ਪੰਜਾਬ ਸੂਬੇ ਵਿਚ ਜਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਵਿਚ ਪੈਂਦੇ ਪਿੰਡ ਚੇਲਾ ਕਲੋਨੀ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਲਾਪਤਾ ਚੱ-ਲ ਰਹੇ ਇਕ ਨੌਜਵਾਨ ਦੀ ਦੇਹ ਪਾਣੀ ਵਾਲੀ ਟੈਂਕੀ ਦੇ ਕਮਰੇ ਵਿੱਚੋਂ ਮਿਲੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਾਲਸ ਮਸੀਹ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਹੈ ਕਿ ਸਾਲਸ ਮਸੀਹ ਪਿਛਲੇ ਦੋ ਦਿਨਾਂ ਤੋਂ ਲਾ-ਪ-ਤਾ ਸੀ ਅਤੇ ਪਰਿਵਾਰਕ ਮੈਂਬਰ ਉਸ ਦੀ ਭਾਲ ਕਰ ਰਹੇ ਸਨ।
ਪਾਣੀ ਵਾਲੀ ਟੈਂਕੀ ਦੇ ਕਮਰੇ ਵਿਚੋਂ ਮਿਲੀ ਦੇਹ
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਉਨ੍ਹਾਂ ਨੂੰ ਦੱਸਿਆ ਕਿ ਸਾਲਸ ਮਸੀਹ ਦਰਾਜਕੇ ਪਿੰਡ ਵੱਲ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਉਸ ਦੀ ਭਾਲ ਕਰਦੇ ਹੋਏ ਪਿੰਡ ਚੇਲਾ ਕਲੋਨੀ ਦੀ ਪਾਣੀ ਵਾਲੀ ਟੈਂਕੀ ਦੇ ਕਮਰੇ ਕੋਲ ਪੁੱਜੇ ਤਾਂ ਦੇਖਿਆ ਕਿ ਮ੍ਰਿਤਕ ਸਾਲਸ ਮਸੀਹ ਦੀ ਦੇਹ ਉੱਥੇ ਪਈ ਸੀ।
ਪਰਿਵਾਰਕ ਮੈਂਬਰਾਂ ਨੇ ਜਤਾਇਆ ਕ-ਤ-ਲ ਦਾ ਸ਼ੱ-ਕ
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਦੇ ਸਿ-ਰ ਵਿਚੋਂ ਬ-ਲੱ-ਡ ਵਹਿ ਰਿਹਾ ਸੀ। ਜਿਸ ਦੀ ਸੂਚਨਾ ਉਨ੍ਹਾਂ ਨੇ ਤੁਰੰਤ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਦਿੱਤੀ। ਪੀ-ੜ-ਤ ਪਰਿਵਾਰ ਨੇ ਤਰਨਤਾਰਨ ਜ਼ਿਲ੍ਹੇ ਦੇ ਐਸ. ਐਸ. ਪੀ. ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਕ-ਤ-ਲ ਕੀਤਾ ਗਿਆ ਹੈ। ਉਨ੍ਹਾਂ ਨੇ ਕਾਰਵਾਈ ਕਰਕੇ ਇਨਸਾਫ ਦੀ ਗੁਹਾਰ ਲਗਾਈ ਹੈ।
ਜਾਂਚ ਵਿਚ ਲੱਗੀ ਪੁਲਿਸ
ਇਸ ਦੌਰਾਨ ਮੌਕੇ ਉਤੇ ਪੁੱਜੇ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ. ਐਸ. ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।