ਪੜ੍ਹਨ ਲਈ ਸੈੰਟਰ ਜਾ ਰਹੇ, ਭੈਣ ਅਤੇ ਭਰਾ ਨਾਲ ਵਾਪਰਿਆ ਹਾਦਸਾ, ਭੈਣ ਨੇ ਤੋੜਿਆ ਦਮ, ਜਖਮੀਂ ਭਰਾ ਦਾ ਚੱਲ ਰਿਹਾ ਹੈ ਇਲਾਜ

Punjab

ਜਿਲ੍ਹਾ ਮੁਕਤਸਰ (ਪੰਜਾਬ) ਦੇ ਮਲੋਟ ਵਿਧਾਨ ਸਭਾ ਹਲਕੇ ਵਿੱਚ ਇੱਕ ਦੁਖ-ਦਾਈ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਭਰਾ ਅਤੇ ਭੈਣ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਦੌਰਾਨ ਜ਼ਖਮੀ ਹੋਈ ਲੜਕੀ ਦੀ ਮੌ-ਤ ਹੋ ਗਈ, ਜਦੋਂ ਕਿ ਉਸ ਦੇ ਭਰਾ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਨੈਸ਼ਨਲ ਹਾਈਵੇ 7 ਮਲੋਟ ਤੋਂ ਬਠਿੰਡਾ ਰੋਡ ਉਤੇ ਵਾਪਰਿਆ ਹੈ। ਜਿੱਥੇ ਇਕ ਅਣ-ਪਛਾਤੇ ਟਿੱਪਰ ਨੇ ਇਨ੍ਹਾਂ ਮੋਟਰਸਾਈਕਲ ਸਵਾਰ ਭੈਣ ਅਤੇ ਭਰਾ ਨੂੰ ਟੱਕਰ ਮਾ-ਰ ਦਿੱਤੀ।

ਮ੍ਰਿਤਕ ਲੜਕੀ ਦੀ ਪਹਿਚਾਣ ਅਲੀਸ਼ਾ ਉਮਰ 22 ਸਾਲ ਪੁੱਤਰੀ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 14, ਗਲੀ ਨੰਬਰ 3 ਮਲੋਟ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀ ਟੀਮ ਮੌਕੇ ਉਤੇ ਪਹੁੰਚ ਗਈ ਅਤੇ ਉਨ੍ਹਾਂ ਵਲੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਮਲੋਟ ਤੋਂ ਬਠਿੰਡਾ ਰੋਡ ਊਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਮਿੱਟੀ ਦੇ ਭਰੇ ਟਿੱਪਰ ਨੇ ਮੋਟਰਸਾਇਕਲ ਨੂੰ ਟੱਕਰ ਮਾ-ਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਭੈਣ-ਭਰਾ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਵਿਦੇਸ਼ ਜਾਣ ਦੀ ਕਰ ਰਹੀ ਸੀ ਤਿਆਰੀ

ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਲੋਟ ਨੇ ਦੱਸਿਆ ਕਿ ਉਸ ਦੀ ਲੜਕੀ ਨੇ ਬਾਰਵੀਂ ਪਾਸ ਕਰ ਲਈ ਸੀ ਅਤੇ ਹੁਣ ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਰਹੀ ਸੀ। ਉਸ ਦਾ ਲੜਕਾ ਸ਼ਮਿੰਦਰ ਸਿੰਘ ਆਪਣੀ ਭੈਣ ਅਲੀਸ਼ਾ ਦੇ ਨਾਲ ਮੋਟਰਸਾਈਕਲ ਉਤੇ ਸਵਾਰ ਹੋ ਕੇ ਗਿੱਦੜਬਾਹਾ ਨੂੰ ਜਾ ਰਿਹਾ ਸੀ।

ਇਲਾਜ ਦੌਰਾਨ ਤੋੜਿਆ ਦਮ

ਮਲੋਟ ਤੋਂ ਬਠਿੰਡਾ ਰੋਡ ਉਤੇ ਬਾਈਪਾਸ ਨੇੜੇ ਇਕ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾ-ਰ ਦਿੱਤੀ, ਜਿਸ ਕਾਰਨ ਦੋਵੇਂ ਭੈਣ ਅਤੇ ਭਰਾ ਜ਼ਖਮੀ ਹੋ ਗਏ। ਇਸ ਦੌਰਾਨ 112 ਨੰਬਰ ਉਤੇ ਕਾਲ ਕੀਤੀ ਗਈ ਅਤੇ ਰੋਡ ਸੇਫਟੀ ਫੋਰਸ ਨੂੰ ਮੌਕੇ ਉਤੇ ਬੁਲਾਇਆ ਗਿਆ। ਜਿਨ੍ਹਾਂ ਵਲੋਂ ਜ਼ਖਮੀਆਂ ਨੂੰ ਉਨ੍ਹਾਂ ਦੇ ਵਾਹਨ ਵਿਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ।

ਇਸ ਦੌਰਾਨ ਡਿਊਟੀ ਉਤੇ ਮੌਜੂਦ ਡਾਕਟਰ ਅੰਮ੍ਰਿਤ ਕੌਰ ਨੇ ਦੱਸਿਆ ਕਿ ਲੜਕੀ ਦੀ ਇਲਾਜ ਦੌਰਾਨ ਮੌ-ਤ ਹੋ ਗਈ, ਜਦੋਂ ਕਿ ਲੜਕੇ ਦਾ ਇਲਾਜ ਚੱਲ ਰਿਹਾ ਹੈ। ਸਿਟੀ ਮਲੋਟ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *