ਖੰਨਾ (ਪੰਜਾਬ) ਦੇ ਪਿੰਡ ਘੁਡਾਣੀ ਕਲਾਂ ਨੇੜੇ ਇਕ ਸੜਕ ਹਾਦਸੇ ਵਿੱਚ ਬਜ਼ੁਰਗ ਜੋ-ੜੇ ਦੀ ਮੌ-ਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇ-ਗੰਢ ਮੌਕੇ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਰਸਤੇ ਵਿੱਚ ਇੱਕ ਸਕਾਰਪੀਓ ਕਾਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਪਤੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ ਪਤਨੀ ਨੇ ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ ਵਿਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਸਿੰਘ ਕੈਂਥ ਉਮਰ 60 ਸਾਲ ਅਤੇ ਰਾਜਵਿੰਦਰ ਕੌਰ ਵਾਸੀ ਬੀਜਾ ਦੇ ਰੂਪ ਵਜੋਂ ਹੋਈ ਹੈ।
ਐਤਵਾਰ ਸਵੇਰੇ ਕਰੀਬ 10.30 ਵਜੇ ਪਿੰਡ ਬੀਜਾ ਦਾ ਰਹਿਣ ਵਾਲਾ ਜਰਨੈਲ ਸਿੰਘ ਉਮਰ 60 ਸਾਲ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਸਕੂਟਰੀ ਉਤੇ ਸਵਾਰ ਹੋਕੇ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਵਿਖੇ ਮੱਥਾ ਟੇਕਣਾ ਲਈ ਘਰੋਂ ਗਿਆ ਸੀ। ਪਿੰਡ ਘੁਡਾਣੀ ਕਲਾਂ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਸਪੀਡ ਸਕਾਰਪੀਓ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਤੇਜ਼ ਸਪੀਡ ਹੋਣ ਕਾਰਨ ਟੱਕਰ ਇੰਨੀ ਜ਼ਬਰ-ਦਸਤ ਸੀ ਕਿ ਸਕੂਟਰੀ ਚਲਾ ਰਹੇ ਜਰਨੈਲ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਸ ਦੀ ਪਤਨੀ ਰਾਜਵਿੰਦਰ ਕੌਰ ਨੂੰ ਜ਼ਖਮੀ ਹਾਲ ਵਿਚ ਪਹਿਲਾਂ ਰਾੜਾ ਸਾਹਿਬ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ। ਡੀ. ਐਮ. ਸੀ. ਹਸਪਤਾਲ ਵਿੱਚ ਉਸ ਦੀ ਵੀ ਮੌ-ਤ ਹੋ ਗਈ।
6 ਮਹੀਨੇ ਪਹਿਲਾਂ ਕੈਨੇਡਾ ਗਿਆ ਪੁੱਤਰ
ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਜਾ ਵਿਖੇ ਸਮਰਾਲਾ ਰੋਡ ਉਤੇ ਦਰਜ਼ੀ ਦਾ ਕੰਮ ਕਰਦਾ ਸੀ। ਉਸ ਦਾ ਲੜਕਾ ਗੁਰਸੇਵਕ ਸਿੰਘ ਕਰੀਬ ਛੇ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਉਸ ਦੀਆਂ ਦੋ ਧੀਆਂ ਵਿਆਹੀਆਂ ਹੋਈਆਂ ਹਨ। ਸਵੇਰੇ ਪੁੱਤਰ ਨੇ ਫ਼ੋਨ ਉਤੇ ਆਪਣੇ ਮਾਪਿਆਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ। ਜਿਸ ਤੋਂ ਬਾਅਦ ਗੁਰਸੇਵਕ ਸਿੰਘ ਸੌਂ ਗਿਆ ਅਤੇ ਜਰਨੈਲ ਸਿੰਘ ਆਪਣੀ ਪਤਨੀ ਸਮੇਤ ਸਕੂਟਰੀ ਉਤੇ ਸਵਾਰ ਹੋ ਕੇ ਤੁਰ ਪਿਆ। ਇਹ ਉਸ ਦੀ ਆਪਣੇ ਪੁੱਤਰ ਨਾਲ ਆਖਰੀ ਗੱਲਬਾਤ ਸੀ। ਦੋਵੇਂ ਦੇਹਾਂ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਪੁੱਤਰ ਦੇ ਕੈਨੇਡਾ ਤੋਂ ਆਉਣ ਤੇ ਪੋਸਟ ਮਾਰਟਮ ਤੋਂ ਬਾਅਦ ਦੇਹਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਦੋਸ਼ੀ ਡਰਾਈਵਰ ਖ਼ਿਲਾਫ਼ ਕੇਸ ਦਰਜ
ਇਸ ਹਾਦਸੇ ਦੇ ਸਬੰਧ ਵਿੱਚ ਥਾਣਾ ਪਾਇਲ ਵਿੱਚ ਸਕਾਰਪੀਓ ਡਰਾਈਵਰ ਸੰਦੀਪ ਸਿੰਘ ਵਾਸੀ ਲੰਮੇ ਜੱਟਪੁਰਾ (ਜਗਰਾਉਂ) ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਐਸ. ਐਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਦੋਸ਼ੀ ਫ਼ਰਾਰ ਹੈ, ਉਸ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।