ਜਿਲ੍ਹਾ ਮੁਕਤਸਰ (ਪੰਜਾਬ) ਤੋਂ ਬਹੁਤ ਹੀ ਦੁੱਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੋਂ ਦੇ ਮਲੋਟ ਸਿਟੀ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਇੰਸਪੈਕਟਰ ਗੁਰਦੀਪ ਸਿੰਘ ਨੂੰ ਅਚਾ-ਨਕ ਦਿਲ ਦਾ ਦੌ-ਰਾ ਪੈ ਗਿਆ। ਇਸ ਕਾਰਨ ਉਨ੍ਹਾਂ ਦੀ ਮੌ-ਤ ਹੋ ਗਈ ਹੈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਗੁਰਦੀਪ ਸਿੰਘ ਨੂੰ ਆਪਣੀ ਡਿਊਟੀ ਦੌਰਾਨ ਦਿਲ ਦਾ ਦੌ-ਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸਹਿਯੋਗੀ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ।
ਇੰਸਪੈਕਟਰ ਗੁਰਦੀਪ ਸਿੰਘ ਦਾ ਬੀਤੇ ਦੋ ਦਿਨਾਂ ਤੋਂ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿਥੇ ਅੱਜ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖੋ ਵੱਖ ਜਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਵਲੋਂ ਆਪਣੀ ਡਿਊਟੀ ਦਾ ਜਿਆਦਾਤਰ ਸਮਾਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਬਤੀਤ ਕੀਤਾ ਗਿਆ ਹੈ। ਇੰਸਪੈਕਟਰ ਗੁਰਦੀਪ ਸਿੰਘ ਵਲੋਂ ਮਾਲਵੇ ਦੇ ਖੇਤਰ ਵਿਚ ਨਸ਼ਿਆਂ ਅਤੇ ਹੋਰ ਛੋਟੇ ਤੋਂ ਵੱਡੇ ਅਪ-ਰਾਧਾਂ ਦੇ ਵਿਰੁੱਧ ਕਾਫੀ ਕੰਮ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮਲੋਟ ਵਿਖੇ ਤਾਇਨਾਤ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਤਾਇਨਾਤੀ ਜਿਲ੍ਹਾ ਬਠਿੰਡਾ ਵਿਚ ਸੀ। ਉਹ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਦੁਖ-ਦਾਈ ਘਟਨਾ ਤੋਂ ਬਾਅਦ ਇੰਸਪੈਕਟਰ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ। ਇੰਸਪੈਕਟਰ ਗੁਰਦੀਪ ਸਿੰਘ ਦੀ ਮੌ-ਤ ਦਾ ਪਤਾ ਲੱਗਣ ਤੋਂ ਬਾਅਦ ਰਿਸ਼ਤੇਦਾਰ ਅਤੇ ਜਾਣ ਪਹਿਚਾਣ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।