ਜਿਲ੍ਹਾ ਅੰਮ੍ਰਿਤਸਰ (ਪੰਜਾਬ) ਵਿਚ ਸ਼ੁੱਕਰਵਾਰ ਦੀ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆਮ ਆਦਮੀ ਪਾਰਟੀ (AAP) ਦੇ ਵਰਕਰ ਅਤੇ ਉਸ ਦੇ ਸਾਥੀਆਂ ਉਤੇ ਗੋ-ਲੀ-ਆਂ ਚਲਾ ਦਿੱਤੀਆਂ। ਇਸ ਘ-ਟ-ਨਾ ਵਿਚ ਇਕ ਵਿਅਕਤੀ ਦੀ ਮੌ-ਤ ਹੋ ਗਈ ਹੈ, ਜਦੋਂ ਕਿ 4 ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਮੌਕੇ ਉਤੇ ਪਹੁੰਚੇ। ਉਨ੍ਹਾਂ ਵਲੋਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੀਪ ਇੰਦਰ ਨੇ ਮੌਕੇ ਉਤੇ ਹੀ ਤੋੜਿਆ ਦਮ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅੰਦਰ ਪੈਂਦੇ ਪਿੰਡ ਲੱਖੂਵਾਲ ਵਿਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ‘AAP’ ਪਾਰਟੀ ਨਾਲ ਸੰਬੰਧਤ ਨੌਜਵਾਨ ਦੀਪ ਇੰਦਰ ਸਿੰਘ ਦੀਪੂ ਸਰਕਾਰੀਆ ਆਪਣੇ ਦੋਸਤਾਂ ਨਾਲ ਘਰ ਦੇ ਬਾਹਰ ਬੈਠਾ ਸੀ। ਇਸ ਦੌਰਾਨ ਰਾਤ ਕਰੀਬ 8.30 ਵਜੇ ਦੋ ਅਣ-ਪਛਾਤੇ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋਕੇ ਆਏ ਅਤੇ ਉਨ੍ਹਾਂ ਨੇ ਫਾ-ਇ-ਰਿ ਕਰਨੇ ਸ਼ੁਰੂ ਕਰ ਦਿੱਤੀ। ਦੋਵਾਂ ਨੌਜਵਾਨਾਂ ਕੋਲ ਕੋਲ ਪਿ-ਸ-ਤੌ-ਲ ਸਨ।
ਇਸ ਘਟਨਾ ਤੋਂ ਬਾਅਦ ਜਖਮੀਆਂ ਨੂੰ ਤੁਰੰਤ ਹੀ ਹਸਪਤਾਲ ਪਹੁੰਚਦੇ ਕੀਤਾ ਗਿਆ। ਇਸ ਦੌਰਾਨ ਦੀਪ ਇੰਦਰ ਸਿੰਘ ਦੀ ਮੌ-ਤ ਹੋ ਗਈ ਸੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਲਿਆਂਦਾ ਐਲਾਨ ਕਰ ਦਿੱਤਾ। ਇਸ ਦੌਰਾਨ ਜਖਮੀਂ ਹੋਏ 4 ਜ਼ਖਮੀਆਂ ਦਾ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਕੀਤੀ ਜਾਂਚ ਸ਼ੁਰੂ
ਇਸ ਮਾਮਲੇ ਦੀ ਸੂਚਨਾ ਮਿਲੀ ਤੋਂ ਬਾਅਦ ਮੌਕੇ ਉਤੇ ਪਹੁੰਚੇ ਐੱਸ. ਐੱਸ. ਪੀ. ਸਤਿੰਦਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਪੁਲਿਸ ਨੂੰ ਜਾਂਚ ਦੇ ਨਿਰਦੇਸ਼ ਦਿੱਤੇ। ਫਿਲਹਾਲ ਪੁਲਿਸ ਨੇ ਆਸਪਾਸ ਦੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਦੋਸ਼ੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।