ਨਿੱਜੀ ਹਸਪਤਾਲ ਵਿਚ, ਨਰਸ ਨੇ ਸ਼ੱ-ਕੀ ਹਾਲ ਵਿਚ ਤਿਆਗੇ ਪ੍ਰਾਣ, ਮ੍ਰਿਤਕਾ ਦੇ ਪਿਤਾ ਵਲੋਂ ਲਾਏ ਗਏ ਗੰਭੀਰ ਇਲ-ਜ਼ਾਮ, ਜਾਂਂਚ ਜਾਰੀ

Punjab

ਫ਼ਿਰੋਜ਼ਪੁਰ (ਪੰਜਾਬ) ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਦੀ ਸਟਾਫ ਨਰਸ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਤੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਮ੍ਰਿਤਕਾ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦੀ ਧੀ ਨਵਨੀਤ ਕੌਰ ਨੂੰ ਸਾਜ਼ਿਸ਼ ਤਹਿਤ ਹਸਪਤਾਲ ਵਿੱਚ ਹੀ ਮਾ-ਰਿ-ਆ ਗਿਆ। ਇਹੀ ਕਾਰਨ ਹੈ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਪੋਸਟ-ਮਾਰਟਮ ਕਰਵਾਉਣ ਤੋਂ ਟਾਲਾ ਵੱਟ ਲਿਆ ਹੈ। ਜਿਸ ਕਾਰਨ ਦੇਹ ਨੂੰ ਪੋਸਟ ਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਨਵਨੀਤ ਕੌਰ ਦੇ ਪਿਤਾ ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਪਿਛਲੇ ਦੋ ਸਾਲਾਂ ਤੋਂ ਹਸਪਤਾਲ ਵਿੱਚ ਸਟਾਫ ਨਰਸ ਵਜੋਂ ਕੰਮ ਕਰ ਰਹੀ ਸੀ। 7 ਅਪ੍ਰੈਲ ਦੀ ਰਾਤ ਨੂੰ ਮੇਰੀ ਭਾਣਜੀ ਨੇ ਮੈਨੂੰ ਦੱਸਿਆ ਕਿ ਨਵਨੀਤ ਦੀ ਮੌ-ਤ ਹੋ ਚੁੱਕੀ ਹੈ ਅਤੇ ਉਸ ਦੀ ਦੇਹ ਹੋਸਟਲ ਦੇ ਕਮਰੇ ਵਿੱਚ ਪਈ ਹੈ। ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਭਾਣਜੀ ਵੀ ਉਸ ਹਸਪਤਾਲ ਵਿੱਚ ਕੰਮ ਕਰਦੀ ਹੈ।

ਹਸਪਤਾਲ ਨੇ ਨਹੀਂ ਦਿੱਤਾ ਕੋਈ ਠੋਸ ਜਵਾਬ

ਅੱਗੇ ਸੁਖਬੀਰ ਨੇ ਦੱਸਿਆ ਕਿ ਜਦੋਂ ਅਸੀਂ ਹਸਪਤਾਲ ਪਹੁੰਚੇ ਤਾਂ ਨਵਨੀਤ ਕੌਰ ਐਮਰ-ਜੈਂਸੀ ਵਾਰਡ ਵਿੱਚ ਮ੍ਰਿਤਕ ਪਈ ਸੀ। ਇਸ ਤੋਂ ਬਾਅਦ ਜਦੋਂ ਹਸਪਤਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕੋਈ ਠੋਸ ਜਵਾਬ ਨਹੀਂ ਦਿੱਤਾ। ਪਿਤਾ ਨੇ ਦੱਸਿਆ ਕਿ ਇੰਨਾ ਹੀ ਨਹੀਂ CCTV ਕੈਮਰੇ ਦੀ ਫੁਟੇਜ ਵੀ ਡਿਲੀਟ ਕਰ ਦਿੱਤੀ ਗਈ, ਜਿਸ ਕਾਰਨ ਸਾਨੂੰ ਸ਼ੱ-ਕ ਹੈ ਕਿ ਨਵਨੀਤ ਕੌਰ ਦਾ ਕ-ਤ-ਲ ਕਿਸੇ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ।

ਇਸ ਮਾਮਲੇ ਬਾਰੇ ਸੂਚਨਾ ਮਿਲੀ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਜਿਸ ਤੋਂ ਬਾਅਦ ਵੀਰਵਾਰ ਨੂੰ ਪੁਲਿਸ ਦੀ ਮੌਜੂਦਗੀ ਵਿਚ ਸਿਵਲ ਹਸਪਤਾਲ ਵਿਚ ਦੇਹ ਦਾ ਪੋਸਟ ਮਾਰਟਮ ਕੀਤਾ ਜਾਣਾ ਸੀ ਪਰ ਡਾਕਟਰ ਨੇ ਪੋਸਟ ਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਹ ਮਾਮਲਾ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ।

ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ

ਇਸ ਮਾਮਲੇ ਸਬੰਧੀ ਜਾਂਚ ਕਰ ਰਹੇ ਸਹਾਇਕ ਐਸ. ਐਚ. ਓ. ਰਮਨਦੀਪ ਭੰਡਾਰੀ ਨੇ ਦੱਸਿਆ ਕਿ ਮ੍ਰਿਤਕ ਨਵਨੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *