ਪਰਿਵਾਰ ਨਾਲ, ਸਹੁਰੇ ਘਰ ਛੁੱਟੀਆਂ ਕੱਟਣ ਗਏ, ਨੌਜਵਾਨ ਉਤੇ ਹੋਇਆ ਵਾਰ, ਜਖਮੀਂ ਨੇ ਹਸਪਤਾਲ ਲਿਜਾਂਦੇ ਸਮੇਂ ਤਿਆਗੇ ਪ੍ਰਾਣ, ਜਾਂਂਚ ਜਾਰੀ

Punjab

ਸ੍ਰੀ ਅਨੰਦਪੁਰ ਸਾਹਿਬ (ਪੰਜਾਬ) ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਚੋਈ ਬਾਜ਼ਾਰ ਵਿਚ ਇਕ ਦੁਖ-ਦਾਈ ਘਟਨਾ ਦੌਰਾਨ ਇਕ ਵਿਆਹੇ ਨੌਜਵਾਨ ਦਾ ਕਿਸੇ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਨੂਰਪੁਰ ਬੇਦੀ ਦੇ ਏਰੀਏ ਵਿਚ ਪੈਂਦੇ ਪਿੰਡ ਮਾਣਕੂ ਮਾਜਰਾ ਦਾ ਰਹਿਣ ਵਾਲਾ ਸੁਰਜੀਤ ਸਿੰਘ ਪੁੱਤਰ ਭਜਨ ਸਿੰਘ ਜਿਹੜਾ ਕਿ ਆਪਣੇ ਸਹੁਰੇ ਘਰ ਚੋਈ ਬਾਜ਼ਾਰ ਸ੍ਰੀ ਅਨੰਦਪੁਰ ਸਾਹਿਬ ਆਇਆ ਹੋਇਆ ਸੀ, ਉਸ ਨੂੰ ਇਕ ਨੌਜਵਾਨ ਵਲੋਂ ਘਰ ਤੋਂ ਬਾਹਰ ਬੁਲਾਇਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਦੋਵਾਂ ਨੌਜਵਾਨਾਂ ਵਿਚ ਕਿਸੇ ਗੱਲ ਨੂੰ ਲੈ ਕੇ ਝ-ਗ-ੜਾ ਹੋ ਗਿਆ।

ਇਸ ਦੌਰਾਨ ਗੁੱ-ਸੇ ਵਿਚ ਆਏ ਦੂਜੇ ਨੌਜਵਾਨ ਨੇ ਕਿਸੇ ਤਿੱਖੀ ਚੀਜ ਨਾਲ ਸੁਰਜੀਤ ਸਿੰਘ ਉਤੇ ਜਾਨ-ਲੇਵਾ ਵਾਰ ਕਰ ਦਿੱਤਾ। ਇਸ ਦੌਰਾਨ ਜਖਮੀਂ ਨੂੰ ਹਸਪਤਾਲ ਲਿਜਾਂਣ ਦੀ ਕੋਸ਼ਿਸ਼ ਕੀਤੀ ਗਈ, ਪਰ ਸੱ-ਟਾਂ ਦੀ ਤਾਬ ਨਾ ਝੱਲਦੇ ਹੋਏ ਸੁਰਜੀਤ ਸਿੰਘ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਸਹੁਰੇ ਸਰਦਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ, 10 ਮਹੀਨੇ ਦਾ ਜੁਆਕ ਅਤੇ ਉਨ੍ਹਾਂ ਦਾ ਜੁਆਈ ਸੁਰਜੀਤ ਸਿੰਘ ਛੁੱਟੀਆਂ ਕੱਟਣ ਲਈ ਉਨ੍ਹਾਂ ਕੋਲ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਅਚਾ-ਨਕ ਇਹ ਘ-ਟ-ਨਾ ਵਾਪਰ ਗਈ।

ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿਚ ਡਿਊਟੀ ਤੇ ਤਾਇਨਾਤ ਡਾਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਨੂੰ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਉਸ ਦੀ ਮੌ-ਤ ਹੋ ਚੁੱਕੀ ਸੀ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਿੰਮਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਨਦੀਪ ਸਿੰਘ ਨਾਮ ਦਾ ਨੌਜਵਾਨ ਇਸ ਮਾਮਲੇ ਵਿਚ ਕਥਿਤ ਤੌਰ ਤੇ ਦੋਸ਼ੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਦੋਸ਼ੀ ਨੌਜਵਾਨ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *