ਪੰਜਾਬ ਸੂਬੇ ਵਿਚ ਜਿਲ੍ਹਾ ਜਲੰਧਰ ਦੇ ਨਕੋਦਰ ਏਰੀਏ ਦੇ ਮਹਿਤਪੁਰ ਥਾਣੇ ਅਧੀਨ ਪੈਂਦੇ ਪਿੰਡ ਮਹਿਤਪੁਰ ਵਿੱਚ ਇੱਕ ਵਿਆਹੀ ਲੜਕੀ ਵੱਲੋਂ ਖੁ-ਦ-ਕੁ-ਸ਼ੀ ਕਰਨ ਦਾ ਦੁਖ-ਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਨਵਜੋਤ ਕੌਰ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਵਿਚ ਮਿ੍ਤਕਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਨਵਜੋਤ ਕੌਰ ਦੇ ਸਹੁਰੇ ਉਨ੍ਹਾਂ ਦੀ ਧੀ ਨੂੰ ਦਾਜ ਲਈ ਪ੍ਰੇ-ਸ਼ਾ-ਨ ਕਰਦੇ ਸਨ। ਉਨ੍ਹਾਂ ਨੇ ਹੀ ਉਨ੍ਹਾਂ ਦੀ ਧੀ ਦਾ ਕ-ਤ-ਲ ਕੀਤਾ ਹੈ। ਫਿਲਹਾਲ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਦਾਦਾ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਪੋਤੀ ਦਾ ਵਿਆਹ ਜਸਵਿੰਦਰ ਸਿੰਘ ਨਾਲ ਕੀਤਾ ਸੀ। ਵਿਆਹ ਤੋਂ ਇਕ ਸਾਲ ਬਾਅਦ ਹੀ ਉਹ ਉਸ ਦੀ ਕੁੱਟ-ਮਾਰ ਕਰਨ ਲੱਗ ਪਿਆ। ਉਸ ਦੀ ਪੋਤੀ ਨੂੰ ਲੰਬੇ ਸਮੇਂ ਤੋਂ ਤੰ-ਗ, ਪ੍ਰੇ-ਸ਼ਾ-ਨ ਕੀਤਾ ਜਾ ਰਿਹਾ ਸੀ ਅਤੇ ਹੁਣ ਉਸ ਦਾ ਕ-ਤ-ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ 11 ਵਜੇ ਫੋਨ ਕਰਕੇ ਦੱਸਿਆ ਗਿਆ ਸੀ ਕਿ ਨਵਜੋਤ ਕੌਰ ਨੇ ਕੋਈ ਜ਼-ਹਿ-ਰੀ ਚੀਜ਼ ਖਾ ਲਈ ਹੈ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ ਹੈ। ਪਰ ਉਨ੍ਹਾਂ ਦਾ ਮੰਨਣਾ ਹੈ ਕਿ ਪਹਿਲਾਂ ਉਸ ਦਾ ਕ-ਤ-ਲ ਕੀਤਾ ਗਿਆ ਅਤੇ ਫਿਰ ਉਸ ਨੂੰ ਜ਼-ਹਿ-ਰ ਦੇ ਦਿੱਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਏ. ਐਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਲੜਕੀ ਦੇ ਸਹੁਰੇ ਸਰਜੀਤ ਸਿੰਘ, ਸੱਸ ਮਹਿੰਦਰ ਕੌਰ ਅਤੇ ਪਤੀ ਜਸਵਿੰਦਰ ਸਿੰਘ ਦੇ ਖਿਲਾਫ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਤਿੰਨਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੇਹ ਦਾ ਪੋਸਟ ਮਾਰਟਮ ਕਰਵਾ ਲਿਆ ਗਿਆ ਹੈ, ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।