ਕੈਨੇਡਾ ਭੇਜਣ ਲਈ ਨੂੰਹ ਉਤੇ ਖਰਚੇ ਲੱ-ਖਾਂ, ਵਿਦੇਸ਼ ਜਾ ਕੇ ਮੁਕਰੀ, ਪਰਿਵਾਰ ਦੀ ਗੱਲ ਸੁਣ ਕੇ, ਦਾਦੇ ਨੇ ਚੁੱਕਿਆ ਦੁ-ਖ-ਦ ਕਦਮ

Punjab

ਪੰਜਾਬ ਤੋਂ ਕੈਨੇਡਾ ਗਈ ਪਤਨੀ ਨੇ ਪਤੀ ਨੂੰ ਵਿਦੇਸ਼ ਬੁਲਾਉਣ ਤੋਂ ਇਨਕਾਰ ਕਰਨ ਉਤੇ ਲੜਕੇ ਦੇ ਦਾਦੇ ਨੇ ਨਹਿਰ ਵਿਚ ਛਾ-ਲ ਮਾਰ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਇਸ ਸਬੰਧੀ ਥਾਣਾ ਸਰਹਿੰਦ ਦੀ ਪੁਲਿਸ ਨੇ ਵਿਦੇਸ਼ ਰਹਿੰਦੀ ਨੂੰਹ ਅਤੇ ਉਸ ਦੇ ਮਾਪਿਆਂ ਸਮੇਤ 6 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਐਸ. ਐਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ S/O ਸਵਰਗਵਾਸੀ ਸੁੱਚਾ ਸਿੰਘ ਵਾਸੀ ਪਿੰਡ ਮੰਡੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਸਾਢੂ ਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਰਸ਼ੀਦਪੁਰ ਤਹਿਸੀਲ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੇ ਜਾਣਕਾਰ ਪਿਆਰਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਭਰਡੇ ਰੋਡ ਚਮਕੌਰ ਸਾਹਿਬ ਦੀ ਦੋਹਤੀ ਹੈ। ਹਰਸਿਮਰਨ ਕੌਰ ਪੁੱਤਰੀ ਤਰਲੋਚਨ ਸਿੰਘ ਵਾਸੀ ਪਿੰਡ ਖਿਜ਼ਰਾਬਾਦ, ਤਹਿਸੀਲ ਖਰੜ, ਜ਼ਿਲ੍ਹਾ ਮੁਹਾਲੀ ਨੇ ਆਈਲੈਟਸ ਕਰਕੇ ਬੈਂਡ ਹਾਸਲ ਕੀਤੇ ਹਨ, ਉਹ ਕੈਨੇਡਾ ਜਾਣਾ ਚਾਹੁੰਦੀ ਹੈ ਪਰ ਉਸ ਕੋਲ ਕੈਨੇਡਾ ਜਾਣ ਲਈ ਪੈਸੇ ਨਹੀਂ ਸਨ।

ਜੇਕਰ ਉਹ ਕੈਨੇਡਾ ਜਾਣ ਦਾ ਖਰਚਾ ਕਰ ਦੇਣਗੇ ਤਾਂ ਹਰਸਿਮਰਨ ਕੌਰ ਉਨ੍ਹਾਂ ਦੇ ਘਰ ਦੀ ਨੂੰਹ ਬਣ ਸਕਦੀ ਹੈ। ਫਿਰ ਰਜਿੰਦਰ ਸਿੰਘ ਨੇ ਹਰਸਿਮਰਨ ਕੌਰ ਦੀ ਮਾਤਾ ਕਰਮਜੀਤ ਕੌਰ, ਪਿਤਾ ਤਰਲੋਚਨ ਸਿੰਘ, ਚਾਚਾ ਗੁਰਪ੍ਰੀਤ ਸਿੰਘ ਪੁੱਤਰ ਕਾਕਾ ਸਿੰਘ, ਪਿਆਰਾ ਸਿੰਘ ਪੁੱਤਰ ਕਰਤਾਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਾਜਰੀ ਠੇਕੇਦਾਰ ਜ਼ਿਲ੍ਹਾ ਰੂਪਨਗਰ ਨਾਲ ਰਿਸ਼ਤੇ ਕਰਵਾਉਣ ਸਬੰਧੀ ਗੱਲਬਾਤ ਕਰਵਾ ਦਿੱਤੀ।

ਇਸ ਤੋਂ ਬਾਅਦ ਉਸ ਦੇ ਭਰਾ ਹਰਦੀਪ ਸਿੰਘ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਦਾ ਵਿਆਹ 17 ਜੁਲਾਈ 2023 ਨੂੰ ਹਰਸਿਮਰਨ ਕੌਰ ਨਾਲ ਹੋਇਆ। ਉਸ ਤੋਂ ਬਾਅਦ ਪ੍ਰੇਮਜੀਤ ਕੌਰ ਨੇ 30 ਲੱ-ਖ ਰੁਪਏ ਖਰਚ ਕਰਕੇ ਹਰਸਿਮਰਨ ਕੌਰ ਨੂੰ ਕੈਨੇਡਾ ਭੇਜ ਦਿੱਤਾ, ਪਰ ਵਿਦੇਸ਼ ਜਾਣ ਤੋਂ ਬਾਅਦ ਹਰਸਿਮਰਨ ਕੌਰ ਨੇ ਸਾਡੇ ਪਰਿਵਾਰ ਨਾਲੋਂ ਸੰਪਰਕ ਤੋੜ ਦਿੱਤਾ। ਤਦ ਹਰਸਿਮਰਨ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਤੁਹਾਡੇ ਲੜਕੇ ਨੂੰ ਵਿਦੇਸ਼ ਨਹੀਂ ਲੈ ਕੇ ਜਾਵੇਗੀ, ਜਿਸ ਕਾਰਨ ਸੁੱਚਾ ਸਿੰਘ ਪ੍ਰੇ-ਸ਼ਾ-ਨ ਰਹਿਣ ਲੱਗਿਆ ਅਤੇ ਕਹਿਣ ਲੱਗਿਆ ਕਿ ਹਰਸਿਮਰਨ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਫਿਰ ਪਿੱਛਲੇ ਦਿਨੀਂ ਉਸ ਦੇ ਪਿਤਾ ਸੁੱਚਾ ਸਿੰਘ ਨੇ ਨਹਿਰ ਵਿੱਚ ਛਾ-ਲ ਮਾ-ਰ ਦਿੱਤੀ। ਸੁੱਚਾ ਸਿੰਘ ਦੀ ਦੇਹ ਭਾਖੜਾ ਨਹਿਰ ਨਰਵਾਣਾ ਬ੍ਰਾਂਚ, ਪੁਲ ਨਹਿਰ, ਜੈਨਗਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੇ ਨੇੜਿਓਂ ਮਿਲੀ ਸੀ।

ਇਸ ਮਾਮਲੇ ਵਿਚ ਦਵਿੰਦਰ ਸਿੰਘ ਦੇ ਬਿਆਨਾਂ ਉਤੇ ਲੜਕੀ ਹਰਸਿਮਰਨ ਕੌਰ, ਮਾਤਾ ਕਰਮਜੀਤ ਕੌਰ, ਪਿਤਾ ਤਰਲੋਚਨ ਸਿੰਘ, ਚਾਚਾ ਗੁਰਪ੍ਰੀਤ ਸਿੰਘ, ਪਿਆਰਾ ਸਿੰਘ ਅਤੇ ਕੁਲਵਿੰਦਰ ਸਿੰਘ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਬਣਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਸੁੱਚਾ ਸਿੰਘ ਦੀ ਦੇਹ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *