ਜਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਜਲਾਲਾਬਾਦ ਇਲਾਕੇ ਵਿਚ ਪੈਂਦੇ ਪਿੰਡ ਟਿਵਾਣਾ ਨੇੜੇ ਇਕ ਖੇਤ ਵਿਚੋਂ ਕੈਂਟਰ ਦੇ ਡਰਾਈਵਰ ਦੀ ਦੇਹ ਮਿਲਣ ਤੋਂ ਬਾਅਦ ਡ-ਰ ਦਾ ਮਹੌਲ ਬਣ ਗਿਆ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਦੇਹ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਸਪਤਾਲ ਪੁੱਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦੇ ਕ-ਤ-ਲ ਦਾ ਦੋਸ਼ ਲਾਇਆ ਗਿਆ ਹੈ।
ਕ-ਤ-ਲ ਕੀਤੇ ਜਾਣ ਦਾ ਸ਼ੱ-ਕ
ਇਸ ਮੌਕੇ ਸਰਕਾਰੀ ਹਸਪਤਾਲ ਪਹੁੰਚੇ ਮ੍ਰਿਤਕ ਸਾਰਜ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਾਰਜ ਕੈਂਟਰ ਉਤੇ ਡਰਾਈਵਰ ਦਾ ਕੰਮ ਕਰਦਾ ਸੀ। ਉਹ ਕੱਲ੍ਹ ਸਵੇਰੇ ਘਰੋਂ ਗਿਆ ਸੀ। ਉਸ ਨੇ ਰਾਤ ਨੂੰ ਕੈਂਟਰ ਖਾਲੀ ਕਰਕੇ ਵਾਪਸ ਘਰ ਆਉਣਾ ਸੀ, ਜਦੋਂ ਉਹ ਵਾਪਸ ਨਹੀਂ ਆਇਆ ਤਾਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਪਿੰਡ ਟਿਵਾਣਾ ਦੇ ਬਾਹਰ ਸੁਸਾਇਟੀ ਦਫ਼ਤਰ ਦੇ ਪਿੱਛੇ ਖੇਤ ਵਿੱਚੋਂ ਸਾਰਜ ਦੀ ਦੇਹ ਬਰਾ-ਮਦ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਰੀਰ ਉਤੇ ਸੱ-ਟਾਂ ਦੇ ਨਿਸ਼ਾਨ ਹਨ। ਉਨ੍ਹਾਂ ਨੂੰ ਸ਼ੱ-ਕ ਹੈ ਕਿ ਉਸ ਦਾ ਕ-ਤ-ਲ ਕੀਤਾ ਗਿਆ ਹੈ। ਮ੍ਰਿਤਕ ਸਾਰਜ ਸ਼ਾਦੀਸ਼ੁਦਾ ਸੀ ਅਤੇ ਆਪਣੇ ਪਿੱਛੇ ਤਿੰਨ ਜੁਆਕ ਛੱਡ ਗਿਆ ਹੈ।
ਇਸ ਮਾਮਲੇ ਸਬੰਧੀ ਥਾਣਾ ਜਲਾਲਾਬਾਦ ਦੇ ਐਸ. ਐਚ. ਓ. ਅੰਗਰੇਜ ਨੇ ਦੱਸਿਆ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ਉਤੇ ਪਹੁੰਚੇ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌ-ਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।