ਉੱਤਰ ਪ੍ਰਦੇਸ਼ ( UP) ਵਿੱਚ ਇੱਕ ਵੱਡਾ ਦੁਖ-ਦਾਈ ਹਾਦਸਾ ਵਾਪਰ ਗਿਆ ਹੈ। ਇਥੇ ਅਮਰੋਹਾ ਜ਼ਿਲੇ ਵਿਚ ਦੋ ਕਾਰਾਂ ਦੀ ਆਹਮੋ-ਸਾਹਮਣੇ ਤੋਂ ਟੱ-ਕ-ਰ ਵਿਚ 4 ਯੂ-ਟਿਊਬਰਾਂ ਦੀ ਮੌ-ਤ ਹੋ ਗਈ। ਇਸ ਹਾਦਸੇ ਵਿਚ 6 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਦੀ ਪਹਿਚਾਣ ਲੱਕੀ, ਸਲਮਾਨ, ਸ਼ਾਹਰੁਖ ਅਤੇ ਸ਼ਾਹਨਵਾਜ਼ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚਾਰੇ ਨੌਜਵਾਨ ਯੂ-ਟਿਊਬ ਉਤੇ ਰਾਊਂਡ 2 ਵਰਲਡ ਚੈਨਲ ਦੇ ਲਈ ਕਾਮੇਡੀ ਕੰਟੈਂਟ ਬਣਾਉਣ ਵਿਚ ਸਰਗਰਮ ਸਨ।
ਦੱਸਿਆ ਜਾ ਰਿਹਾ ਹੈ ਕਿ ਯੂਟਿਊਬਰ ਜਨਮਦਿਨ ਮਨਾ ਕੇ ਘਰ ਪਰਤ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਇੱਕ ਬੋਲੈਰੋ ਕਾਰ ਦੇ ਨਾਲ ਟਕਰਾ ਗਈ। ਇਸ ਹਾਦਸੇ ਤੋਂ ਤੁਰੰਤ ਬਾਅਦ ਮੌਕੇ ਉਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀਆਂ ਬਹੁਤ ਤੇਜ਼ ਸਪੀਡ ਨਾਲ ਟਕਰਾਈਆਂ ਹਨ। ਹਾਦਸੇ ਤੋਂ ਬਾਅਦ ਮੌਕੇ ਉਤੇ ਮੌਜੂਦ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕਰ ਕੀਤਾ। ਇਸ ਤੋਂ ਬਾਅਦ ਇਸ ਮਾਮਲੇ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਨੌਜਵਾਨਾਂ ਨੂੰ ਤੁਰੰਤ ਸੀ. ਐਚ. ਸੀ. ਗਜਰੌਲਾ ਹਸਪਤਾਲ ਲਿਜਾਣ ਲਈ ਐਂਬੂਲੈਂਸ ਦਾ ਪ੍ਰਬੰਧ ਕੀਤਾ। ਹਾਲਾਂਕਿ, ਡਾਕਟਰਾਂ ਨੇ ਮੁਢਲੇ ਇਲਾਜ ਦੌਰਾਨ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਪੁਲਿਸ ਦਾ ਬਿਆਨ
ਇਸ ਮੌਕੇ ਪੁਲਿਸ ਦੇ ਬਿਆਨ ਅਨੁਸਾਰ, ਇਹ ਯੂਟਿਊਬਰ ਆਪਣੇ ਜਨਮ ਦਿਨ ਦੇ ਪ੍ਰੋਗਰਾਮਾਂ ਤੋਂ ਬਾਅਦ ਘਰ ਨੂੰ ਪਰਤ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਇੱਕ ਬੋਲੈਰੋ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਮੌਕੇ ਉਤੇ ਲੋਕਾਂ ਦਾ ਇਕੱਠ ਹੋ ਗਿਆ। ਹਾਦਸੇ ਵਿਚ ਜ਼ਖਮੀ ਹੋਏ ਨੌਜਵਾਨਾਂ ਨੂੰ ਸੀ. ਐੱਚ. ਸੀ. ਗਜਰੌਲਾ ਹਸਪਤਾਲ ਭੇਜਿਆ ਗਿਆ, ਜਿੱਥੇ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ
ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਇਲਾਜ ਲਈ ਅਮਰੋਹਾ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ ਅਤੇ ਮ੍ਰਿਤਕਾਂ ਨੂੰ ਪੋਸਟ ਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸੀਨੀਅਰ ਅਧਿਕਾਰੀਆਂ ਵੱਲੋਂ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ ਹੈ। ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਚਾਰਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ।