ਗੁਆਂਢੀ ਸੂਬੇ ਹਰਿਆਣਾ ਵਿਚ ਜਿਲ੍ਹਾ ਪਾਣੀਪਤ ਵਿਚ ਪੈਂਦੇ ਸਮਾਲਖਾ ਕਸਬੇ ਦੇ ਮਛੌਰੀ ਪਿੰਡ ਦੇ ਰਾਸ਼ਟਰੀ ਰਾਜ ਮਾਰਗ ਉਤੇ ਇਕ ਦੁਖ-ਦਾਈ ਹਾਦਸਾ ਵਾਪਰ ਗਿਆ ਹੈ। ਇਥੇ ਇਕ ਟਰੱਕ ਨੇ ਬੁਲੇਟ ਮੋਟਰਸਾਇਕਲ ਸਵਾਰ ਨੂੰ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਵਿੱਚ ਬੁਲੇਟ ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਸੂਬੇਦਾਰ ਮੋਹਿਤ ਸਿੰਘ ਉਮਰ 44 ਸਾਲ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇਦਾਰ ਜਵਾਨ ਪਠਾਨਕੋਟ ਤੋਂ ਛੁੱਟੀ ਲੈ ਕੇ ਕਾਨਪੁਰ ਸਥਿਤ ਆਪਣੇ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਇਹ ਦੁ-ਖ-ਦ ਹਾਦਸਾ ਵਾਪਰ ਗਿਆ।
ਇਸ ਮਾਮਲੇ ਬਾਰੇ ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਸੂਬੇਦਾਰ ਮੋਹਿਤ ਸਿੰਘ 3 ਜੁਆਕਾਂ ਦਾ ਪਿਤਾ ਸੀ। ਜਿਨ੍ਹਾਂ ਵਿਚ 2 ਧੀਆਂ ਅਤੇ ਇਕ ਪੁੱਤਰ ਹੈ। ਇਸ ਹਾਦਸੇ ਤੋਂ ਬਾਅਦ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ਉਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਜੀਤ ਸਿੰਘ ਨੇ ਦੱਸਿਆ ਹੈ ਕਿ ਉਹ ਉੱਤਰ ਪ੍ਰਦੇਸ਼ (UP) ਦੇ ਕਾਨਪੁਰ ਦਾ ਰਹਿਣ ਵਾਲਾ ਹੈ। ਇਸ ਸਮੇਂ ਉਹ ਰਾਜਪੁਰ ਜ਼ਿਲ੍ਹਾ ਪਟਿਆਲਾ ਪੰਜਾਬ ਦੇ ਵਿੱਚ ਰਹਿ ਰਿਹਾ ਹੈ। 23 ਮਈ ਨੂੰ ਉਸ ਨੂੰ ਸੂਚਨਾ ਮਿਲੀ ਸੀ ਕਿ ਉਸ ਦੇ ਭਾਈ ਦੇ ਸਾਢੂ ਮੋਹਿਤ ਚੌਹਾਨ ਦਾ ਐਕਸੀ-ਡੈਂਟ ਹੋ ਗਿਆ ਹੈ। ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਪਾਣੀਪਤ ਵਿੱਚ ਦਾਖਲ ਕਰਾਇਆ ਗਿਆ ਹੈ। ਪਰ ਜਦੋਂ ਮੈਂ ਪਾਣੀਪਤ ਪਹੁੰਚਿਆ ਤਾਂ ਮੈਨੂੰ ਪਤਾ ਲੱਗਿਆ ਕਿ ਉਸ ਦਾ ਟਰੱਕ ਨੰਬਰ HR 55AT 2431 ਨਾਲ ਰਸਤੇ ਵਿੱਚ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਉਸ ਦੀ ਮੌ-ਤ ਹੋ ਗਈ ਹੈ।