ਪੰਜਾਬ ਵਿਚ ਜਲੰਧਰ ਕੈਂਟ, ਦੇ ਨਾਲ ਲੱਗਦੇ ਪੱਤੀ ਸੇਖੋਂ, ਜਮਸ਼ੇਰ ਕਸਬੇ ਦੇ ਰਹਿਣ ਵਾਲੇ ਨੌਜਵਾਨ ਦਾ ਦੁਬਈ ਵਿਚ ਕ-ਤ-ਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਪੰਕਜ ਡੌਲ ਉਮਰ 34 ਸਾਲ ਦੇ ਰੂਪ ਵਜੋਂ ਹੋਈ ਹੈ। ਉਸ ਦੇ ਨਾਲ ਕੰਮ ਕਰਨ ਵਾਲੇ ਸਾਥੀਆਂ ਨੇ ਰਾਤ ਕਰੀਬ ਸਾਢੇ 9 ਵਜੇ ਇਸ ਮਾਮਲੇ ਦੀ ਸੂਚਨਾ ਉਸ ਦੇ ਛੋਟੇ ਭਰਾ ਗੁਰਪ੍ਰੀਤ ਡੌਲ ਉਰਫ ਗੋਪੀ ਨੂੰ ਦਿੱਤੀ ਸੀ। ਪੰਕਜ ਦੀ ਮੌ-ਤ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ।
ਗੁਰੂਦੁਆਰਾ ਸਾਹਿਬ ਤੋਂ ਵਾਪਸ ਪਰਤਦੇ ਸਮੇਂ ਦਿੱਤਾ ਵਾਰ-ਦਾਤ ਨੂੰ ਅੰਜਾਮ
ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਅਨੁਸਾਰ ਪੰਕਜ ਡੌਲ ਐਤਵਾਰ ਨੂੰ ਦੁਬਈ ਦੇ ਅਲਕੋਜ ਵਿਚ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਿਹਾ ਸੀ। ਇਸ ਦੌਰਾਨ ਇਕ ਨੌਜਵਾਨ ਦਾ ਪੰਕਜ ਨਾਲ ਮਾਮੂਲੀ ਝ-ਗ-ੜਾ ਹੋ ਗਿਆ। ਇਹ ਮਾਮਲਾ ਇੰਨਾ ਵੱਧ ਗਿਆ ਕਿ ਉਕਤ ਨੌਜਵਾਨ ਨੇ ਪੰਕਜ ਉਤੇ ਤੇਜ਼-ਧਾਰ ਚੀਜ਼ਾਂ ਨਾਲ ਵਾਰ ਕਰ ਦਿੱਤਾ। ਇਸ ਘ-ਟ-ਨਾ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਬ-ਲੱ-ਡ ਨਾਲ ਲੱਥ-ਪੱਥ ਪੰਕਜ ਘ-ਟ-ਨਾ ਵਾਲੀ ਥਾਂ ਉਤੇ ਦਰਦ ਨਾਲ ਚੀ-ਕ-ਦਾ ਰਿਹਾ। ਕੁਝ ਦੇਰ ਬਾਅਦ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਦੋਸ਼ੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਦੱਸਿਆ ਜਾ ਰਿਹਾ ਹੈ ਕਿ ਪਿੱਛੇ ਆ ਰਹੇ ਪੰਕਜ ਦੇ ਦੋਸਤਾਂ ਨੇ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਥੋਂ ਉਥੋਂ ਭੱਜ ਗਿਆ। ਜਿਸ ਤੋਂ ਬਾਅਦ ਅਲਕੋਜ਼ ਸਿਟੀ ਪੁਲਿਸ ਜਾਂਚ ਲਈ ਮੌਕੇ ਉਤੇ ਪਹੁੰਚੀ। ਪੁਲਿਸ ਨੇ ਤੁਰੰਤ ਦੇਹ ਨੂੰ ਕਬਜ਼ੇ ਵਿਚ ਲੈ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਿਸ ਤੋਂ ਬਾਅਦ ਪੁਲਿਸ ਨੇ ਕਾ-ਤ-ਲ ਨੂੰ ਸ਼ਹਿਰ ਵਿਚੋਂ ਗ੍ਰਿਫਤਾਰ ਕਰ ਲਿਆ। ਗੋਪੀ ਨੇ ਦੱਸਿਆ ਕਿ ਪੰਕਜ ਕਰੀਬ 13 ਸਾਲ ਪਹਿਲਾਂ ਦੁਬਈ ਗਿਆ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਫੋਰਮੈਨ ਦੇ ਵਜੋਂ ਕੰਮ ਕਰਦਾ ਸੀ। ਹਰ ਸਾਲ ਇੱਕ ਵਾਰ ਉਹ ਛੁੱਟੀ ਲੈ ਕੇ ਪੰਜਾਬ ਆਉਂਦਾ ਸੀ।