ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਸਦਰ ਚੌਕ ਵਿਚ ਕਾਰ ਅਤੇ ਟਰੱਕ ਵਿਚਾਲੇ ਦੁਖ-ਦਾਈ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਔਰਤ ਦੀ ਮੌ-ਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਕੁਮਾਰ ਪੁੱਤਰ ਚੈਨ ਸਿੰਘ ਵਾਸੀ ਛੋਟਾ ਬਜਵਾੜਾ ਨੇ ਦੱਸਿਆ ਹੈ ਕਿ ਉਹ ਆਪਣੇ ਲੜਕੇ ਆਸ਼ੂ ਅਤੇ ਪਤਨੀ ਪ੍ਰਿਆ ਨਾਲ ਇਨੋਵਾ ਕਾਰ ਵਿਚ ਸਵਾਰ ਹੋ ਕੇ ਹਸਪਤਾਲ ਜਾ ਰਹੇ ਸਨ। ਜਦੋਂ ਉਹ ਸਦਰ ਚੌਕ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਇਨੋਵਾ ਕਾਰ ਨੂੰ ਦੂਜੇ ਪਾਸੇ ਤੋਂ ਆ ਰਹੇ ਟਰੱਕ ਨੇ ਟੱਕਰ ਮਾ-ਰ ਦਿੱਤੀ।
ਇਸ ਹਾਦਸੇ ਵਿਚ ਔਰਤ ਦੀ ਮੌ-ਤ ਹੋ ਗਈ, ਜਦੋਂ ਕਿ ਕਾਰ ਵਿਚ ਸਵਾਰ ਹੋਰ ਦੋ ਸਵਾਰੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ। ਇਸ ਸੜਕ ਹਾਦਸੇ ਤੋਂ ਬਾਅਦ ਮੌਕੇ ਉਤੇ ਲੋਕਾਂ ਦਾ ਇਕੱਠ ਹੋ ਗਿਆ। ਇਨ੍ਹਾਂ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਪਹੁੰਚਦੇ ਕੀਤਾ। ਜ਼ਖਮੀਆਂ ਦਾ ਹਾਲ ਗੰਭੀਰ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਔਰਤ ਦੇ ਕ-ਤ-ਲ ਦਾ ਦੋਸ਼ ਲਾਉਂਦੇ ਹੋਏ ਪ੍ਰਭਾਤ ਚੌਕ ਵਿੱਚ ਧਰਨਾ ਦਿੱਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਧੀ ਪ੍ਰੀਆ ਨੂੰ ਸਹੁਰੇ ਪਰਿਵਾਰ ਵਾਲੇ ਤੰਗ ਪ੍ਰੇ-ਸ਼ਾ-ਨ ਕਰਦੇ ਸਨ।
ਉਨ੍ਹਾਂ ਕਿਹਾ ਕਿ ਕੱਲ੍ਹ ਉਹ ਚੰਡੀਗੜ੍ਹ ਗਈ ਸੀ ਅਤੇ ਉਸ ਨੂੰ ਵਾਪਸ ਬੁਲਾ ਲਿਆ ਗਿਆ। ਬਾਅਦ ਵਿਚ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਧੀ ਨੇ ਕੁਝ ਖਾ ਲਿਆ ਹੈ। ਜਦੋਂ ਉਹ ਨੰਗਲ ਤੋਂ ਹੁਸ਼ਿਆਰਪੁਰ ਆਉਣ ਦੀ ਤਿਆਰੀ ਕਰ ਰਹੇ ਸਨ ਤਾਂ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਦੀ ਹਾਦਸੇ ਵਿਚ ਮੌ-ਤ ਹੋ ਗਈ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪੁੱਜੇ ਡੀ. ਐਸ. ਪੀ. ਅਮਰਨਾਥ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਦੇਣ ਦੇ ਲਈ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਉਸ ਵਿਚ ਸਭ ਕੁਝ ਸਪੱਸ਼ਟ ਹੋ ਜਾਵੇਗਾ।