ਪੰਜਾਬ ਸੂਬੇ ਦੇ ਗੁਰਦਾਸਪੁਰ ਜਿਲ੍ਹੇ ਵਿੱਚ ਬੀਤੀ ਰਾਤ ਇੱਕ ਨੌਜਵਾਨ ਦਾ ਕਿਸੇ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਮ੍ਰਿਤਕ ਨ ਦੀ ਪਹਿਚਾਣ ਗੁਰਜੀਤ ਸਿੰਘ ਉਮਰ 34 ਸਾਲ ਦੇ ਰੂਪ ਵਜੋਂ ਹੋਈ ਹੈ। ਗੁਰਜੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਸੀ ਅਤੇ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਪੰਜਾਬ ਆਇਆ ਸੀ। ਇਸ ਮਾਮਲੇ ਵਿਚ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਅਮਰਜੀਤ ਕੌਰ ਉਮਰ 60 ਸਾਲ ਨੇ ਦੱਸਿਆ ਕਿ ਉਹ ਪਿੰਡ ਚੱਕ ਸ਼ਰੀਫ ਥਾਣਾ ਭੈਣੀ ਮੀਆਂ ਖਾਂ ਦੀ ਰਹਿਣ ਵਾਲੀ ਹੈ। ਉਸ ਦੇ ਤਿੰਨ ਜੁਆਕ ਹਨ ਜੋ ਵਿਦੇਸ਼ ਵਿਚ ਰਹਿੰਦੇ ਹਨ। ਉਸ ਦਾ ਛੋਟਾ ਲੜਕਾ ਗੁਰਜੀਤ ਸਿੰਘ ਜੋ ਕਿ ਪੁਰਤਗਾਲ ਰਹਿੰਦਾ ਹੈ, ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਘਰ ਪਰਤਿਆ ਸੀ।
ਉਸ ਨੇ ਦੱਸਿਆ ਕਿ ਉਸ ਦੇ ਜੇਠ ਦਾ ਲੜਕਾ ਗੁਰਪ੍ਰੀਤ ਸਿੰਘ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦਾ ਹੈ। ਦੋਸ਼ੀ ਨੇ ਉਨ੍ਹਾਂ ਦੇ ਖੇਤ ਵਿੱਚ ਪਾਣੀ ਵਾਲਾ ਖਾਲ ਪਾਇਆ ਹੋਇਆ ਹੈ। ਅਮਰਜੀਤ ਕੌਰ ਨੇ ਦੱਸਿਆ ਕਿ ਦੋਸ਼ੀ ਨੂੰ ਕਈ ਵਾਰ ਪਾਣੀ ਵਾਲਾ ਖਾਲ ਹਟਾਉਣ ਲਈ ਕਿਹਾ ਗਿਆ ਪਰ ਦੋਸ਼ੀ ਨੇ ਖਾਲ ਨਹੀਂ ਹਟਾਇਆ।
ਘਰ ਵਿਚ ਦਾਖਲ ਹੋ ਕੇ ਕੀਤਾ ਵਾਰ
ਪੀੜਤ ਨੇ ਅੱਗੇ ਦੱਸਿਆ ਕਿ 11 ਜੂਨ ਨੂੰ ਉਹ ਅਤੇ ਉਸ ਦਾ ਲੜਕਾ ਗੁਰਜੀਤ ਸਿੰਘ ਆਪਣੇ ਖੇਤ ਗਏ ਸਨ। ਉਥੇ ਦੋਸ਼ੀ ਗੁਰਪ੍ਰੀਤ ਸਿੰਘ ਵੀ ਮੌਜੂਦ ਸੀ। ਜਦੋਂ ਗੁਰਪ੍ਰੀਤ ਸਿੰਘ ਨੂੰ ਖੇਤ ਵਿੱਚੋਂ ਪਾਣੀ ਵਾਲਾ ਖਾਲ ਢਾਹੁਣ ਲਈ ਕਿਹਾ ਗਿਆ ਤਾਂ ਉਹ ਉਨ੍ਹਾਂ ਨੂੰ ਧਮ-ਕਾਉਣ ਲੱਗਿਆ। ਉਹ ਰਾਤ ਕਰੀਬ 8.45 ਵਜੇ ਆਪਣੇ ਘਰ ਵਿੱਚ ਮੌਜੂਦ ਸਨ, ਤਦੋਂ ਦੋਸ਼ੀ ਗੁਰਪ੍ਰੀਤ, ਮਨਜੀਤ ਕੌਰ, ਸੁਰਿੰਦਰ ਕੌਰ, ਨਵਦੀਪ ਕੌਰ, ਨਵਰੀਤ ਕੌਰ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੇ ਲੜਕੇ ਉਤੇ ਕਿ-ਰ-ਚ ਨਾਲ ਵਾਰ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਰੌ-ਲਾ ਪਾਉਣ ਤੇ ਭੱਜੇ ਦੋਸ਼ੀ
ਜਦੋਂ ਉਸ ਨੇ ਅਤੇ ਉਸ ਦੀ ਜਠਾਣੀ ਨੇ ਰੌ-ਲਾ ਪਾਇਆ ਤਾਂ ਦੋਸ਼ੀ ਮੌਕੇ ਤੋਂ ਹ-ਥਿ-ਆ-ਰ ਲੈ ਕੇ ਭੱਜ ਗਿਆ। ਉਸ ਦੇ ਲੜਕੇ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮੌਕੇ ਜਾਂਚ ਅਧਿਕਾਰੀ ਸੁਮਨਪ੍ਰੀਤ ਮਾਨ ਨੇ ਦੱਸਿਆ ਕਿ ਪੀ-ੜ-ਤਾਂ ਦੇ ਬਿਆਨਾਂ ਦੇ ਆਧਾਰ ਉਤੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।