ਦਿੱਲੀ ਦੀ ਲੜਕੀ ਨੇ, ਪੰਜਾਬ ਵਿਚ ਆ ਕੇ ਜਿੰਦਗੀ ਨੂੰ ਆਖੀ ਅਲਵਿਦਾ, ਮੁਸ਼ਕਲ ਨਾਲ ਪਤਾ ਲੱਭ ਕੇ, ਪਰਿਵਾਰਕ ਮੈਂਬਰ ਬੁਲਾਏ ਗਏ

Punjab

ਪੰਜਾਬ ਸੂਬੇ ਦੇ ਜਿਲ੍ਹਾ ਸੰਗਰੂਰ ਵਿੱਚ ਇੱਕ ਲੜਕੀ ਨੇ ਮਾਲ ਗੱ-ਡੀ ਅੱਗੇ ਛਾ-ਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਉਤੋਂ ਕੋਈ ਵੀ ਸੁ-ਸਾ-ਈ-ਡ ਨੋਟ ਨਹੀਂ ਮਿਲਿਆ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਨੇ ਬਿਜਲੀ ਗਰਿੱਡ ਰੇਲਵੇ ਸਟੇਸ਼ਨ ਦੇ ਨੇੜੇ ਰੇਲਵੇ ਬੁਰਜ ਨੰਬਰ 111/3-4 ਦੇ ਕੋਲ ਇੱਕ ਮਾਲ ਗੱ-ਡੀ ਅੱਗੇ ਛਾ-ਲ, ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਇਸ ਸਬੰਧੀ ਜਦੋਂ ਮਾਲ ਗੱਡੀ ਦੇ ਡਰਾਈਵਰ ਨੇ ਸਟੇਸ਼ਨ ਮਾਸਟਰ ਨੂੰ ਸੂਚਿਤ ਕੀਤਾ ਤਾਂ ਥਾਣਾ ਜੀ. ਆਰ. ਪੀ. ਦੀ ਟੀਮ ਮੌਕੇ ਉਤੇ ਪਹੁੰਚ ਗਈ।

ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਕੀਤੀ ਗਈ 174 ਦੀ ਕਾਰਵਾਈ

ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਲਹਿਰਾਗਾਗਾ ਦੇ ਇੰਚਾਰਜ ਜਗਵਿੰਦਰ ਸਿੰਘ ਮੌਕੇ ਉਤੇ ਪਹੁੰਚੇ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾਇਆ ਗਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾ ਦੇ ਵਾਰਸਾਂ ਦਾ ਪਤਾ ਲੱਗਿਆ ਹੈ। ਇਸ ਦੌਰਾਨ ਮ੍ਰਿਤਕਾ ਲੜਕੀ ਦੀ ਪਹਿਚਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਦੇ ਰੂਪ ਵਿਚ ਹੋਈ ਹੈ।

ਜਿਸ ਤੋਂ ਬਾਅਦ ਨਿਸ਼ਾ ਵਰਮਾ ਦੇ ਵਾਰਸ ਇੱਥੇ ਪੁੱਜੇ। ਮ੍ਰਿਤਕ ਦੇ ਪਰਿਵਾਰ ਵਾਲਿਆਂ ਅਤੇ ਲੜਕੇ ਪ੍ਰਣਯ ਵਰਮਾ ਵਾਸੀ ਦਿੱਲੀ ਦੇ ਬਿਆਨਾਂ ਦੇ ਆਧਾਰ ਤੇ ਸੀ. ਆਰ. ਪੀ. ਸੀ. 174 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਦੀ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

Leave a Reply

Your email address will not be published. Required fields are marked *