ਪੰਜਾਬ ਸੂਬੇ ਦੇ ਜਿਲ੍ਹਾ ਲੁਧਿਆਣਾ ਦੇ ਸ਼ਹਿਰ ਤੋਂ ਕੈਨੇਡਾ ਪੜ੍ਹਨ ਗਏ ਵਿਦਿਆਰਥੀ ਦਾ ਗੋ-ਲੀ ਨਾਲ ਕ-ਤ-ਲ ਕਰਨ ਦਾ ਦੁ-ਖ-ਦ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਨਾਲ ਇਸ ਵਾਰ-ਦਾਤ ਨੂੰ ਅੰਜਾਮ ਦੇਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਯੁਵਰਾਜ ਗੋਇਲ ਉਮਰ 28 ਸਾਲ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸਵੇਰੇ 8.45 ਵਜੇ ਗੋ-ਲੀ, ਚਲਾਈ ਗਈ। ਯੁਵਰਾਜ ਗੋਇਲ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ ਅਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ।
ਮ੍ਰਿਤਕ ਯੁਵਰਾਜ ਗੋਇਲ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ ਅਤੇ ਅਜੇ ਅਣ-ਵਿਆਹਿਆ ਸੀ। ਕੱਲ੍ਹ ਸ਼ਾਮ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਮਿਲੀ ਸੀ ਕਿ ਯੁਵਰਾਜ ਨੂੰ ਉਸ ਦੇ ਕਿਰਾਏ ਦੇ ਮਕਾਨ ਵਿੱਚ ਕੁਝ ਨੌਜਵਾਨਾਂ ਨੇ ਗੋ-ਲੀ-ਆਂ ਨਾਲ ਕ-ਤ-ਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਕੈਨੇਡਾ ਦੀ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਮਨਵੀਰ ਬਸਰਾ, ਬਸਰਾ ਸਾਹਬ, ਹਰਕੀਰਤ, ਕੀਲੋਨ ਫਰੈਂਕੋਇਸ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਬਾਰੇ ਮੀਡੀਆ ਰਿਪੋਰਟਾਂ ਅਨੁਸਾਰ ਯੁਵਰਾਜ ਕੈਨੇਡਾ ਵਿੱਚ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ। ਕੁਝ ਸਮਾਂ ਪਹਿਲਾਂ ਹੀ ਉਹ ਕੈਨੇਡਾ ਵਿਚ ਪੱਕਾ (PR) ਹੋਇਆ ਸੀ। ਫਿਲਹਾਲ ਯੁਵਰਾਜ ਦਾ ਪਰਿਵਾਰ ਸਦਮੇ ਵਿਚ ਹੈ ਅਤੇ ਗੱਲ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਯੁਵਰਾਜ ਦੀ ਮ੍ਰਿਤਕ ਦੇਹ ਭਾਰਤ (ਪੰਜਾਬ) ਲਿਆਂਦੀ ਜਾਵੇਗੀ ਜਾਂ ਉਸ ਦੇ ਮਾਪੇ ਕੈਨੇਡਾ ਜਾਣਗੇ। ਇਸ ਬਾਰੇ ਅਜੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।