ਜਿਲ੍ਹਾ ਪਾਣੀਪਤ (ਹਰਿਆਣਾ) ਦੇ ਸਨੌਲੀ ਵਿੱਚ ਇੱਕ ਦੁਖ-ਦਾਈ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗਲਤ ਸਾਈਡ ਤੋਂ ਆ ਰਹੇ ਤੇਜ਼ ਸਪੀਡ ਕੈਂਟਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਹੇਠਾਂ ਡਿੱ-ਗ ਗਿਆ ਅਤੇ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਦੋਸ਼ੀ ਡਰਾਈਵਰ ਹਾਦਸੇ ਤੋਂ ਬਾਅਦ ਕੈਂਟਰ ਮੌਕੇ ਉਤੇ ਛੱਡ ਕੇ ਫਰਾਰ ਹੋ ਗਿਆ। ਇਸ ਹਾਦਸੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਉਤੇ ਦੋਸ਼ੀ ਕੈਂਟਰ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਦਫਤਰ ਤੋਂ ਘਰ ਆ ਰਿਹਾ ਸੀ ਨੌਜਵਾਨ
ਇਸ ਮਾਮਲੇ ਬਾਰੇ ਸ਼ਿਕਾਇਤ ਕਰਨ ਵਾਲੇ ਨੇ ਦੱਸਿਆ ਕਿ ਉਹ ਸੈਣੀ ਕਲੋਨੀ, ਬਪੌਲੀ ਦਾ ਰਹਿਣ ਵਾਲਾ ਹੈ। ਉਸ ਦਾ ਪੁੱਤਰ ਮੁਹੰਮਦ ਅਹਿਮਦ ਉਰਫ਼ ਅਮਨ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਸ਼ਨੀਵਾਰ ਦੁਪਹਿਰ ਨੂੰ ਉਹ ਆਪਣੇ ਮੋਟਰਸਾਈਕਲ ਉਤੇ ਘਰ ਨੂੰ ਪਰਤ ਰਿਹਾ ਸੀ। ਜਦੋਂ ਉਹ ਕੁਰਾੜ ਫਾਰਮ ਤੋਂ ਸਨੌਲੀ ਵੱਲ ਥੋੜਾ ਅੱਗੇ ਆਇਆ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਤੋਂ ਆ ਰਹੇ ਤੇਜ਼ ਸਪੀਡ ਕੈਂਟਰ ਨੰਬਰ ਐਚ. ਆਰ. 67ਬੀ, 9928 ਨੇ ਮੋਟਰਸਾਈਕਲ ਨੂੰ ਟੱਕਰ ਮਾ-ਰ ਦਿੱਤੀ।
ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਸ਼ਕਾਇਤ ਕਰਨ ਵਾਲੇ ਨੇ ਦੱਸਿਆ ਕਿ ਇਹ ਟੱਕਰ ਇੰਨੀ ਜ਼ਬਰ-ਦਸਤ ਸੀ ਕਿ ਅਹਿਮਦ ਮੋਟਰਸਾਇਕਲ ਤੋਂ ਹੇਠਾਂ ਡਿੱ-ਗ ਗਿਆ ਅਤੇ ਹੇਠਾਂ ਡਿੱ-ਗ-ਦੇ ਸਾਰ ਹੀ ਉਸ ਨੇ ਦਮ ਤੋੜ ਦਿੱਤਾ। ਪਿਤਾ ਨੇ ਦੱਸਿਆ ਕਿ ਅਹਿਮਦ ਉਸ ਦਾ ਇਕ-ਲੌਤਾ ਪੁੱਤਰ ਸੀ। ਉਸ ਦੀ ਕੋਈ ਧੀ ਵੀ ਨਹੀਂ ਹੈ। ਉਸ ਦੇ ਪੁੱਤਰ ਦਾ ਵਿਆਹ ਦੋ ਮਹੀਨੇ ਬਾਅਦ ਕਰਨਾਲ ਦੇ ਇੰਦਰੀ ਦੀ ਰਹਿਣ ਵਾਲੀ ਲੜਕੀ ਨਾਲ ਹੋਣਾ ਸੀ। ਉਸ ਦੀ ਮੰਗਣੀ ਕੀਤੀ ਹੋਈ ਸੀ।