ਖੇਤ ਵਿਚ ਫਸਲ ਨੂੰ ਪਾਣੀ ਲਾਉਣ ਗਏ, ਕਿਸਾਨ ਨਾਲ ਵਾਪਰਿਆ ਦੁ-ਖ-ਦ ਹਾਦਸਾ, ਡਾਕਟਰਾਂ ਨੇ ਕੀਤਾ ਮ੍ਰਿ-ਤ-ਕ ਐਲਾਨ, ਘਰ ਵਿਚ ਸੋਗ

Punjab

ਜਿਲ੍ਹਾ ਮੁਕਤਸਰ ਸਾਹਿਬ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੋਂ ਦੇ ਪਿੰਡ ਦੋਦਾ ਦੇ ਖੇਤਾਂ ਵਿੱਚ ਕੰਮ ਕਰਦੇ ਨੌਜਵਾਨ ਕਿਸਾਨ ਨਾਲ ਦਰਦ-ਨਾਕ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦਾ ਕ-ਰੰ-ਟ ਲੱਗਣ ਕਾਰਨ ਕਿਸਾਨ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਕਿਸਾਨ ਦੀ ਪਹਿਚਾਣ ਗੁਰਮੀਤ ਸਿੰਘ ਉਮਰ 37 ਸਾਲ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਦੋਦਾ ਦੇ ਰੂਪ ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਆਪਣੇ ਖੇਤ ਵਿਚ ਫਸਲ ਨੂੰ ਪਾਣੀ ਲਗਾ ਰਿਹਾ ਸੀ ਕਿ ਅਚਾ-ਨਕ ਖੇਤ ਵਿਚ ਚੱਲ ਰਹੀ ਪਾਣੀ ਵਾਲੀ ਮੋਟਰ ਟਰਾਂਸਫਾਰਮਰ ਵਿਚ ਖਰਾਬੀ ਆਉਣ ਕਾਰਨ ਬੰਦ ਹੋ ਗਈ। ਇਸ ਦੌਰਾਨ ਜਦੋਂ ਉਸ ਦਾ ਪਤੀ ਟਰਾਂਸਫਾਰਮਰ ਉਤੇ ਬਿਜਲੀ ਦੀ ਮੁਰੰਮਤ ਕਰ ਰਿਹਾ ਸੀ ਤਾਂ ਅਚਾ-ਨਕ ਉਸ ਨੂੰ ਬਿਜਲੀ ਦਾ ਜ਼ੋਰਦਾਰ ਝ-ਟ-ਕਾ ਲੱਗ ਗਿਆ, ਜਿਸ ਦੌਰਾਨ ਆਸ-ਪਾਸ ਦੇ ਖੇਤਾਂ ਵਿਚ ਕੰਮ ਕਰ ਰਹੇ ਕਿਸਾਨਾਂ ਨੇ ਉਸ ਨੂੰ ਤੁਰੰਤ ਦੋਦਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਇਲਾਜ ਲਈ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ।

ਬਠਿੰਡਾ ਹਸਪਤਾਲ ਦੇ ਡਾਕਟਰਾਂ ਨੇ ਗੁਰਮੀਤ ਸਿੰਘ ਦੇ ਨਾਜ਼ੁਕ ਹਾਲ ਨੂੰ ਦੇਖਦੇ ਹੋਏ ਉਸ ਨੂੰ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਗੁਰਮੀਤ ਸਿੰਘ ਨੂੰ ਮੁੱਢਲੀ ਜਾਂਚ ਕਰਨ ਤੋਂ ਬਾਅਦ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘ-ਟ-ਨਾ ਦਾ ਪਤਾ ਲੱਗਦਿਆਂ ਹੀ ਸਬੰਧਿਤ ਥਾਣਾ ਦੋਦਾ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਉਪਰੰਤ ਦੇਹ ਨੂੰ ਅੰਤਿਮ ਸਸਕਾਰ ਲਈ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ। ਗੁਰਮੀਤ ਸਿੰਘ ਦੀ ਮੌ-ਤ ਦੀ ਖ਼ਬਰ ਮਿਲਦੇ ਸਾਰ ਹੀ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ।

Leave a Reply

Your email address will not be published. Required fields are marked *