ਤਰਨਤਾਰਨ (ਪੰਜਾਬ) ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮੁੰਡਾਪਿੰਡ ਵਿੱਚ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿੱਚ ਝ-ਗ-ੜਾ ਹੋ ਗਿਆ। ਇਹ ਝ-ਗ-ੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵੱਲੋਂ ਗੋ-ਲੀ ਚੱਲਣ ਦੇ ਕਾਰਨ ਇੱਕ ਪਿੰਡ ਵਾਸੀ ਦੀ ਮੌ-ਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਮ੍ਰਿਤਕ ਦੀ ਪਹਿਚਾਣ ਸਤਬੀਰ ਸਿੰਘ ਉਮਰ 40 ਸਾਲ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਲੋਕਾਂ ਵਲੋਂ ਗੋ-ਲੀ ਚਲਾਈ ਗਈ ਹੈ ਉਨ੍ਹਾਂ ਦਾ ਵੀ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ।
ਇਸ ਮੌਕੇ ਮ੍ਰਿਤਕ ਸਤਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਸ਼ੀ ਉਨ੍ਹਾਂ ਨੂੰ ਲਗਾਤਾਰ ਤੰ-ਗ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਲੱਖੂ ਨਾਮ ਦੇ ਵਿਅਕਤੀ ਨੇ ਕਈ ਵਾਰ ਉਨ੍ਹਾਂ ਦੀ ਜ਼ਮੀਨ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੀਤੇ ਦਿਨ ਉਹ ਆਪਣੇ ਖੇਤਾਂ ਵਿੱਚੋਂ ਬਿਜਲੀ ਦੇ ਖੰਭੇ ਨੂੰ ਧੱਕੇ ਨਾਲ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਇਸ ਹ-ਮ-ਲਾ ਕਰਦੇ ਹੋਏ ਲੱਖੂ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਉਤੇ ਗੋ-ਲੀ ਚਲਾ ਦਿੱਤੀ।
ਜਿਸ ਕਾਰਨ ਸਤਬੀਰ ਸਿੰਘ ਨਾਮ ਦੇ ਵਿਅਕਤੀ ਦੀ ਮੌ-ਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਸਤਬੀਰ ਸਿੰਘ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਲਗਭਗ ਬਾਹਰ ਹੀ ਰਹਿੰਦਾ ਸੀ, ਜਦੋਂ ਇਹ ਲ-ੜਾ-ਈ ਹੋਈ ਤਾਂ ਸਤਬੀਰ ਸਿੰਘ ਘਰ ਆਇਆ ਹੋਇਆ ਸੀ।