ਪੰਜਾਬ ਸੂਬੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਲਹਿਲ ਖੁਰਦ ਦੇ ਇੱਕ ਕਿਸਾਨ ਪਰਿਵਾਰ ਵੱਲੋਂ ਆਪਣੀ ਜ਼ਮੀਨ ਵੇਚ ਕੇ ਰੋਜ਼ੀ-ਰੋਟੀ ਅਤੇ ਰੁਜ਼ਗਾਰ ਲਈ ਕੈਨੇਡਾ ਭੇਜੇ ਗਏ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੂਰਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਹਿਲ ਖੁਰਦ ਦੇ ਕਿਸਾਨ ਗੁਰਮੇਲ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਖੁਸ਼ੀ-ਖੁਸ਼ੀ ਆਪਣੇ ਵਿਆਹੁਤਾ ਲੜਕੇ ਮਨਦੀਪ ਸਿੰਘ ਨੂੰ 8 ਜੂਨ ਨੂੰ ਦਿੱਲੀ ਏਅਰਪੋਰਟ ਤੋਂ ਕੈਨੇਡਾ ਦੇ ਲਈ ਜਹਾਜ਼ ਚੜ੍ਹਾ ਕੇ ਆਏ ਸਨ।
ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਪਹੁੰਚਣ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਇਕ ਦਿਨ ਕੰਮ ਉਤੇ ਗਿਆ ਅਤੇ ਦੋ ਦਿਨ ਬਾਅਦ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌ-ਤ ਹੋ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਰਾਜ ਸਿੰਘ ਅਤੇ ਰਿਸ਼ਤੇਦਾਰ ਬਬਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਮਨਦੀਪ ਸਿੰਘ ਲਹਿਲ ਖੁਰਦ ਵਿੱਚ ਰਿਲਾਇੰਸ ਪੈਟਰੋਲ ਉਤੇ ਕੰਮ ਕਰਦਾ ਸੀ ਅਤੇ ਬਾਅਦ ਵਿੱਚ ਉਸ ਨੇ ਕੈਨੇਡਾ ਜਾਣ ਦਾ ਮਨ ਬਣਾ ਲਿਆ। ਉਸ ਦੇ ਮਾਪਿਆਂ ਨੇ ਆਪਣੀ ਜ਼ਮੀਨ ਵੇਚ ਕੇ 35 ਲੱ-ਖ ਰੁਪਏ ਖਰਚ ਕਰ ਕੇ ਵਰਕ ਪਰਮਿਟ ਉਤੇ 8 ਜੂਨ ਨੂੰ ਚਾਵਾਂ ਨਾਲ ਆਪਣੇ ਬੇਟੇ ਨੂੰ ਕੈਨੇਡਾ ਭੇਜ ਦਿੱਤਾ ਸੀ।
ਉਸ ਦੀ ਪਤਨੀ ਅਤੇ ਧੀ ਨੇ ਵੀ ਵੀਜ਼ਾ ਆਉਣ ਤੋਂ ਬਾਅਦ ਕੈਨੇਡਾ ਜਾਣਾ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜੂਰ ਸੀ। ਕੈਨੇਡਾ ਪਹੁੰਚਣ ਤੋਂ ਬਾਅਦ ਮਨਦੀਪ ਸਿੰਘ ਨੇ 8 ਘੰਟੇ ਕੰਮ ਕੀਤਾ ਅਤੇ ਅਗਲੇ ਦਿਨ ਦਿਲ ਦਾ ਦੌ-ਰਾ ਪੈਣ ਕਾਰਨ ਉਸ ਦੀ ਮੌ-ਤ ਹੋ ਗਈ। ਇਸ ਸਮੇਂ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚ ਹਨ।