ਮਾਛੀਵਾੜਾ ਸਾਹਿਬ (ਪੰਜਾਬ) ਦੇ ਸਥਾਨਕ ਸਮਰਾਲਾ ਰੋਡ ਉਤੇ ਇੱਕ ਦੁਖ-ਦਾਈ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਉਮਰ 24 ਸਾਲ ਵਾਸੀ ਸੈੰਸੋਵਾਲ ਕਲਾਂ ਅਤੇ ਗੁਰਵਿੰਦਰ ਸਿੰਘ ਉਮਰ 20 ਸਾਲ ਉਰਫ਼ ਰਵੀ ਵਾਸੀ ਰਹੀਮਾਬਾਦ ਖੁਰਦ ਦੇ ਰੂਪ ਵਜੋਂ ਹੋਈ ਹੈ। ਦੋਵੇਂ ਇੱਕ ਦੂਜੇ ਦੇ ਚੰਗੇ ਦੋਸਤ ਸਨ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਮੋਟਰਸਾਈਕਲ ਉਤੇ ਸਵਾਰ ਹੋਕੇ ਸਮਰਾਲਾ ਤੋਂ ਮਾਛੀਵਾੜਾ ਵੱਲ ਆ ਰਹੇ ਸਨ।
ਜਦੋਂ ਉਹ ਨਿਰੰਕਾਰੀ ਭਵਨ ਨੇੜੇ ਆਏ ਤਾਂ ਉਨ੍ਹਾਂ ਦਾ ਵਾਹਨ ਹਾਦਸਾ-ਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣ-ਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾ-ਰ ਦਿੱਤੀ, ਜਿਸ ਕਾਰਨ ਦੋਵੇਂ ਸੜਕ ਉਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਅੱਜ ਤੜਕੇ ਜਦੋਂ ਰਾਹਗੀਰਾਂ ਨੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਸੜਕ ਕਿਨਾਰੇ ਪਏ ਦੇਖਿਆ, ਤਾਂ ਉਨ੍ਹਾਂ ਵਲੋਂ ਇਸ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਜਦੋਂ ਸਹਾਇਕ ਐਸ. ਐਚ. ਓ. ਪਵਨਜੀਤ ਮੌਕੇ ਉਤੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਹਰਸ਼ਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਮੌ-ਤ ਹੋ ਚੁੱਕੀ ਸੀ।
ਪੁਲਿਸ ਨੇ ਦੋਵੇਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ, ਜਦੋਂ ਕਿ ਅਣ-ਪਛਾਤੇ ਵਾਹਨ ਅਤੇ ਉਸ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨੌਜਵਾਨ ਹਰਸ਼ਦੀਪ ਸਿੰਘ ਦਾ ਵਿਆਹ ਹੋ ਚੁੱਕਾ ਸੀ, ਜਦੋਂ ਕਿ ਗੁਰਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਉਸ ਦੇ ਮਾਪੇ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। ਦੋਵੇਂ ਨੌਜਵਾਨ ਗ਼ਰੀਬ ਪਰਿਵਾਰਾਂ ਵਿੱਚੋਂ ਸਨ ਅਤੇ ਉਨ੍ਹਾਂ ਦੀ ਅਚਾ-ਨਕ ਹੋਈ ਮੌ-ਤ ਨਾਲ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ। ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌ-ਤ ਕਾਰਨ ਪਿੰਡ ਸੈਂਸੋਵਾਲ ਕਲਾਂ ਅਤੇ ਰਹੀਮਾਬਾਦ ਖੁਰਦ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।