ਜਿਲ੍ਹਾ ਕਪੂਰਥਲਾ (ਪੰਜਾਬ) ਦੇ ਕਸਬਾ ਨਡਾਲਾ ਵਿਚ ਇਕ ਭਰਾ ਨੇ ਆਪਣੇ ਛੋਟੇ ਭਰਾ ਦਾ ਕ-ਤ-ਲ ਕਰਕੇ ਦੇਹ ਨੂੰ ਬੈੱਡ ਵਿਚ ਛੁ-ਪਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕ-ਤ-ਲ ਕਰਨ ਤੋਂ ਬਾਅਦ ਦੋਸ਼ੀ ਨੇ ਆਪਣੇ ਪਿਤਾ ਨੂੰ ਫੋਨ ਉਤੇ ਇਸ ਬਾਰੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐਸ. ਪੀ. ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਡੀ. ਐਸ. ਪੀ. ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕ-ਤ-ਲ ਦੇ ਦੋਸ਼ੀ ਖ਼ਿਲਾਫ਼ ਧਾਰਾ 302 ਅਤੇ 201 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦਾ ਹੈ ਪਿਤਾ ਅਜੀਤ ਸਿੰਘ
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਵਿੱਚ ਅਜੀਤ ਸਿੰਘ ਨਾਮ ਦਾ ਵਿਅਕਤੀ ਰਹਿੰਦਾ ਹੈ। ਉਸ ਦੇ ਦੋ ਲੜਕੇ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਕ-ਤ-ਲ ਹੋ ਗਿਆ। ਪਿਤਾ ਅਜੀਤ ਸਿੰਘ ਜੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਦੋਵੇਂ ਭਰਾ ਕੁਲਵਿੰਦਰ ਸਿੰਘ ਉਮਰ 26 ਸਾਲ ਅਤੇ ਸੁਖਵਿੰਦਰ ਸਿੰਘ ਉਮਰ 22 ਸਾਲ ਨ-ਸ਼ੇ ਦੇ ਆਦੀ ਸਨ। ਦੱਸਿਆ ਜਾ ਰਿਹਾ ਹੈ ਕਿ ਨ-ਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਮਾਨ ਵੇਚ ਦਿੱਤਾ ਸੀ।
ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ
ਇਸ ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਪਿਤਾ ਅਜੀਤ ਸਿੰਘ ਨੇ ਤੋਂ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸੁਭਾਨਪੁਰ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਸੁਖਵਿੰਦਰ ਸਿੰਘ ਦੀ ਦੇਹ ਘਰ ਦੇ ਬੈੱਡ ਤੋਂ ਬਰਾ-ਮਦ ਕੀਤੀ। ਡੀ. ਐਸ. ਪੀ. ਸੁਰਿੰਦਰਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਦੋਸ਼ੀ ਦਾ ਮੋਬਾਈਲ ਵੀ ਬੰਦ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ ਉਤੇ ਦੋਸ਼ੀ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਭਾਲ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ।