ਪੰਜਾਬ ਵਿਚ ਜ਼ਿਲ੍ਹਾ ਰੂਪਨਗਰ ਦੇ ਨੂਰਪੁਰਬੇਦੀ ਵਿੱਚ ਇੱਕ ਅਵਾਰਾ ਪ-ਸ਼ੂ ਨੂੰ ਬਚਾਉਣ ਦੇ ਚੱਕਰ ਵਿਚ ਇੱਕ ਕਾਰ ਨਾਲ ਭਿਆ-ਨਕ ਹਾਦਸਾ ਵਾਪਰ ਗਿਆ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਨੂਰਪੁਰਬੇਦੀ ਤੋਂ ਗੜ੍ਹਸ਼ੰਕਰ ਮੁੱਖ ਮਾਰਗ ਉਤੇ ਅੱਡਾ ਕਾਹਨਪੁਰ ਖੂਹੀ ਨੇੜੇ ਇੱਕ ਆਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਕਾਰ ਦਰੱਖਤ ਨਾਲ ਟ-ਕ-ਰਾ ਗਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਪਿਤਾ ਦੀ ਮੌ-ਤ ਹੋ ਗਈ ਹੈ। ਜਦੋਂ ਕਿ ਕਾਰ ਚਲਾ ਰਹੇ ਉਸ ਦੇ ਨੌਜਵਾਨ ਪੁੱਤਰ ਦਾ ਬਚਾਅ ਹੋ ਗਿਆ। ਇਸ ਹਾਦਸੇ ਸਬੰਧੀ ਥਾਣਾ ਨੂਰਪੁਰਬੇਦੀ ਅਧੀਨ ਪੈਂਦੇ ਥਾਣਾ ਕਾਲਵਾਂ ਵਿਖੇ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਨੌਜਵਾਨ ਕਰਨ ਵਾਸੀ ਪਿੰਡ ਮਾਣਕੂਮਾਜਰਾ, ਥਾਣਾ ਨੂਰਪੁਰਬੇਦੀ ਨੇ ਦੱਸਿਆ ਹੈ ਕਿ ਉਹ ਆਪਣੇ ਪਿਤਾ ਰਾਕੇਸ਼ ਕੁਮਾਰ ਉਮਰ 54 ਸਾਲ ਪੁੱਤਰ ਰਾਮ ਪ੍ਰਕਾਸ਼ ਦੇ ਨਾਲ ਇਕ ਆਲਟੋ ਕਾਰ ਵਿਚ ਗੜ੍ਹਸ਼ੰਕਰ ਗਏ ਸੀ।
ਉਸ ਨੇ ਦੱਸਿਆ ਕਿ ਕਾਰ ਉਹ ਖੁਦ ਚਲਾ ਰਿਹਾ ਸੀ ਜਦੋਂ ਕਿ ਉਸ ਦੇ ਪਿਤਾ ਉਸ ਦੇ ਨਾਲ ਵਾਲੀ ਸੀਟ ਉਤੇ ਬੈਠੇ ਸਨ ਪਰ ਸਵੇਰੇ 4.30 ਵਜੇ ਦੇ ਕਰੀਬ ਜਦੋਂ ਉਹ ਅੱਡਾ ਕਾਹਨਪੁਰ ਖੂਹੀ ਹਦਬਸਤ ਕੋਲ ਪਹੁੰਚੇ ਤਾਂ ਮੁੱਖ ਸੜਕ ਤੋਂ ਇਕ ਆਵਾਰਾ ਪਸ਼ੂ ਲੰਘ ਰਿਹਾ ਸੀ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਾਰ ਅਚਾ-ਨਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਇੱਕ ਭਾਰੀ ਦਰੱਖਤ ਨਾਲ ਜਾ ਕੇ ਟਕਰਾ ਗਈ। ਇਸ ਦੌਰਾਨ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਦੋਂ ਕਿ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਹ ਰਾਹਗੀਰਾਂ ਦੀ ਮਦਦ ਨਾਲ ਆਪਣੇ ਗੰਭੀਰ ਜ਼ਖਮੀ ਪਿਤਾ ਰਾਕੇਸ਼ ਕੁਮਾਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸਿੰਘਪੁਰ ਲੈ ਕੇ ਗਿਆ, ਪਰ ਉਥੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਉਸ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਕਤ ਹਾਦਸਾ ਕੁਦਰਤੀ ਸੀ ਅਤੇ ਇਸ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਮੇਹਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਵੱਲੋਂ 174 ਤਹਿਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਪੋਸਟ ਮਾਰਟਮ ਤੋਂ ਬਾਅਦ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।