ਪੰਜਾਬ ਸੂਬੇ ਦੇ ਜਿਲ੍ਹਾ ਫਾਜ਼ਿਲਕਾ ਵਿਚ ਪੈਂਦੇ ਪਿੰਡ ਟਾਹਲੀਵਾਲਾ ਵਿਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਏ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌ-ਤ ਹੋ ਗਈ, ਪੁਲਿਸ ਵਲੋਂ ਦੇਹ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਮੁੱਖ ਸਿੰਘ ਉਮਰ 28 ਸਾਲ ਪਿੰਡ ਟਾਹਲੀਵਾਲਾ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਦੋ ਜੁਆਕ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਅਪੀਲ ਕੀਤੀ ਗਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਦੇਹ ਲੈ ਕੇ ਸਰਕਾਰੀ ਹਸਪਤਾਲ ਪੁੱਜੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੇਰ ਸ਼ਾਮ ਨੂੰ ਗੁਰਮੁੱਖ ਸਿੰਘ ਉਮਰ 28 ਸਾਲ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਲਾਉਣ ਲਈ ਗਿਆ ਸੀ। ਪਾਣੀ ਚਲਾਉਣ ਲਈ ਜਿਉਂ ਹੀ ਟਿਊਬਵੈੱਲ ਦੀ ਸਵਿੱਚ ਆਨ ਕੀਤੀ ਤਾਂ ਉਸ ਵਿੱਚੋਂ ਹਾਈ ਵੋਲਟੇਜ ਦਾ ਕਰੰਟ ਆ ਗਿਆ ਅਤੇ ਬਿਜਲੀ ਦਾ ਝ-ਟ-ਕਾ ਲੱਗਣ ਕਾਰਨ ਗੁਰਮੁਖ ਸਿੰਘ ਦੀ ਮੌ-ਤ ਹੋ ਗਈ।
ਆਰਥਿਕ ਮਦਦ ਦੀ ਕੀਤੀ ਮੰਗ
ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਜੁਆਕ ਹਨ, ਇਸ ਸਮੇਂ ਪਰਿਵਾਰਕ ਮੈਂਬਰ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕਰ ਰਹੇ ਹਨ।
ਦੂਜੇ ਪਾਸੇ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਕੋਲ ਕਰੀਬ ਡੇਢ ਏਕੜ ਜ਼ਮੀਨ ਹੈ, ਜਿੱਥੇ ਗੁਰਮੁਖ ਸਿੰਘ ਖੇਤੀ ਕਰਦਾ ਸੀ, ਇਸ ਅਚਾ-ਨਕ ਵਾਪਰੀ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਹ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ, ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।