇ ਸੋਮਵਾਰ ਦੀ ਸ਼ਾਮ ਨੂੰ ਇੱਕ ਨੌਜਵਾਨ ਦਾ ਚਾ-ਕੂ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਰਾਜੂ ਮਸੀਹ ਪੁੱਤਰ ਬੀਰ ਮਸੀਹ ਆਪਣੇ ਭਰਾ ਦੇ ਨਾਲ ਘਰੋਂ ਕੁਝ ਸਾਮਾਨ ਲੈਣ ਊ ਡੇਰਾ ਬਾਬਾ ਨਾਨਕ ਆਇਆ ਸੀ। ਜਦੋਂ ਉਹ ਰਾਹ ਵਿਚ ਜਾ ਰਹੇ ਸਨ ਤਾਂ ਗੁਰਜੀਤ ਸਿੰਘ ਨਾਮ ਦਾ ਵਿਅਕਤੀ ਜੋ ਕਿ ਪਿੰਡ ਚੰਦੂ ਨੱਗਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਉਸ ਨੇ ਲੁੱ-ਟ-ਣ ਦੀ ਨੀਅਤ ਨਾਲ ਰਾਜੂ ਮਸੀਹ ਉਤੇ ਤੇ-ਜ਼-ਧਾ-ਰ, ਚਾ-ਕੂ ਨਾਲ ਵਾਰ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਦਾ ਭਰਾ ਉਸ ਨੂੰ ਬਚਾ-ਉਣ ਲਈ ਅੱਗੇ ਆਇਆ ਤਾਂ ਦੋਸ਼ੀ ਨੇ ਉਸ ਉਤੇ ਵੀ ਵਾਰ ਕਰ ਦਿੱਤਾ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬੀਰ ਮਸੀਹ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਲੜਕਿਆਂ ਉਤੇ ਕਿਸੇ ਨੇ ਚਾ-ਕੂ ਦੇ ਵਾਰ ਕਰਕੇ ਜ਼ਖਮੀ ਕਰ ਦਿੱਤਾ ਹੈ ਅਤੇ ਆਸ-ਪਾਸ ਦੇ ਪਿੰਡ ਦੇ ਲੋਕਾਂ ਨੇ ਜਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਦੇ ਕਰ ਦਿੱਤਾ ਹੈ।
ਕਾਰਵਾਈ ਕਰਨ ਦੀ ਕੀਤੀ ਮੰਗ
ਜਦੋਂ ਉਹ ਆਪਣੇ ਪਰਿਵਾਰ ਸਮੇਤ ਹਸਪਤਾਲ ਵਿਚ ਪਹੁੰਚਿਆ ਤਾਂ ਰਾਜੂ ਮਸੀਹ ਨੂੰ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਮ੍ਰਿਤਕ ਐਲਾਨ ਕਰ ਦਿੱਤਾ ਅਤੇ ਉਸ ਦਾ ਦੂਜਾ ਲੜਕਾ ਗੰਭੀਰ ਰੂਪ ਵਿਚ ਜ਼ਖਮੀ ਹੈ ਅਤੇ ਉਸ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਕੇ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਦੇਹ ਨੂੰ ਮੋਰਚਰੀ ਵਿੱਚ ਰਖਵਾਇਆ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੇਰਾ ਬਾਬਾ ਨਾਨਕ ਦੇ ਡੀ. ਐਸ. ਪੀ. ਰਿਪੂਤਪਨ ਸਿੰਘ ਨੇ ਦੱਸਿਆ ਕਿ ਇਸ ਘ-ਟ-ਨਾ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਜਖਮੀਂ ਹੋਏ ਵਿਅਕਤੀ ਤੋਂ ਪੁੱਛ ਗਿੱਛ ਕੀਤੀ। ਦੋਸ਼ੀ ਗੁਰਜੀਤ ਸਿੰਘ ਵਾਸੀ ਪਿੰਡ ਚੰਦੂ ਨਗਲ ਦੇ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਫ-ੜ-ਨ ਲਈ ਟੀਮਾਂ ਦਾ ਗਠਨ ਕਰਕੇ ਉਸ ਦੇ ਘਰ ਉਤੇ ਛਾਪੇ ਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਮ੍ਰਿਤਕ ਰਾਜੂ ਮਸੀਹ ਦੀ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।