ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਗੜ੍ਹਦੀਵਾਲਾ ਬਲਾਕ ਨੇੜੇ ਨਹਿਰ ਦੇ ਕੰਢੇ ਜ਼ਖਮੀ ਹਾਲ ਮਿਲੇ ਵਿਅਕਤੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌ-ਤ ਹੋ ਗਈ। ਮ੍ਰਿਤਕ ਦੇ ਸਰੀਰ ਉਤੇ ਤੇਜ਼-ਧਾਰ ਚੀਜ਼ਾਂ ਦੇ ਵਾਰ ਨੂੰ ਦੇਖਦਿਆਂ ਪੁਲਿਸ ਨੇ ਮ੍ਰਿਤਕ ਦੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਅਣ-ਪਛਾਤੇ ਵਿਅਕਤੀ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਹਿਚਾਣ ਪ੍ਰਦੀਪ ਸਿੰਘ ਪੁੱਤਰ ਗਿਆਨ ਚੰਦ ਦੇ ਰੂਪ ਵਜੋਂ ਹੋਈ ਹੈ। ਜੋ ਕਿ ਪਿੰਡ ਭਾਨੋਵਾਲ ਗੜ੍ਹਦੀਵਾਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਫੌਜ ਤੋਂ ਸੇਵਾਮੁਕਤ ਸੀ।
ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਰਖਵਾਇਆ ਹੈ। ਇਸ ਵਾਰ-ਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਫੜਨ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਇਸ ਮਾਮਲੇ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕ ਦੇ ਭਰਾ ਸਤਵਿੰਦਰ ਸਿੰਘ ਨੇ ਦੱਸਿਆ ਹੈ ਕਿ ਦੋ ਦਿਨ ਪਹਿਲਾਂ ਰਾਤ ਨੂੰ 11-00 ਵਜੇ ਦੇ ਕਰੀਬ ਉਹ ਆਪਣੇ ਘਰ ਸੁੱ-ਤਾ ਪਿਆ ਸੀ। ਇਸ ਦੌਰਾਨ ਪ੍ਰਦੀਪ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੇ ਉਸ ਦੇ ਭਰਾ ਦੇ ਬਾਹਰ ਜਾਣ ਅਤੇ ਘਰ ਵਾਪਸ ਨਾ ਆਉਣ ਦੀ ਸੂਚਨਾ ਦਿੱਤੀ।
ਨਹਿਰ ਵਾਲੇ ਪਾਸਿਓਂ ਜ਼ਖਮੀ ਮਿਲਿਆ ਪ੍ਰਦੀਪ ਸਿੰਘ
ਰੁਪਿੰਦਰ ਕੌਰ ਨੇ ਦੱਸਿਆ ਕਿ ਪ੍ਰਦੀਪ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ07 ਸੀ. ਐਫ. 4358 ਉਤੇ ਘਰੋਂ ਗਿਆ ਹੈ। ਪਰ ਉਹ ਅਜੇ ਤੱਕ ਘਰ ਨਹੀਂ ਆਇਆ। ਜਿਸ ਤੋਂ ਬਾਅਦ ਸਤਵਿੰਦਰ ਸਿੰਘ ਨੇ ਆਪਣੇ ਭਰਾ ਪ੍ਰਦੀਪ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ। ਫਿਰ ਤਲਾਸ਼ ਦੌਰਾਨ ਪ੍ਰਦੀਪ ਸਿੰਘ ਉਸ ਨੂੰ ਨਹਿਰ ਨੇੜੇ ਜ਼ਖਮੀ ਹਾਲ ਵਿਚ ਮਿਲਿਆ।
ਪ੍ਰਦੀਪ ਸਿੰਘ ਨੇ ਇਲਾਜ ਦੌਰਾਨ ਤੋੜਿਆ ਦਮ
ਇਸ ਤੋਂ ਇਲਾਵਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਤੋੜਿਆ ਹੋਇਆ ਸੀ ਅਤੇ ਪ੍ਰਦੀਪ ਸਿੰਘ ਦੇ ਸਿ-ਰ ਉਤੇ ਤੇਜ਼-ਧਾਰ ਚੀਜਾਂ ਨਾਲ ਵਾਰ ਕਰਕੇ ਜ਼ਖਮੀ ਕਰ ਦਿੱਤਾ ਗਿਆ ਸੀ। ਉਸ ਨੂੰ ਜ਼ਖਮੀ ਹਾਲ ਵਿਚ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਇਸ ਮਾਮਲੇ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਇਲਾਜ ਦੌਰਾਨ ਪ੍ਰਦੀਪ ਸਿੰਘ ਦੀ ਮੌ-ਤ ਹੋ ਗਈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।