ਮੋਟਰਸਾਈਕਲ ਤੇ ਸਵਾਰ ਹੋ ਕੇ, ਕਾਲਜ ਜਾ ਰਹੇ, ਦੋ ਦੋਸਤਾਂ ਨਾਲ ਵਾਪਰਿਆ ਹਾਦਸਾ, ਇਕ ਨੇ ਤੋੜਿਆ ਦਮ, ਦੂਜਾ ਗੰਭੀਰ ਜਖਮੀਂ

Punjab

ਜਿਲ੍ਹਾ ਕਪੂਰਥਲਾ (ਪੰਜਾਬ) ਦੇ ਸੁਲਤਾਨਪੁਰ ਲੋਧੀ ਏਰੀਏ ਵਿਚ ਡੱਲਾ ਰੋਡ ਉਤੇ ਇਕ ਟਿੱਪਰ ਅਤੇ ਮੋਟਰਸਾਈਕਲ ਵਿਚਕਾਰ ਜ਼ਬਰ-ਦਸਤ ਹਾਦਸਾ ਹੋ ਗਿਆ। ਇਸ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਮੌ-ਤ ਹੋ ਗਈ ਹੈ। ਜਦੋਂ ਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ ਅਤੇ ਸਿਵਲ ਹਸਪਤਾਲ ਵਿਚ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਨਰਸਿੰਗ ਦੇ ਵਿਦਿਆਰਥੀ ਹਨ ਅਤੇ ਦੋ ਮਹੀਨੇ ਦੀ ਟ੍ਰੇਨਿੰਗ ਪੂਰੀ ਕਰਕੇ ਅੱਜ ਪਹਿਲੇ ਦਿਨ ਕਾਲਜ ਜਾ ਰਹੇ ਸਨ। ਰਸਤੇ ਵਿੱਚ ਹਾਦਸਾ ਵਾਪਰ ਗਿਆ। ਉਕਤ ਘ-ਟ-ਨਾ ਦੀ ਸੂਚਨਾ ਮਿਲਣ ਉਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਰਚਰੀ ਵਿਚ ਰਖਵਾਈ ਗਈ ਦੇਹ

ਇਸ ਮੌਕੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਟਿੱਪਰ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ। ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਪਹਿਚਾਣ ਨਵਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸੈਂਟਰਲ ਟਾਊਨ ਸੁਲਤਾਨਪੁਰ ਲੋਧੀ ਦੇ ਰੂਪ ਵਜੋਂ ਹੋਈ ਹੈ

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਰਕੇ ਸੜਕ ਉਤੇ ਡਿੱ-ਗੇ

ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਂਟਰਲ ਟਾਊਨ ਦਾ ਰਹਿਣ ਵਾਲਾ ਨਵਦੀਪ ਸਿੰਘ ਉਮਰ 18 ਸਾਲ, ਮਲਸੀਆਂ ਦੇ ਏ. ਪੀ. ਜੇ. ਨਰਸਿੰਗ ਕਾਲਜ ਵਿੱਚ ਨਰਸਿੰਗ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਦੋ ਮਹੀਨੇ ਦੀ ਟ੍ਰੇਨਿੰਗ ਤੋਂ ਬਾਅਦ ਪਹਿਲੇ ਦਿਨ ਆਪਣੇ ਦੋਸਤ ਅਜੈ ਵਾਸੀ ਪਿੰਡ ਜੈਨਪੁਰ ਦੇ ਮੋਟਰਸਾਈਕਲ (ਪੀਬੀ-08-ਈਸੀ-6926) ਉਤੇ ਸਵਾਰ ਹੋ ਕੇ ਮਲਸੀਆਂ ਕਾਲਜ ਜਾ ਰਹੇ ਸਨ।

ਜਦੋਂ ਉਹ ਡੱਲਾ ਰੋਡ ਉਤੇ ਪੈਟਰੋਲ ਪੰਪ ਦੇ ਨੇੜੇ ਪਹੁੰਚੇ ਤਾਂ ਅਚਾਨਕ ਸਾਹਮਣੇ ਤੋਂ ਇੱਕ ਟਿੱਪਰ (ਯੂ.ਪੀ.-70-ਜੀ.ਟੀ.-0783) ਆ ਗਿਆ। ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ।

ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ

ਇਸ ਮਾਮਲੇ ਸਬੰਧੀ ਮੌਕੇ ਉਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਤੁਰੰਤ ਮੌਕੇ ਉਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭਰਤੀ ਕਰਾਇਆ। ਜਿੱਥੇ ਡਿਊਟੀ ਉਤੇ ਮੌਜੂਦ ਡਾਕਟਰ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਨਵਦੀਪ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦੋਂ ਕਿ ਜਖਮੀਂ ਅਜੈ ਦਾ ਇਲਾਜ ਚੱਲ ਰਿਹਾ ਹੈ।

ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਮਾਮਲਾ ਦਰਜ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਜਾਂਂਚ ਅਧਿਕਾਰੀ ਏ. ਐਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਿੱਪਰ ਡਰਾਈਵਰ ਹਿੰਦਪਾਲ ਵਾਸੀ ਰਾਜਸਥਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *