ਪੰਜਾਬ ਦੇ ਤਰਨਤਾਰਨ ਵਿਖੇ ਪੈਸਿਆਂ ਦੇ ਹਿਸਾਬ-ਕਿਤਾਬ ਨੂੰ ਲੈ ਕੇ ਪਾਠੀ ਨਾਲ ਹੋਏ ਵਿਵਾਦ ਨੇ ਇੰਨਾ ਗੰਭੀਰ ਰੂਪ ਧਾਰ ਲਿਆ ਕਿ ਸੇਵਾਦਾਰ ਵਲੋਂ ਇਕ ਨਾਬਾ-ਲਗ ਪਾਠੀ ਦਾ ਬੇ-ਰ-ਹਿ-ਮੀ ਨਾਲ ਕ-ਤ-ਲ ਕਰ ਦਿੱਤਾ ਗਿਆ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਘਟਨਾ ਵਾਲੀ ਥਾਂ ਉਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮੰਨੂ ਉਮਰ 16 ਸਾਲ ਦੇ ਰੂਪ ਵਜੋਂ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਸ਼ਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਵਰਪਾਲ ਕਲਾਂ ਨੇ ਦੱਸਿਆ ਹੈ ਕਿ ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਦਾ ਹੈ। ਉਸ ਦਾ ਛੋਟਾ ਭਰਾ ਮਨਪ੍ਰੀਤ ਸਿੰਘ ਉਰਫ਼ ਮੰਨੂ ਉਮਰ 16 ਸਾਲ ਵੀ ਉਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਦਾ ਸੀ। ਉਸ ਨੇ ਦੱਸਿਆ ਕਿ ਸ਼ੁਭਕਰਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਅੰਮ੍ਰਿਤਸਰ, ਮੇਨ ਰੋਡ ਅੰਮ੍ਰਿਤਸਰ ਤਰਨਤਾਰਨ ਸਥਿਤ ਗੁਰਦੁਆਰਾ ਸਾਹਿਬ ਦੀ ਸੇਵਾ ਕਰਦਾ ਆ ਰਿਹਾ ਹੈ। ਜਿਸ ਨੇ ਗੁਰਦੁਆਰਾ ਸਾਹਿਬ ਦੇ ਨੇੜੇ ਸ਼ਰਦਈ ਦੀ ਦੁਕਾਨ ਵੀ ਲਗਾਈ ਹੋਈ ਹੈ। ਉਨ੍ਹਾਂ ਦਾ ਪਾਠ ਕਰਨ ਦੀ ਡਿਊਟੀ ਸਬੰਧੀ ਸ਼ੁਭਕਰਨ ਸਿੰਘ ਨਾਲ 2000 ਰੁਪਏ ਦਾ ਹਿਸਾਬ-ਕਿਤਾਬ ਚੱਲ ਰਿਹਾ ਸੀ।
ਜਸਨਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਮਨਪ੍ਰੀਤ ਸਿੰਘ ਅਤੇ ਦੋਸਤ ਚਮਕੌਰ ਸਿੰਘ ਨਾਲ ਸ਼ੁਭਕਰਨ ਸਿੰਘ ਦੀ ਦੁਕਾਨ ਉਤੇ ਪਹੁੰਚਿਆ। ਉਨ੍ਹਾਂ ਨੇ ਸ਼ੁਭਕਰਨ ਸਿੰਘ ਤੋਂ ਡਿਊਟੀ ਦੇ ਪੈਸੇ ਦੀ ਮੰਗ ਕੀਤੀ ਗਈ ਸੀ। ਤਦ ਸ਼ੁਭਕਰਨ ਸਿੰਘ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਡੰ-ਡੇ ਨਾਲ ਵਾਰ ਕਰ ਦਿੱਤਾ। ਉਸ ਨੇ ਜ਼ਮੀਨ ਉਤੇ ਬੈਠ ਕੇ ਆਪਣਾ ਬਚਾਅ ਕੀਤਾ। ਹ-ਮ-ਲੇ ਦਾ ਵਿਰੋਧ ਕਰਨ ਲਈ ਉਸ ਦਾ ਭਰਾ ਮਨਪ੍ਰੀਤ ਸਿੰਘ ਅੱਗੇ ਆ ਗਿਆ।
ਇਸ ਦੌਰਾਨ ਸ਼ੁਭਕਰਨ ਸਿੰਘ ਨੇ ਮਨਪ੍ਰੀਤ ਸਿੰਘ ਉਤੇ ਤਿੱਖੀ ਚੀਜ ਨਾਲ ਹ-ਮ-ਲਾ ਕਰ ਦਿੱਤਾ। ਮਨਪ੍ਰੀਤ ਸਿੰਘ ਦੀ ਛਾਤੀ ਦੇ ਕੋਲ ਵਾਰ ਹੋਣ ਕਾਰਨ ਉਹ ਜ਼ਖ਼ਮੀ ਹੋ ਗਿਆ। ਮਨਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਭਾਰਤੀ ਕਰਾਇਆ ਗਿਆ, ਪਰ ਡਾਕਟਰਾਂ ਨੇ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਬਾਰੇ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਦੇਹ ਨੂੰ ਕਬਜ਼ੇ ਵਿਚ ਲੈ ਕੇ ਸ਼ੁਭਕਰਨ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਵਾ-ਰ-ਦਾ-ਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਏ ਸ਼ੁਭਕਰਨ ਸਿੰਘ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ।