ਛੁੱਟੀ ਤੇ ਘਰ ਆਏ, ਪੰਜਾਬ ਪੁਲਿਸ ਦੇ ਏ. ਐੱਸ. ਆਈ. ਨਾਲ ਵਾਪਰਿਆ ਭਾਣਾ, ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਤਿਆਗੇ ਪ੍ਰਾਣ

Punjab

ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਬਟਾਲਾ ਤੋਂ ਬਹੁਤ ਹੀ ਦੁੱਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪੰਜਾਬ ਵਿਚ ਪੈ ਰਹੀ ਕੜਾਕੇ-ਦਾਰ ਗਰਮੀ ਦੇ ਕਾਰਨ ਪੰਜਾਬ ਪੁਲਿਸ ਦੇ ਏ. ਐੱਸ. ਆਈ. ਨੂੰ ਦਿਲ ਦਾ ਦੌ-ਰਾ ਪੈ ਗਿਆ। ਇਸ ਕਾਰਨ ਏ.ਐੱਸ.ਆਈ ਦੀ ਮੌ-ਤ ਹੋ ਗਈ ਹੈ। ਇਸ ਮਾਮਲੇ ਸਬੰਧੀ ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪਰਮਜੀਤ ਸਿੰਘ ਪੁੱਤਰ ਸੁੱਚਾ ਸਿੰਘ ਪਿੰਡ ਬਲੌਰਪੁਰ ਛੋਟਾ ਦਾ ਰਹਿਣ ਵਾਲਾ ਜੋ ਕਿ ਪੰਜਾਬ ਪੁਲਿਸ ਵਿੱਚ ਬਤੌਰ ਏ. ਐਸ. ਆਈ. ਦੀਆਂ ਸੇਵਾਵਾਂ ਨਿਭਾ ਰਿਹਾ ਸੀ।

ਛੁੱਟੀ ਲੈ ਕੇ ਆਇਆ ਸੀ ਘਰ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਏ. ਐੱਸ. ਆਈ. ਇਸ ਸਮੇਂ ਐਸ. ਐਸ. ਪੀ. ਤਰਨਤਾਰਨ ਦੇ ਨਾਲ ਗੰਨਮੈਨ ਦੇ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਉਹ ਛੁੱਟੀ ਲੈ ਕੇ ਆਪਣੇ ਪਿੰਡ ਘਰ ਆਇਆ ਹੋਇਆ ਸੀ ਕਿ ਅਚਾ-ਨਕ ਉਸ ਦੀ ਤਬੀਅਤ ਖਰਾਬ ਹੋ ਗਈ। ਏ. ਐੱਸ. ਆਈ. ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਜਦੋਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਦੇ ਲਈ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਰਸਤੇ ਵਿਚ ਹੀ ਉਸ ਦੀ ਮੌ-ਤ ਹੋ ਗਈ।

174 ਤਹਿਤ ਕੀਤੀ ਗਈ ਕਾਰਵਾਈ

ਦੂਜੇ ਪਾਸੇ ਇਸ ਮਾਮਲੇ ਦੇ ਵਿਚ ਥਾਣਾ ਡੇਰਾ ਬਾਬਾ ਨਾਨਕ ਦੇ ਏ. ਐਸ. ਆਈ. ਸੁਖਦੇਵ ਸਿੰਘ ਵਲੋਂ 174 ਸੀ. ਆਰ. ਪੀ. ਸੀ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *