ਜਿਲ੍ਹਾ ਅੰਮ੍ਰਿਤਸਰ (ਪੰਜਾਬ) ਤੋਂ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਇੰਗਲੈਂਡ ਗਏ, ਇਕ ਸਿੱਖ ਨੌਜਵਾਨ ਦੀ ਬੀਮਾਰ ਹੋਣ ਕਾਰਨ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਏਰੀਏ ਵਿਚ ਪੈਂਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਰੂਪ ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਦੱਸਿਆ ਹੈ ਕਿ ਉਸ ਨੂੰ ਸਟੱਡੀ ਵੀਜ਼ੇ ਉਤੇ ਇੰਗਲੈਂਡ ਭੇਜਿਆ ਗਿਆ ਸੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਟੱਡੀ ਵੀਜ਼ੇ ਉਤੇ ਵਿਦੇਸ਼ ਗਿਆ ਸੀ। ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪੁੱਤਰ ਦਾ ਫੋਨ ਆਇਆ ਸੀ। ਗੱਲ ਕਰਦਿਆਂ ਉਸ ਨੇ ਰਾਤ 9 ਵਜੇ ਫੋਨ ਕਰਨ ਲਈ ਕਿਹਾ। ਰਾਤ 9 ਵਜੇ ਜਦੋਂ ਉਸ ਨਾਲ ਦੁਬਾਰਾ ਗੱਲ ਕੀਤੀ ਤਾਂ ਉਸ ਨੇ ਸਵੇਰੇ ਫੋਨ ਕਰਨ ਲਈ ਕਿਹਾ। ਉਸ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਠੀਕ-ਠਾਕ ਹੈ, ਪਰ ਥੋੜ੍ਹਾ ਰੁੱਝਿਆ ਹੋਇਆ ਹੈ।
ਇਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦਾ ਫੋਨ ਆਇਆ ਕਿ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ ਗਈ ਹੈ। ਉਸ ਦੇ ਕਮਰੇ ਦਾ ਮਾਲਕ ਉਸ ਨੂੰ ਹਸਪਤਾਲ ਲੈ ਕੇ ਜਾ ਰਿਹਾ ਹੈ। ਹਸਪਤਾਲ ਪਹੁੰਚਣ ਉਤੇ ਪਤਾ ਲੱਗਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਨਿਮੋਨੀਆ ਹੈ ਅਤੇ ਨਿਮੋਨੀਆ ਕਾਰਨ ਉਸ ਦੇ ਅੰਦਰ ਇਨਫੈਕਸ਼ਨ ਵਧ ਚੁਕੀ ਹੈ। ਇਸ ਬਿਮਾਰੀ ਨੇ ਅੰਮ੍ਰਿਤਪਾਲ ਸਿੰਘ ਦੀ ਜਾ-ਨ ਲੈ ਲਈ।
ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲ ਠੀਕ ਨਹੀਂ ਸੀ। ਉਹ ਪਰਿਵਾਰ ਲਈ ਹੀ ਵਿਦੇਸ਼ ਗਿਆ ਸੀ। ਪਰਿਵਾਰ ਨੇ 25 ਲੱ-ਖ ਰੁਪਏ ਦਾ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਪੜ੍ਹਨ ਦੇ ਲਈ ਭੇਜਿਆ ਸੀ। ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਨਿਮੋਨੀਆ ਨਾਲ ਮੌ-ਤ ਹੋ ਜਾਵੇਗੀ। ਉਹ ਪਰਿਵਾਰ ਦਾ ਇੱਕ ਮਾਤਰ ਸਹਾਰਾ ਸੀ।
ਪਰਿਵਾਰ ਵਲੋਂ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਅਪੀਲ
ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਹੁਣ ਪੂਰੀ ਤਰ੍ਹਾਂ ਨਾਲ ਉ-ਜ-ੜ ਚੁੱਕਿਆ ਹੈ। ਉਹ ਚਾਹੁੰਦੇ ਹਨ ਕਿ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਵੇ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਇੰਗਲੈਂਡ ਤੋਂ ਭਾਰਤ (ਪੰਜਾਬ) ਲਿਆਂਦੀ ਜਾਵੇ, ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ।