ਪੰਜਾਬ ਦੇ ਜਿਲ੍ਹਾ ਮੋਗਾ ਵਿਚ ਪੈਂਦੇ ਪਿੰਡ ਲੋਹਾਰਾ ਦੀ ਰਹਿਣ ਵਾਲੀ ਇੱਕ ਵਿਆਹੀ ਲੜਕੀ ਨੇ ਫਾ-ਹਾ, ਲਾ ਲਿਆ ਹੈ। ਇਸ ਦੌਰਾਨ ਉਸ ਦੀ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਜੀਆਂ ਵਿਚਕਾਰ ਝ-ਗ-ੜਾ ਰਹਿਦਾ ਸੀ। ਜਿਸ ਕਾਰਨ ਔਰਤ ਨੇ ਖੁ-ਦ-ਕੁ-ਸ਼ੀ ਕਰ ਲਈ ਹੈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਘਰ ਵਿਚ ਤੰ-ਗ ਕੀਤਾ ਜਾ ਰਿਹਾ ਸੀ। ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉਤੇ ਮ੍ਰਿਤਕਾ ਦੇ ਪਤੀ ਸਮੇਤ ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਝ-ਗ-ੜਾ ਕਰਦਾ ਰਹਿੰਦਾ ਸੀ ਪਤੀ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਐਸ. ਆਈ. ਅਮਰ ਸਿੰਘ ਨੇ ਦੱਸਿਆ ਕਿ ਸਤਪਾਲ ਸਿੰਘ ਵਾਸੀ ਧਨੌਲਾ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ ਲੜਕੀ ਮਨਪ੍ਰੀਤ ਕੌਰ ਉਮਰ 28 ਸਾਲ ਦਾ ਵਿਆਹ 3 ਸਾਲ ਪਹਿਲਾਂ ਪਿੰਡ ਲੋਹਾਰਾ, ਮੋਗਾ ਦੇ ਰਹਿਣ ਵਾਲੇ ਸਰਨੀ ਦੇ ਨਾਲ ਹੋਇਆ ਸੀ। ਉਸ ਦਾ ਇੱਕ ਜੁਆਕ ਵੀ ਹੈ। ਉਸ ਨੇ ਦੱਸਿਆ ਕਿ ਦੋਸ਼ੀ ਪਤੀ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਪਤੀ ਅਕਸਰ ਘਰ ਵਿਚ ਲ-ੜ-ਦਾ ਰਹਿੰਦਾ ਸੀ।
ਫੋਨ ਕਰਕੇ ਘਰ ਆਉਣ ਦੀ ਕਹੀ ਸੀ ਗੱਲ
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਧੀ ਦਾ ਫੋਨ ਆਇਆ ਕਿ ਅਸੀਂ ਧਨੌਲਾ ਆ ਰਹੇ ਹਾਂ। ਅਸੀਂ ਉਨ੍ਹਾਂ ਦੀ ਉਡੀਕ ਕਰਦੇ ਰਹੇ। ਫਿਰ ਸਾਨੂੰ ਫੋਨ ਆਇਆ ਕਿ ਤੁਹਾਡੀ ਧੀ ਬੀਮਾਰ ਹੋ ਗਈ ਹੈ। ਅਸੀਂ ਉਸੇ ਸਮੇਂ ਪਿੰਡ ਲੋਹਾਰਾ ਪਹੁੰਚ ਗਏ, ਪਰ ਨਾ ਤਾਂ ਸਾਨੂੰ ਆਪਣੀ ਲੜਕੀ ਦਿਖਾਈ ਦਿੱਤੀ ਅਤੇ ਨਾ ਹੀ ਲੜਕੀ ਦੇ ਸਹੁਰਿਆਂ ਨੇ ਸਾਡੇ ਨਾਲ ਚੰਗੀ ਤਰ੍ਹਾਂ ਗੱਲ ਕੀਤੀ। ਬਾਅਦ ਵਿਚ ਪਤਾ ਲੱਗਿਆ ਕਿ ਧੀ ਹਸਪਤਾਲ ਵਿਚ ਹੈ। ਜਿਸ ਤੋਂ ਬਾਅਦ ਜਦੋਂ ਪਰਿਵਾਰ ਹਸਪਤਾਲ ਪਹੁੰਚਿਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੀ ਲੜਕੀ ਦੀ ਮੌ-ਤ ਹੋ ਗਈ ਹੈ।
ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ
ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕਾ ਲੜਕੀ ਦੇ ਪਿਤਾ ਸਤਪਾਲ ਸਿੰਘ ਦੀ ਸ਼ਿਕਾਇਤ ਉਤੇ ਔਰਤ ਦੇ ਪਤੀ ਸਰਨੀ, ਸੱਸ ਮਨਜੀਤ ਕੌਰ ਅਤੇ ਸਹੁਰਾ ਰਾਮ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।