ਜਿਲ੍ਹਾ ਫਾਜ਼ਿਲਕਾ (ਪੰਜਾਬ) ਵਿਚ ਦੁਖ-ਦਾਈ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇੱਕ ਭਿਆ-ਨਕ ਸੜਕ ਹਾਦਸੇ ਵਿੱਚ ਨੌਜਵਾਨ ਵਕੀਲ ਦੀ ਮੌ-ਤ ਹੋ ਗਈ ਹੈ। ਫਿਲਹਾਲ ਮ੍ਰਿਤਕ ਵਕੀਲ ਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਮਾਮਲੇ ਵਿਚ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਵਕੀਲ ਤਰੁਣ ਵਧਵਾ ਦੇ ਰੂਪ ਵਜੋਂ ਹੋਈ ਹੈ, ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਕੀਲ ਦਾ ਕਰੀਬ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਵਕੀਲ ਤਰੁਣ ਆਪਣੇ ਸਹੁਰੇ ਨਾਲ ਆਪਣੇ ਸਾਲੇ ਨੂੰ ਲੁਧਿਆਣੇ ਛੱਡਣ ਲਈ ਗਿਆ ਸੀ। ਜਦੋਂ ਉਹ ਘਰ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਜਲਾਲਾਬਾਦ ਨੇੜੇ ਪਿੰਡ ਬੱਗੇ ਦੇ ਮੋੜ ਉਤੇ ਗਲਤ ਸਾਈਡ ਤੋਂ ਆ ਰਹੇ ਇਕ ਤੇਲ ਵਾਲੇ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਤਰੁਣ ਅਤੇ ਉਸ ਦਾ ਸਹੁਰਾ ਗੰਭੀਰ ਰੂਪ ਵਿਚ ਜਖਮੀਂ ਹੋ ਗਏ। ਆਮ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਪਹੁੰਚਦੇ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਤਰੁਣ ਦੇ ਸਹੁਰੇ ਦਾ ਤਾਂ ਵਾਲ-ਵਾਲ ਬਚਾਅ ਹੋ ਗਿਆ, ਪਰ ਤਰੁਣ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਪਰ ਫਰੀਦਕੋਟ ਲਿਜਾਂਦੇ ਸਮੇਂ ਤਰੁਣ ਦੀ ਰਸਤੇ ਵਿਚ ਹੀ ਮੌ-ਤ ਹੋ ਗਈ। ਇਸ ਤੋਂ ਬਾਅਦ ਤਰੁਣ ਦੀ ਦੇਹ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਪਰਿਵਾਰਕ ਮੈਂਬਰਾਂ ਅਤੇ ਲੋਕਾਂ ਵਲੋਂ ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।