ਜਿਲ੍ਹਾ ਲੁਧਿਆਣਾ (ਪੰਜਾਬ) ਵਿਚ ਪਾਇਲ ਦੇ ਰਾੜਾ ਸਾਹਿਬ ਰੋਡ ਉਤੇ ਇਕੱਲੀ ਰਹਿ ਰਹੀ 43 ਸਾਲ ਉਮਰ ਦੀ ਇਕ ਔਰਤ ਦਾ 5 ਸਤੰਬਰ ਨੂੰ ਘਰ ਅੰਦਰ ਹੀ ਬੇ-ਰ-ਹਿ-ਮੀ ਦੇ ਨਾਲ ਕ-ਤ-ਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਸੀ। ਇਸ ਘ-ਟ-ਨਾ ਦੇ 9 ਮਹੀਨੇ ਬਾਅਦ ਥਾਣਾ ਸਦਰ ਦੇ ਮੁਖੀ ਸਬ-ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਵਿਚ ਪਾਇਲ ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਦੇ ਦੱਸਣ ਅਨੁਸਾਰ ਦੋਸ਼ੀ ਦੀ ਪਹਿਚਾਣ ਵਿਨੋਦ ਕੁਮਾਰ ਪੁੱਤਰ ਜੀਤ ਰਾਮ ਵਾਸੀ ਪਿੰਡ ਕੁਨੇਲ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਬਾਰੇ ਪੁਲਿਸ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ 5 ਸਤੰਬਰ ਨੂੰ ਰਣਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 11, ਕਸਬਾ ਪਾਇਲ ਜ਼ਿਲ੍ਹਾ ਲੁਧਿਆਣਾ ਦਾ ਕੁਝ ਅਣ-ਪਛਾਤੇ ਵਿਅਕਤੀਆਂ ਵੱਲੋਂ ਪਾਇਲ ਵਿਖੇ ਕ-ਤ-ਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਖੰਨਾ ਦੇ ਐੱਸ. ਐੱਸ. ਪੀ. ਅਮਨੀਤ ਕੌਂਡਲ ਆਈ. ਪੀ. ਐਸ. ਦੇ ਨਿਰਦੇਸ਼ਾਂ ਉਤੇ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਕਨੀਕੀ ਸਹਾਇਤਾ ਅਤੇ ਮਨੁੱਖੀ ਖੁਫੀਆ ਤੰਤਰ ਦੀ ਹੈਲਪ ਨਾਲ ਦੋਸ਼ੀ ਵਿਨੋਦ ਕੁਮਾਰ ਨੂੰ ਨਾਮਜ਼ਦ ਕਰਕੇ ਗਿ੍ਫ਼ਤਾਰ ਕਰ ਲਿਆ।
ਗੁਪਤ ਸੂਤਰਾਂ ਦੇ ਅਨੁਸਾਰ ਦੋਸ਼ੀ ਦੇ ਮ੍ਰਿਤਕ ਔਰਤ ਨਾਲ ਨਾ-ਜਾ-ਇ-ਜ਼ ਸਬੰਧ ਸਨ, ਜਿਸ ਕਾਰਨ ਉਸ ਨੇ ਕਿਸੇ ਹੋਰ ਨਾ-ਜਾ-ਇ-ਜ਼ ਸਬੰਧ ਦੇ ਸ਼ੱ-ਕ ਵਿਚ ਉਸ ਦੇ ਸਿਰ ਉਤੇ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ ਅਤੇ ਵਾਰ-ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਘਰ ਦੀ ਕੰਧ ਉਤੇ ਮ੍ਰਿਤਕਾ ਦੇ ਜੇਠ ਦਾ ਨਾਮ ਲਿਖਿਆ ਹੋਇਆ ਸੀ, ਜੋ ਉਸ ਸਮੇਂ ਕਿਸੇ ਕੇਸ ਵਿਚ ਲੁਧਿਆਣਾ ਦੀ ਜੇਲ ਵਿਚ ਬੰਦ ਸੀ। ਇਸ ਸਬੰਧੀ ਪਾਇਲ ਪੁਲਿਸ ਛੇਤੀ ਹੀ ਪ੍ਰੈਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕਰੇਗੀ।
ਦੋਸ਼ੀ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਉਤੇ ਦਿੱਤੀਆਂ ਸਨ ਧ-ਮ-ਕੀ-ਆਂ
ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਅਨੁਸਾਰ ਰਣਜੀਤ ਕੌਰ ਦੇ ਕ-ਤ-ਲ ਤੋਂ ਬਾਅਦ ਘਰ ਵਿੱਚੋਂ ਕਈ ਸਾਮਾਨ ਗਾਇਬ ਸਨ। ਦੋਸ਼ੀ ਰਣਜੀਤ ਕੌਰ ਦਾ ਫੋਨ ਵੀ ਖੋ-ਹ ਕੇ ਆਪਣੇ ਨਾਲ ਲੈ ਗਏ, ਜਿਸ ਤੋਂ ਬਾਅਦ ਉਸ ਦਾ ਸਿਮ ਬੰਦ ਕਰ ਦਿੱਤਾ ਗਿਆ। ਮ੍ਰਿਤਕ ਰਣਜੀਤ ਕੌਰ ਦੇ ਪਤੀ ਅਤੇ ਪੁੱਤਰ ਨੂੰ ਵੀ ਵਟਸਐਪ ਕਾਲ ਉਤੇ ਧ-ਮ-ਕੀ-ਆਂ ਦਿੱਤੀਆਂ ਗਈਆਂ। ਉਨ੍ਹਾਂ ਨੂੰ ਦੱਸਿਆ ਗਿਆ ਕਿ ਰਣਜੀਤ ਕੌਰ ਦਾ ਕ-ਤ-ਲ ਕਰ ਦਿੱਤਾ ਗਿਆ ਹੈ। ਉਸ ਨੂੰ ਇਹ ਵੀ ਦੱਸੋ ਕਿ ਅੰਤਿਮ ਸਸਕਾਰ ਕਦੋਂ ਕਰਨਾ ਹੈ।
ਮ੍ਰਿਤਕ ਨੇ ਅਗਲੇ ਮਹੀਨੇ ਜਾਣਾ ਸੀ ਕੈਨੇਡਾ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਰਣਜੀਤ ਕੌਰ ਪਾਇਲ ਵਿਚ ਆਪਣੇ ਘਰ ਇਕੱਲੀ ਰਹਿੰਦੀ ਸੀ। ਉਸ ਦੇ ਬੇਟੇ ਨੇ ਉਸ ਨੂੰ ਕੈਨੇਡਾ ਬੁਲਾਉਣ ਲਈ ਵੀਜ਼ਾ ਅਪਲਾਈ ਕੀਤਾ ਹੋਇਆ ਸੀ। ਜਦੋਂ ਮ੍ਰਿਤਕ ਰਣਜੀਤ ਕੌਰ ਦਾ ਕ-ਤ-ਲ ਹੋਇਆ ਸੀ ਤਾਂ ਉਹ ਮਹੀਨੇ ਬਾਅਦ ਆਪਣੇ ਬੇਟੇ ਨੂੰ ਮਿਲਣ ਕੈਨੇਡਾ ਜਾ ਰਹੀ ਸੀ। ਇਸ ਤੋਂ ਪਹਿਲਾਂ ਉਸ ਦਾ ਬੇ-ਰ-ਹਿ-ਮੀ ਨਾਲ ਕ-ਤ-ਲ ਕਰ ਦਿੱਤਾ ਗਿਆ ਸੀ।
3 ਡਾਕਟਰਾਂ ਦੇ ਬੋਰਡ ਨੇ ਦੇਹ ਦਾ ਕੀਤਾ ਸੀ ਪੋਸਟ ਮਾਰਟਮ
ਪੁਲਿਸ ਅਨੁਸਾਰ ਪਾਇਲ ਦੇ ਤਤਕਾਲੀ ਐਸ. ਐਚ. ਓ. ਇੰਸਪੈਕਟਰ ਦਵਿੰਦਰਪਾਲ ਸਿੰਘ ਨੇ ਅਣ-ਪਛਾਤੇ ਵਿਅਕਤੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਤਿੰਨ ਡਾਕਟਰਾਂ ਦੇ ਬੋਰਡ ਤੋਂ ਮ੍ਰਿਤਕਾ ਦੀ ਦੇਹ ਦਾ ਪੋਸਟ ਮਾਰਟਮ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ ਸੀ।