ਜਿਲ੍ਹਾ ਸੰਗਰੂਰ (ਪੰਜਾਬ) ਦੇ ਧੂਰੀ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਧੂਰੀ ਦੋਹਰਾ ਰੇਲਵੇ ਫਾਟਕ ਨੇੜੇ ਸਥਿਤ ਬੰਗਲਾਮੁਖੀ ਮੰ-ਦ-ਰ ਦੇ ਦੋ ਪੁਜਾ-ਰੀਆਂ ਨੇ 33 ਸਾਲ ਉਮਰ ਦੇ ਨੌਜਵਾਨ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਦਾ ਕ-ਤ-ਲ ਕਰ ਦਿੱਤਾ। ਇਸ ਤੋਂ ਬਾਅਦ ਦੇਹ ਨੂੰ ਹਵਨ-ਕੁੰਡ ਹੇਠਾਂ ਦੱਬੇ ਜਾਣ ਦਾ ਸਨ-ਸਨੀ-ਖੇਜ਼ ਮਾਮਲਾ ਸਾਹਮਣੇ ਆਇਆ ਹੈ।
ਪਰਿਵਾਰਕ ਮੈਂਬਰਾਂ ਨੇ ਦਰਜ ਕਰਾਈ ਸ਼ਿਕਾਇਤ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਧੂਰੀ ਦੇ ਥਾਣਾ ਇੰਚਾਰਜ ਸੌਰਭ ਸਭਰਵਾਲ ਨੇ ਦੱਸਿਆ ਹੈ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਦਿਨ ਥਾਣਾ ਸਿਟੀ ਧੂਰੀ ਵਿਖੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਸੁਦੀਪ ਕੁਮਾਰ ਜੋ ਕਿ ਨਿੱਕੇ ਜੁਆਕਾਂ ਨੂੰ ਵਿਦਿਆ ਸਿਖਾਉਂਦਾ ਸੀ, ਉਹ 2 ਤਰੀਕ ਨੂੰ ਘਰ ਨਹੀਂ ਆਇਆ।
ਦੇਹ ਨੂੰ ਹਵਨ-ਕੁੰਡ ਦੇ ਹੇਠਾਂ ਦੱ-ਬਿ-ਆ
ਜਦੋਂ ਪਰਿਵਾਰ ਵਾਲਿਆਂ ਨੇ ਮੰ-ਦ-ਰ ਵਿਚ ਜਾ ਕੇ ਪੁੱਛਿਆ ਤਾਂ ਉਥੋਂ ਦੇ ਪੰ-ਡਿਤ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨ ਤੋਂ ਮੰ-ਦ-ਰ ਨਹੀਂ ਆਇਆ। ਪਰ ਜਦੋਂ ਪੁਲਿਸ ਨੇ ਮੰਦਰ ਦੇ ਪੁ-ਜਾ-ਰੀ ਪਰਮਾਨੰਦ ਤੋਂ ਪੁੱਛ ਗਿੱਛ ਕੀਤੀ ਤਾਂ ਉਨ੍ਹਾਂ ਨੂੰ ਸ਼ੱ-ਕ ਹੋਇਆ ਅਤੇ ਉਸ ਨੂੰ ਥਾਣੇ ਲੈ ਆਏ। ਪੁੱਛ-ਗਿੱਛ ਦੌਰਾਨ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕ-ਤ-ਲ ਦੀ ਸਾਰੀ ਕਹਾਣੀ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕ-ਤ-ਲ ਕਰ ਕੇ ਦੇਹ ਨੂੰ ਹਵਨ-ਕੁੰਡ ਹੇਠਾਂ ਦੱ-ਬ ਦਿੱਤਾ ਹੈ।
ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਦੇ ਖਿਲਾਫ ਮਾਮਲਾ ਦਰਜ
ਇਸ ਮਾਮਲੇ ਵਿਚ ਥਾਣਾ ਸਦਰ ਧੂਰੀ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁੱਖ ਪੁ-ਜਾ-ਰੀ ਅਸ਼ੋਕ ਸ਼ਾਸਤਰੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਦੇਹ ਨੂੰ ਹਵਨ-ਕੁੰਡ ਦੇ ਹੇ-ਠਾਂ ਤੋਂ ਕੱਢਿਆ ਗਿਆ ਅਤੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਰਖਵਾਇਆ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਬਗਲਾਮੁਖੀ ਮੰ-ਦ-ਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਦੇ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।