ਪੱਕੇ ਦੋਸਤ, 2 ਨੌਜਵਾਨਾਂ ਨੇ ਹਸਪਤਾਲਾਂ ਵਿਚ ਇਲਾਜ ਦੌਰਾਨ ਤਿਆਗੇ ਪ੍ਰਾਣ, ਮੁੱਢਲੀ ਜਾਣਕਾਰੀ ਵਿਚ ਦੱਸਿਆ ਜਾ ਰਿਹਾ ਹੈ ਇਹ ਕਾਰਨ

Punjab

ਅਬੋਹਰ (ਪੰਜਾਬ) ਵਿੱਚ ਬੀਤੀ ਸ਼ਾਮ ਦੋ ਦੋਸਤਾਂ ਦੀ ਸਿਹਤ ਅਚਾ-ਨਕ ਵਿਗੜ ਗਈ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਹਿਲਾਂ ਤਾਂ ਸਰਕਾਰੀ ਅਤੇ ਫਿਰ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਬੀਤੀ ਰਾਤ ਇੱਕ ਨੌਜਵਾਨ ਦੀ ਮੌ-ਤ ਹੋ ਗਈ। ਉਥੇ ਹੀ ਗੰਗਾਨਗਰ ਵਿਚ ਸ਼ੁੱਕਰਵਾਰ ਸਵੇਰੇ ਦੂਜੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ।

ਇਕ ਮ੍ਰਿਤਕ ਨੌਜਵਾਨ ਦਾ ਉਸ ਦੇ ਪਰਿਵਾਰਕ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸਵੇਰੇ ਅੰਤਿਮ ਸਸਕਾਰ ਕਰ ਦਿੱਤਾ, ਜਦੋਂ ਕਿ ਦੂਜੇ ਨੌਜਵਾਨ ਦੀ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਇਸ ਮਾਮਲੇ ਬਾਰੇ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਵੇਂ ਦੋਸਤਾਂ ਵਲੋਂ ਜ਼ਿਆਦਾ ਸ਼-ਰਾ-ਬ ਪੀਣ ਤੋਂ ਬਾਅਦ ਹੀ ਇਨ੍ਹਾਂ ਦੀ ਸਿਹਤ ਖਰਾਬ ਹੋਈ ਸੀ।

ਦੋਵੇਂ ਸਨ ਪੱਕੇ ਦੋਸਤ

ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀ ਪੁੱਤਰ ਹੀਰਾ ਲਾਲ ਵਾਸੀ ਕੰਬੋਜ ਮੁਹੱਲਾ ਅਤੇ ਉਸ ਦਾ ਦੋਸਤ ਸੋਨੂੰ ਪੁੱਤਰ ਅਸ਼ੋਕ ਕੁਮਾਰ ਵਾਸੀ ਦਿਆਲ ਨਗਰੀ ਦੋਵੇਂ ਆਪਸ ਵਿਚ ਪੱਕੇ ਦੋਸਤ ਸਨ। ਕੱਲ੍ਹ ਸ਼ਾਮ ਇਨ੍ਹਾਂ ਦੋਵਾਂ ਨੂੰ ਲੋਕਾਂ ਨੇ ਈਦਗਾਹ ਕਲੋਨੀ ਵਿੱਚ ਉਲਟੀਆਂ ਕਰਦੇ ਹੋਏ ਦੇਖਿਆ ਸੀ। ਇਸ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੋਨੀ ਦੇ ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਦੇਰ ਰਾਤ ਉਸ ਦੀ ਮੌ-ਤ ਹੋ ਗਈ।

ਜਦੋਂ ਕਿ ਸੋਨੂੰ ਨੂੰ ਉਸ ਦੇ ਪਰਿਵਾਰਕ ਮੈਂਬਰ ਇਲਾਜ ਲਈ ਸ੍ਰੀਗੰਗਾਨਗਰ ਲੈ ਗਏ ਜਿੱਥੇ ਅੱਜ ਉਸ ਦੀ ਮੌ-ਤ ਹੋ ਗਈ। ਇਸ ਤੋਂ ਬਾਅਦ ਉਸ ਦੀ ਦੇਹ ਨੂੰ ਅਬੋਹਰ ਲਿਆਂਦਾ ਗਿਆ ਅਤੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ। ਜਦੋਂ ਕਿ ਸੋਨੀ ਦਾ ਅੰਤਿਮ ਸੰਸਕਾਰ ਅੱਜ ਸਵੇਰੇ 9 ਵਜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਰ ਦਿੱਤਾ ਗਿਆ।

ਇਨ੍ਹਾਂ ਦੋਵਾਂ ਦੀ ਉਮਰ ਕਰੀਬ 20 ਤੋਂ 22 ਸਾਲ ਸੀ। ਸੂਤਰਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨੇ ਬਹੁਤੀ ਸ਼-ਰਾ-ਬ ਪੀ ਲਈ ਜਾਂ ਕਿਸੇ ਜ਼-ਹਿ-ਰੀ ਚੀਜ਼ ਦਾ ਸੇਵਨ ਕਰ ਲਿਆ। ਜਿਸ ਕਾਰਨ ਦੋਵਾਂ ਦੀ ਮੌ-ਤ ਹੋ ਗਈ।

ਇਸ ਮਾਮਲੇ ਬਾਰੇ ਥਾਣਾ ਨੰਬਰ 1 ਦੇ ਇੰਚਾਰਜ ਨਵਪ੍ਰੀਤ ਨਾਲ ਗੱਲ ਕਰਨ ਉਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨੌਜਵਾਨ ਦੀ ਮੌ-ਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੌਜਵਾਨ ਦੀ ਮੌ-ਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਦੀ ਮੌ-ਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

Leave a Reply

Your email address will not be published. Required fields are marked *